ਪੰਜਾਬ ਚ ਇਥੇ ਹੋ ਗਿਆ ਇਹ ਵੱਡਾ ਐਲਾਨ , ਲੋਕਾਂ ਚ ਖੁਸ਼ੀ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਕਰੋਨਾ ਦੇ ਦੌਰ ਵਿੱਚ ਵੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਰਣਨੀਤੀਆਂ ਤਿਆਰ ਕਰਦੇ ਹੋਏ ਲੋਕਾਂ ਨੂੰ ਖੁਸ਼ ਕਰਨ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਕਰੋਨਾ ਨੂੰ ਠੱਲ ਪਾਉਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਉਥੇ ਹੀ ਸਭ ਸਿਆਸੀ ਪਾਰਟੀਆਂ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੈਦਾਨ ਤਿਆਰ ਕੀਤਾ ਜਾ ਰਿਹਾ ਹੈ। ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਚੋਣ ਰੈਲੀਆਂ ਦਾ ਆਰੰਭ ਕੀਤਾ ਗਿਆ ਸੀ।

ਉਥੇ ਹੀ ਕਰੋਨਾ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਕੈਪਟਨ ਸਰਕਾਰ ਵੱਲੋਂ ਸੂਬੇ ਅੰਦਰ ਧਾਰਮਿਕ, ਸਮਾਜਿਕ, ਰਾਜਨੀਤੀ, ਇਕੱਠ ਉਪਰ ਪਾਬੰਦੀ ਲਗਾ ਦਿੱਤੀ ਹੈ। ਹੁਣ ਪੰਜਾਬ ਵਿੱਚ ਇਥੇ ਹੋ ਗਿਆ ਇਹ ਵੱਡਾ ਐਲਾਨ, ਜਿਸ ਨੂੰ ਸੁਣ ਕੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪੰਜਾਬ ਵਿੱਚ ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟਰੇਟਾਂ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਉਥੇ ਹੀ ਕਪੂਰਥਲਾ ਦੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸੇਵਾ ਕੇਂਦਰ ਵਿੱਚ ਇਕ ਖਾਸ ਸਹੂਲਤ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।

ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਸਹੂਲਤ ਦੇ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਪਹਿਲਾਂ ਫਰਦਾਂ ਸਿਰਫ ਫਰਦ ਕੇਂਦਰਾਂ ਵਿੱਚ ਹੀ ਪ੍ਰਾਪਤ ਹੁੰਦੀਆਂ ਸਨ ਜਦਕਿ ਹੁਣ ਫਰਦਾਂ ਜ਼ਿਲੇ ਦੇ ਕਿਸੇ ਵੀ ਸੇਵਾ ਕੇਂਦਰ ਤੋਂ ਪ੍ਰਾਪਤ ਕੀਤੀਆਂ ਜਾ ਸਕਣਗੀਆਂ। ਪਹਿਲਾਂ ਲੋਕਾਂ ਨੂੰ ਫਰਦਾ ਸਬੰਧੀ ਜਾਣਕਾਰੀ ਲਈ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਸਨ।ਪਰ ਹੁਣ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਦੇ ਹੋਏ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨਾਂ ਦੀ ਜਾਇਦਾਦ ਦੀਆਂ ਫਰਦਾਂ ਦੇਣ ਦੀ ਸੇਵਾ ਹੁਣ ਸੇਵਾ ਕੇਂਦਰਾਂ ਵਿੱਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਸਹੂਲਤ ਵੀ ਲੋਕਾਂ ਨੂੰ ਜ਼ਿਲ੍ਹੇ ਦੇ ਕਿਸੇ ਵੀ ਸੇਵਾ ਕੇਂਦਰ ਵਿੱਚ ਮਿਲ ਸਕਦੀ ਹੈ। ਹੁਣ ਲੋਕਾਂ ਨੂੰ ਆਪਣੇ ਘਰ ਦੇ ਨਜ਼ਦੀਕੀ ਸੇਵਾ ਕੇਂਦਰਾਂ ਵਿੱਚ ਪ੍ਰਾਪਤ ਹੋਣ ਵਾਲੀ ਇਸ ਸਹੂਲਤਾਂ ਦਾ ਫਾਇਦਾ ਹੋਵੇਗਾ। ਡੀਸੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਕਪੂਰਥਲਾ ਜਿਲ੍ਹੇ ਵਿੱਚ 20 ਸੇਵਾ ਕੇਂਦਰਾਂ ਵਿੱਚ ਫਰਦ ਮੁਹਈਆ ਕਰਵਾਉਣ ਦੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸੇਵਾ ਕੇਂਦਰ ਦੇ ਸਟਾਫ ਨੂੰ ਲੋੜੀਂਦੀ ਸਿਖਲਾਈ ਦਿੱਤੀ ਗਈ ਹੈ ।