ਆਈ ਤਾਜਾ ਵੱਡੀ ਖਬਰ
ਪਿਛਲੇ ਕੁਝ ਮਹੀਨਿਆਂ ਤੋਂ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆ ਜਾ ਰਹੀਆਂ ਹਨ। ਭਾਰਤ ਦੇ ਵਿਚ ਪਿਛਲੇ ਦੋ, ਤਿੰਨ ਮਹੀਨਿਆਂ ਤੋਂ ਕਰੋਨਾ ਕੇਸਾਂ ਵਿੱਚ ਬਹੁਤ ਜ਼ਿਆਦਾ ਤੇਜ਼ੀ ਦਰਜ ਕੀਤੀ ਜਾ ਰਹੀ ਹੈ। ਦੇਸ਼ ਵਿੱਚ ਕਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਜਿੱਥੇ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। ਜਿੱਥੇ ਸਰਕਾਰ ਵੱਲੋਂ ਕੁਝ ਜਗ੍ਹਾ ਉਪਰ ਪਹਿਲਾਂ ਵੀ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਸੀ, ਉੱਥੇ ਹੀ ਸੂਬੇ ਵਿਚ ਕਰੋਨਾ ਦੇ ਵਧੇ ਹੋਏ ਕੇਸਾਂ ਨੂੰ ਦੇਖਦੇ ਹੋਏ ਤਾਲਾਬੰਦੀ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਪੰਜਾਬ ਸੂਬੇ ਅੰਦਰ ਵੀ ਕਈ ਧਾਰਮਿਕ ਜਗ੍ਹਾ ਉੱਪਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।
ਜਿਸ ਨਾਲ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਹੁਣ ਪੰਜਾਬ ਵਿੱਚ ਇੱਥੇ ਨਗਰ ਕੀਰਤਨ ਵਿੱਚ ਸੰਗਤ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਨਾਲ ਹਾਹਾਕਾਰ ਮਚ ਗਈ ਹੈ। ਸੂਬੇ ਅੰਦਰ ਜਿੱਥੇ ਆਏ ਦਿਨ ਹੀ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਜਾ ਰਹੀ ਸੰਗਤ ਨਾਲ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ।
ਇਹ ਹਾਦਸਾ ਪਿੰਡ ਰਾਮਪੁਰ ਭੂਤਵਿੰਡ ਦੇ ਨਜ਼ਦੀਕ ਹੋਇਆ ਹੈ ਜਿੱਥੇ ਇਕ ਗੱਡੀ ਓਵਰਟੇਕ ਕਰਦੇ ਸਮੇਂ ਬੇਕਾਬੂ ਹੋ ਕੇ ਦਰਖਤ ਨਾਲ ਟਕਰਾ ਗਈ। ਇਸ ਮਹਿੰਦਰਾ ਪਿਕਅੱਪ ਗੱਡੀ ਵਿੱਚ ਸੰਗਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿੱਚ ਸ਼ਾਮਲ ਹੋਈ ਸੀ। ਇਹ ਨਗਰ ਕੀਰਤਨ ਪਿੰਡ ਵੇਈਪੁਈ ਦੇ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਜੀ ਤੋਂ ਅਰੰਭ ਹੋਇਆ ਸੀ ਜੋ ਕਿ ਇਤਿਹਾਸਕ ਕਸਬਾ ਬਾਬਾ ਬਕਾਲਾ ਸਾਹਿਬ ਵਿਖੇ ਜਾ ਕੇ ਸਮਾਪਤ ਹੋਣਾ ਸੀ। ਇਸ ਦੌਰਾਨ ਹੀ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ ਜਿਸ ਵਿਚ 18 ਲੋਕ ਗੰਭੀਰ ਜ਼ਖਮੀ ਹੋ ਗਏ।
ਇਸ ਹਾਦਸੇ ਦੀ ਜਾਣਕਾਰੀ ਪੁਲੀਸ ਨੂੰ ਮਿਲਣ ਤੇ ਮੌਕੇ ਤੇ ਪੁੱਜ ਕੇ ਪੁਲੀਸ ਵੱਲੋਂ ਜ਼ਖ਼ਮੀਆਂ ਲਈ ਇਲਾਜ ਦਾ ਪ੍ਰਬੰਧ ਕਰਕੇ ਖਡੂਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ। ਇਸ ਹਾਦਸੇ ਦੀ ਜਾਣਕਾਰੀ ਥਾਣਾ ਵੈਰੋਵਾਲ ਦੇ ਏਐਸਆਈ ਬਖਸ਼ੀਸ਼ ਸਿੰਘ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦਸਿਆ ਕਿ ਜ਼ਖ਼ਮੀਆਂ ਦੀ ਹਾਲਤ ਸਥਿਰ ਹੈ।
Previous Postਮਾੜੀ ਖਬਰ : ਹੁਣੇ ਹੁਣੇ 24 ਤਰੀਕ ਤੋਂ ਇਹਨਾਂ ਅੰਤਰਾਸ਼ਟਰੀ ਫਲਾਈਟਾਂ ਦੇ ਬਾਰੇ ਹੋ ਗਿਆ ਇਹ ਐਲਾਨ
Next Postਇੰਡੀਆ ਚ ਇਥੇ ਵਾਪਰਿਆ ਕਹਿਰ ਲੱਗੇ ਲਾਸ਼ਾਂ ਦੇ ਢੇਰ , ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਅਫਸੋਸ ਜਾਹਰ