ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਲਗਾਤਾਰ ਕਈ ਮਹੀਨਿਆਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਵਿੱਚ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਟੋਲ ਪਲਾਜ਼ਿਆਂ ਤੇ ਰਿਲਾਇੰਸ ਦੇ ਪੈਟਰੋਲ ਪੰਪਾਂ ਨੂੰ ਬੰਦ ਕਰਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਵਿੱਚ ਭਾਜਪਾ ਦੇ ਨੇਤਾਵਾਂ ਦਾ ਵਿਰੋਧ ਅਤੇ ਉਨ੍ਹਾਂ ਦੇ ਘਰਾਂ ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਟੁੱਟ ਚੁੱਕਾ ਹੈ। ਉੱਥੇ ਹੀ ਕਾਂਗਰਸ ਨੂੰ ਪੰਜਾਬ ਵਿੱਚ ਹੋਈਆਂ ਚੋਣਾਂ ਵਿਚ ਜਿੱਤ ਪ੍ਰਾਪਤ ਹੋਈ ਹੈ।
ਪੰਜਾਬ ਦੇ ਲੋਕਾਂ ਵੱਲੋਂ ਭਾਜਪਾ, ਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਦਾ ਪੱਲਾ ਫੜਿਆ ਜਾ ਰਿਹਾ ਹੈ। ਬਹੁਤ ਸਾਰੇ ਆਗੂ ਖੇਤੀ ਕਾਨੂੰਨਾਂ ਦੇ ਕਾਰਨ ਭਾਜਪਾ, ਤੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਚੁੱਕੇ ਹਨ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿੱਥੇ ਅੱਜ ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਅੱਜ ਮੋਗਾ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸ਼ੋ੍ਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਸ਼ੋ੍ਮਣੀ ਅਕਾਲੀ ਦਲ ਮੋਗਾ ਦੇ ਮੁੱਖ ਬੁਲਾਰਾ ਰਾਕੇਸ਼ ਸਿਤਾਰਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਿਆ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਆਗੂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਦਾ ਮੁੱਖ ਕਾਰਨ ਕਿਸਾਨੀ ਸੰਘਰਸ਼ ਹੈ ਅਤੇ ਭਾਜਪਾ ਸ਼੍ਰੋਮਣੀ ਅਕਾਲੀ ਦਲ ਦਾ ਟੁੱਟ ਚੁੱਕਾ ਗਠਜੋੜ ਹੈ। ਕਾਂਗਰਸ ਵਿਚ ਸ਼ਾਮਲ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਰਾਕੇਸ਼ ਸਿਤਾਰਾ ਅਕਾਲੀ ਦਲ ਜ਼ੋਨ ਦੇ ਵੱਡੇ ਥੰਮ੍ਹ ਤੇ ਬਾਬਾ ਬੋਹੜ ਮੰਨੇ ਜਾਂਦੇ ਸਨ। ਇਸ ਲਈ ਉਨ੍ਹਾਂ ਦੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਲਈ ਇਹ ਪਾਰਟੀ ਵਿਚ ਭਾਰੀ ਕਮੀ ਹੈ।
ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਰਾਕੇਸ਼ ਸਿਤਾਰਾ ਨੇ ਕਿਹਾ ਕਿ ਅਕਾਲੀ ਦਲ ਦੇ ਲੋਕਲ ਲੀਡਰਸ਼ਿੱਪ ਵੱਲੋਂ ਵਰਕਰਾਂ ਨੂੰ ਬਣਦਾ ਮਾਣ ਨਾ ਮਿਲਦਾ ਹੋਣ ਕਰਕੇ ਉਹ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ । ਉਥੇ ਹੀ ਉਨ੍ਹਾਂ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੇ ਕਾਂਗਰਸੀ ਵਿਧਾਇਕਾਂ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਜੀ ਆਇਆਂ ਆਖਿਆ ਗਿਆ ਅਤੇ ਪਾਰਟੀ ਵਿਚ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿਵਾਇਆ ਗਿਆ ਹੈ।
Previous Postਹੋ ਜਾਵੋ ਸਾਵਧਾਨ : ਪੰਜਾਬ ਚ ਤੇਜ਼ ਹਨ੍ਹੇਰੀ ਦੇ ਨਾਲ ਮੀਂਹ ਬਾਰੇ ਆਇਆ ਇਹ ਵੱਡਾ ਤਾਜਾ ਅਲਰਟ
Next Postਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ , ਕੈਪਟਨ ਨੇ ਵੀ ਕੀਤਾ ਅਫਸੋਸ ਜਾਹਰ – ਤਾਜਾ ਵੱਡੀ ਖਬਰ