ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਪਿਛਲੇ ਕੁਝ ਦਿਨਾਂ ਤੋਂ ਮੌਸਮ ਦੀ ਭਾਰੀ ਤਬਦੀਲੀ ਦੇਖੀ ਜਾ ਰਹੀ ਹੈ। ਜੋ ਇਸ ਸਮੇਂ ਫਸਲ ਦੀ ਕਟਾਈ ਲਈ ਬਹੁਤ ਹੀ ਜਿਆਦਾ ਨੁਕਸਾਨਦਾਇਕ ਹੈ। ਕਿਉਂਕਿ ਬਾਰਸ਼ ਹੋਣ ਨਾਲ ਕਣਕ ਦੀ ਫ਼ਸਲ ਵਿੱਚ ਫਿਰ ਤੋਂ ਨਮੀ ਦੀ ਮਾਤਰਾ ਵਧਣ ਕਾਰਨ ਫਸਲਾਂ ਦੀ ਕਟਾਈ ਕਰਨ ਵਿੱਚ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਉਥੇ ਹੀ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਮੌਸਮ ਸਬੰਧੀ ਜਾਣਕਾਰੀ ਮੁਹਇਆ ਕਰਵਾਈ ਜਾਂਦੀ ਹੈ ਤਾਂ ਜੋ ਕਿਸਾਨ ਅਤੇ ਕਾਰੋਬਾਰੀ ਪਹਿਲਾਂ ਹੀ ਆਪਣਾ ਇੰਤਜ਼ਾਮ ਕਰ ਸਕਣ। ਪੰਜਾਬ ਵਿੱਚ ਕੁਝ ਦਿਨਾਂ ਤੋਂ ਬਰਸਾਤ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਤੇਜ਼ ਹਨ੍ਹੇਰੀ ਦੇ ਨਾਲ ਮੀਂਹ ਬਾਰੇ ਵੀ ਇਕ ਵੱਡਾ ਤਾਜਾ ਅਲਰਟ ਜਾਰੀ ਹੋਇਆ ਹੈ।
ਪਿਛਲੇ ਦੋ ਦਿਨਾਂ ਤੋਂ ਜਿੱਥੇ ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਬਾਰਸ਼ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ 48 ਘੰਟਿਆਂ ਬਾਰੇ ਬੱਦਲਵਾਈ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਵੀਰਵਾਰ ਅਤੇ ਸ਼ੁੱਕਰਵਾਰ ਨੂੰ ਇਸ ਤਰ੍ਹਾਂ ਦਾ ਮੌਸਮ ਹੀ ਭਾਰਤ ਅੰਦਰ ਬਣੇ ਰਹਿਣ ਦਾ ਅਨੁਮਾਨ ਜਤਾਇਆ ਗਿਆ ਹੈ। ਮੌਸਮ ਵਿਭਾਗ ਦੇ ਮਾਹਿਰ ਡਾਕਟਰ ਵਿਨੀਤ ਸ਼ਰਮਾ ਵੱਲੋਂ ਮੌਸਮ ਸਬੰਧੀ ਜਾਣਕਾਰੀ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਹ ਮੌਸਮ ਜਿੱਥੇ ਕਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਲਈ, ਅਤੇ ਹੋਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦੀ ਸਿਹਤ ਲਈ ਸਹੀ ਸਾਬਤ ਨਹੀਂ ਹੋ ਰਿਹਾ। ਕਿਉਂਕਿ ਬਦਲਦੇ ਮੌਸਮ ਨਾਲ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਵਧ ਜਾਂਦੀਆਂ ਹਨ। ਅਜਿਹੇ ਮੌਸਮ ਦੀ ਤਬਦੀਲੀ ਨਾਲ ਲੋਕ ਵਧੇਰੇ ਬਿਮਾਰ ਹੁੰਦੇ ਹਨ ਇਸ ਲਈ ਲੋਕਾਂ ਨੂੰ ਗਰਮ ਪਾਣੀ ਪੀਣ ਅਤੇ ਆਪਣੇ ਸਰੀਰ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਉਥੇ ਹੀ ਇਸ ਮੌਸਮ ਵਿਚ ਹੋਣ ਵਾਲੀ ਬੇਮੌਸਮੀ ਬਾਰਸ਼ ਕਣਕਾਂ ਦੀ ਫਸਲ ਨੂੰ ਵਧੇਰੇ ਪ੍ਰਭਾਵਿਤ ਕਰ ਰਹੀ ਹੈ।
ਇਨ੍ਹੀਂ ਦਿਨੀਂ ਕਿਸਾਨਾਂ ਵੱਲੋਂ ਕਣਕ ਦੀ ਕਟਾਈ ਕਰਕੇ ਮੰਡੀਆਂ ਵਿੱਚ ਕਣਕ ਨੂੰ ਵੇਚਿਆ ਜਾ ਰਿਹਾ ਹੈ, ਉਥੇ ਹੀ ਕਿਸਾਨਾਂ ਨੂੰ ਬਹੁਤ ਮੁਸ਼ਕਿਲ ਪੇਸ਼ ਆ ਰਹੀਆਂ ਹਨ। ਕੁਝ ਦਿਨਾਂ ਤੋਂ ਹੋਈ ਮੌਸਮ ਦੀ ਤਬਦੀਲੀ ਨਾਲ ਜਿੱਥੇ ਦੇਸ਼ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਮੀਂਹ ਦੌਰਾਨ ਫਸਲਾਂ ਨੂੰ ਨੁਕਸਾਨ ਹੋ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਵੀ ਤੇਜ਼ ਹਨ੍ਹੇਰੀ ਦੇ ਨਾਲ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਅੱਜ ਵੀਰਵਾਰ ਨੂੰ ਵੀ ਅਸਮਾਨ ਵਿੱਚ ਬੱਦਲ ਵਾਈ ਦੇ ਨਾਲ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ।
Previous Postਹੁਣੇ ਹੁਣੇ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਰਾਸ਼ਟਰਪਤੀ ਅਤੇ ਮੋਦੀ ਨੇ ਵੀ ਕੀਤਾ ਅਫਸੋਸ ਜਾਹਰ
Next Postਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ