ਕੋਰੋਨਾ ਸੰਕਟ : ਕੈਪਟਨ ਸਰਕਾਰ ਨੇ ਹੁਣ ਇਸ ਪਾਬੰਦੀ ਦਾ ਪੰਜਾਬ ਚ ਦਿੱਤਾ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਜਿਥੇ ਕਰੋਨਾ ਨਾਂ ਦੀ ਬਿਮਾਰੀ ਨੇ ਬਹੁਤ ਸਾਰੇ ਲੋਕਾਂ ਦੀ ਜਾਨ ਲੈ ਲਈ ਹੈ। ਉੱਥੇ ਹੀ ਬਹੁਤ ਸਾਰੇ ਮਰੀਜ਼ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਕੇ ਕਰੋਨਾ ਟੈਸਟ ਅਤੇ ਕਰੋਨਾ ਟੀਕਾਕਰਨ ਦੀ ਸਮਰੱਥਾ ਨੂੰ ਵਧਾਏ ਜਾਣ ਉਪਰ ਵੀ ਜੋਰ ਦਿੱਤਾ ਹੈ। ਸਰਕਾਰ ਵੱਲੋਂ ਬਾਰ-ਬਾਰ ਦੇਸ਼ ਦੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਕਿਉਂਕਿ ਹੁਣ ਤੱਕ ਬਹੁਤ ਸਾਰੀਆਂ ਸ਼ਖਸੀਅਤਾਂ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਜਾਣ ਕਾਰਨ ਇਸ ਦੁਨੀਆ ਤੋਂ ਰੁਖਸਤ ਹੋ ਗਈਆਂ ਹਨ।

ਕਰੋਨਾ ਦੀ ਅਗਲੀ ਲਹਿਰ ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿੱਚ ਬਹੁਤ ਜ਼ਿਆਦਾ ਖ਼ਤਰਨਾਕ ਸਾਬਤ ਹੋ ਰਹੀ ਹੈ। ਕਰੋਨਾ ਸੰਕਟ ਦੌਰਾਨ ਕੈਪਟਨ ਸਰਕਾਰ ਵੱਲੋਂ ਇਸ ਪਾਬੰਦੀ ਦਾ ਪੰਜਾਬ ਵਿੱਚ ਦਿੱਤਾ ਹੁਕਮ, ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਕਰੋਨਾ ਤੋਂ ਸੰਕ੍ਰਮਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਉੱਥੇ ਹੀ ਕਈ ਹਸਪਤਾਲਾਂ ਵਿੱਚ ਆਕਸੀਜਨ ਦੀ ਕਮੀ ਕਾਰਨ ਮੁਸ਼ਕਿਲ ਪੇਸ਼ ਆ ਰਹੀਆਂ ਹਨ। ਸੂਬੇ ਵਿੱਚ ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਹੇ ਤੇ ਸਟੀਲ ਉਦਯੋਗਾਂ ਵਿੱਚ ਕੰਮਕਾਜ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਤਾਂ ਜੋ ਉਥੇ ਵਰਤੀ ਜਾਣ ਵਾਲੀ ਆਕਸੀਜਨ ਨੂੰ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਹਸਪਤਾਲਾਂ ਵਿੱਚ ਵਰਤਿਆ ਜਾ ਸਕੇ ।ਕਿਉਂ ਕਿ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਕਸੀਜਨ ਦੀ ਕਮੀ ਕਾਰਨ 6 ਮਰੀਜ਼ਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੇ ਜਿੱਥੇ ਮੁੱਖ ਮੰਤਰੀ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਉਥੇ ਹੀ ਜਿਲੇ ਦੇ ਡੀਸੀ ਨੂੰ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ। ਜਿਸ ਵਾਸਤੇ ਡੀਸੀ ਵੱਲੋਂ ਇੱਕ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਹਸਪਤਾਲਾਂ ਵਿੱਚ ਆਕਸੀਜਨ ਦੀ ਕਮੀ ਦਾ ਮੁੱਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਵੀ ਕੇਂਦਰ ਸਰਕਾਰ ਕੋਲ ਉਠਾਇਆ ਗਿਆ ਹੈ ਤਾਂ ਜੋ ਉਸਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ। ਨਿੱਜੀ ਹਸਪਤਾਲ ਵਿਚ ਆਕਸੀਜਨ ਦੀ ਕਮੀ ਨੂੰ ਦੇਖਦੇ ਹੋਏ ਮਰੀਜਾਂ ਨੂੰ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਭੇਜੇ ਜਾਣ ਦੇ ਆਦੇਸ਼ ਦਿੱਤੇ ਗਏ ਹਨ।