ਪੰਜਾਬ ਚ ਲਾਕਡਾਊਨ ਦੇ ਬਾਰੇ ਚ ਸਰਕਾਰ ਵਲੋਂ ਆਇਆ ਇਹ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਕਰੋਨਾ ਦੀ ਸਥਿਤੀ ਵਧੇਰੇ ਭਿਆਨਕ ਹੁੰਦੀ ਨਜ਼ਰ ਆ ਰਹੀ ਹੈ। ਜਿਸ ਨੂੰ ਦੇਖਦੇ ਹੋਏ ਅਤੇ ਲੋਕਾਂ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿੱਥੇ ਅੱਜ ਕਈ ਜਿਲਿਆਂ ਵਿੱਚ ਤਾਲਾਬੰਦੀ ਕੀਤੀ ਗਈ ਹੈ ਤਾਂ ਜੋ ਕਰੋਨਾ ਦੀ ਚੇਨ ਨੂੰ ਤੋੜਿਆ ਜਾ ਸਕੇ। ਸੂਬੇ ਵਿੱਚ ਕਰੋਨਾ ਕੇਸਾਂ ਦੇ ਇਸ ਵਾਧੇ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਜਿਥੇ ਟੈਸਟ ਕਰਨ ਦੀ ਸਮਰੱਥਾ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉੱਥੇ ਹੀ ਕਰੋਨਾ ਕੇਸਾਂ ਵਿਚ ਕਮੀ ਲਿਆਉਣ ਲਈ ਸਾਰੇ ਸੂਬਾ ਵਾਸੀਆਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ।

ਪੰਜਾਬ ਵਿੱਚ ਤਾਲਾਬੰਦੀ ਦੇ ਬਾਰੇ ਸਰਕਾਰ ਵੱਲੋਂ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਵਿੱਚ ਜਿੱਥੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਪਹਿਲਾਂ ਹਫਤਾਵਾਰੀ ਤਾਲਾਬੰਦੀ ਕੀਤੇ ਜਾਣ ਦਾ ਆਖਿਆ ਗਿਆ ਸੀ। ਉਥੇ ਹੀ ਸੂਬਾ ਸਰਕਾਰ ਵੱਲੋਂ ਕੱਲ ਹਫਤਾਵਾਰੀ ਤਾਲਾਬੰਦੀ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਹੈ ਕਿ ਸੂਬੇ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਰੋਜ਼ਾਨਾ ਹੀ 35 ਹਜ਼ਾਰ ਤੋਂ 60 ਹਜ਼ਾਰ ਟੈਸਟ ਕੀਤੇ ਜਾ ਰਹੇ ਹਨ।

ਉਥੇ ਹੀ ਲੋਕਾਂ ਦਾ ਕਰੋਨਾ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ। ਇਸ ਲਈ ਤਾਲਾਬੰਦੀ ਨਹੀਂ ਲਗਾਈ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਕਰੋਨਾ ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਵੀ ਆਦੇਸ਼ ਦਿੱਤੇ ਹਨ। ਭਾਰਤ ਵਿੱਚ ਕਈ ਹਸਪਤਾਲਾਂ ਵਿੱਚ ਆਕਸੀਜਨ ਦੀ ਕਮੀ ਹੋਣ ਕਾਰਨ ਜਿੱਥੇ ਕਈ ਮਰੀਜ਼ਾਂ ਦੀ ਜਾਨ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਇੰਡਸਟਰੀ ਏਰੀਆ ਵਿਚ ਆਕਸੀਜਨ ਦੀ ਸਪਲਾਈ ਦੀ ਵਰਤੋਂ ਨਾ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।

ਉਹਨਾਂ ਸਭ ਤੋਂ ਵਧੇਰੇ ਆਕਸੀਜਨ ਦੀ ਸਪਲਾਈ ਹਸਪਤਾਲਾਂ ਨੂੰ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਹਨ। ਕਿਉਂਕਿ ਬੀਤੇ ਕੱਲ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਆਕਸੀਜਨ ਦੀ ਕਮੀ ਕਾਰਨ 6 ਮਰੀਜ਼ਾਂ ਦੀ ਜਾਨ ਚਲੇ ਗਈ ਸੀ। ਮੁੱਖ ਸਕੱਤਰ ਵਿੰਨੀ ਮਹਾਜਨ ਵੱਲੋਂ ਕਿਹਾ ਗਿਆ ਹੈ ਕਿ ਉਹ ਸੂਬੇ ਅੰਦਰ ਕਰੋਨਾ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰ ਰਹੇ ਹਨ।