ਅਚਾਨਕ ਖਾਲਸਾ ਏਡ ਦੇ ਰਵੀ ਸਿੰਘ ਨੇ ਕਰਤਾ ਇਹ ਐਲਾਨ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਭਾਰਤ ਵਿਚ ਕਰੋਨਾ ਦੀ ਸਥਿਤੀ ਬਹੁਤ ਸਾਰੇ ਸੂਬਿਆਂ ਵਿੱਚ ਭਿਆਨਕ ਹੁੰਦੀ ਨਜ਼ਰ ਆ ਰਹੀ ਹੈ। ਕਰੋਨਾ ਦੀ ਅਗਲੀ ਲਹਿਰ ਨੇ ਬਹੁਤ ਸਾਰੇ ਸੂਬਿਆਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਭਾਰਤ ਵਿੱਚ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ ਜਿੱਥੇ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਵਧੇਰੇ ਹੈ। ਉਥੇ ਹੀ ਪੰਜਾਬ ਦੇ ਵੱਧ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਦੀ ਲਿਸਟ ਵਿੱਚ ਹੈ, ਜਿੱਥੇ ਕਰ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ।

ਅਚਾਨਕ ਖਾਲਸਾ ਏਡ ਰਵੀ ਸਿੰਘ ਨੇ ਕਰਤਾ ਇਹ ਐਲਾਨ ਜਿਸਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਹਰ ਮੁਸ਼ਕਿਲ ਘੜੀ ਵਿੱਚ ਲੋਕਾਂ ਦਾ ਸਾਥ ਦੇਣ ਵਾਲੀ ਸੰਸਥਾ ਖਾਲਸਾ ਏਡ ਹਰ ਜਗ੍ਹਾ ਤੇ ਆ ਕੇ ਮਦਦ ਕਰਨ ਵਿੱਚ ਮੋਹਰੀ ਰਹੀ ਹੈ। ਜਿੱਥੇ ਪੰਜਾਬ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਕਈ ਹਸਪਤਾਲਾਂ ਵਿੱਚ ਆਕਸੀਜਨ ਦੀ ਕਮੀ ਹੋਣ ਕਾਰਨ ਕਈ ਮਰੀਜ਼ਾਂ ਦੀ ਜਾਨ ਵੀ ਚਲੀ ਗਈ ਹੈ। ਕਰੋਨਾ ਦੀ ਇਸ ਔਖੀ ਘੜੀ ਨੂੰ ਦੇਖਦੇ ਹੋਏ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਵੱਲੋਂ ਸੋਸ਼ਲ ਮੀਡੀਆ ਦੇ ਜ਼ਰੀਏ ਪੰਜਾਬ ਸਰਕਾਰ ਨੂੰ ਮਦਦ ਕਰਨ ਦੀ ਪੇਸ਼ਕਸ਼ ਕੀਤੀ ਗਈ।

ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਕਾਇਦਾ ਟੈਗ ਕਰਦੇ ਹੋਏ ਸੰਪਰਕ ਕਰਨ ਲਈ ਈਮੇਲ ਵੀ ਦਿਤੀ ਹੈ। ਉਨ੍ਹਾਂ ਕਿਹਾ ਕਿ ਖਾਲਸਾ ਏਡ ਦਾ ਮਕਸਦ ਔਖੀ ਘੜੀ ਵਿੱਚ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਜਾਨ ਬਚਾਉਣਾ ਹੈ। ਸੰਸਥਾ ਵੱਲੋਂ ਆਕਸੀਜਨ ਦੀ ਕਮੀ ਹੋਣ ਕਾਰਨ ਆਕਸੀਕਰਨ ਮਸ਼ੀਨਾਂ ਦਾ ਇੰਤਜ਼ਾਮ ਕੀਤਾ ਗਿਆ ਹੈ। ਖਾਲਸਾ ਏਡ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਦੇ ਨਾਲ ਕੰਮ ਕਰਨ ਲਈ ਹਸਪਤਾਲਾਂ ਅਤੇ ਰਜਿਸਟਰਡ ਸੰਸਥਾਵਾਂ ਦੀ ਮਦਦ ਕਰਨ ਲਈ ਤਿਆਰ ਹੈ। ਇਸ ਸਬੰਧੀ ਵਲੰਟੀਅਰ ਅਮਨਪ੍ਰੀਤ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਅਸੀਂ ਸੋਸ਼ਲ ਮੀਡੀਆ ਹੈਂਡਲ ਤੇ ਇੱਕ ਨੰਬਰ ਵੀ ਜਾਰੀ ਕੀਤਾ ਹੈ।

ਜਾਰੀ ਕੀਤੇ ਗਏ ਇਸ ਨੰਬਰ 9115-609005 ਉਪਰ ਲੋੜਵੰਦ ਵਿਅਕਤੀ ਸੰਪਰਕ ਕਰ ਸਕਦੇ ਹਨ। ਦਿੱਲੀ ਦੇ ਇਕ ਹਸਪਤਾਲ ਵਿੱਚ ਆਕਸੀਜਨ ਦੀ ਕਮੀ ਕਾਰਨ 20 ਲੋਕਾਂ ਦੀ ਜਾਨ ਚਲੇ ਗਈ ਸੀ। ਖਾਲਸਾ ਏਡ ਸੰਸਥਾ ਵੱਲੋਂ ਦਿੱਲੀ ਵਿਚ ਕਰੋਨਾ ਵਾਇਰਸ ਦੇ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਆਕਸੀਜਨ ਮਸ਼ੀਨਾਂ ਦਾ ਲੰਗਰ ਲਾ ਦਿਤਾ ਗਿਆ ਹੈ। ਵਟਸ ਐਪ ਦੇ ਜ਼ਰੀਏ ਮੈਸੇਜ ਕਰਕੇ ਇਕ ਫਾਰਮ ਭਰਨ ਉਪਰੰਤ ਆਕਸੀਜਨ ਮਸ਼ੀਨ ਦੇ ਦਿੱਤੀ ਜਾਵੇਗੀ।