ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਵੱਖ-ਵੱਖ ਹਾਦਸੇ ਹੋਣੀਆਂ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਡਰ ਦੇ ਸਾਏ ਹੇਠ ਲਿਆਂਦਾ ਹੈ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਕਰੋਨਾ ਕਾਰਨ ਜਿੱਥੇ ਬਹੁਤ ਸਾਰੇ ਲੋਕ ਭਾਰੀ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ। ਉੱਥੇ ਹੀ ਇਸ ਕਰੋਨਾ ਕਾਰਨ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਹਨ ਜਿਸ ਕਾਰਨ ਲੋਕ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਹਨ। ਉੱਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਕੁਝ ਹੋਰ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਜਿੱਥੇ ਦਿੱਲੀ ਦੀਆਂ ਸਰਹੱਦਾਂ ਉਪਰ ਕਿਸਾਨ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ। ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਉੱਥੇ ਹੀ ਕਣਕ ਦੀ ਕਟਾਈ ਦਾ ਦੌਰ ਵੀ ਚਲ ਰਿਹਾ ਹੈ। ਬਿਜਲੀ ਵਿਭਾਗ ਵੱਲੋਂ ਵੀ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਬਿਜਲੀ ਸਪਲਾਈ ਬੰਦ ਕੀਤੀ ਹੁੰਦੀ ਹੈ। ਜਿੱਥੇ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਉਥੇ ਹੀ ਕਿਸਾਨਾਂ ਦੀ ਫਸਲਾਂ ਦੀ ਰੱਖਿਆ ਵੀ ਕੀਤੀ ਜਾਂਦੀ ਹੈ। ਹੁਣ ਅੰਮ੍ਰਿਤਸਰ ਰਾਜਾਸਾਂਸੀ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਘੇਰੇ ਦੀ ਕੰਧ ਦੇ ਨਾਲ ਰਾਜਾਸਾਂਸੀ ਦੇ ਵੱਖ-ਵੱਖ ਕਿਸਾਨਾਂ ਦੀ ਕਣਕ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਹ 9 ਏਕੜ ਪੱਕੀ ਕਣਕ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ ਹੈ। ਇਸ ਘਟਨਾ ਨੂੰ ਦੇਖਦੇ ਹੀ ਹਵਾਈ ਅੱਡੇ ਅਤੇ ਅੰਮ੍ਰਿਤਸਰ ਤੋਂ ਪੁੱਜੀਆ ਦੋ ਫਾਇਰ ਬ੍ਰਿਗੇਡ ਗੱਡੀਆਂ ਵੱਲੋਂ ਅੱਗ ਉਪਰ ਕਾਬੂ ਪਾਇਆ ਗਿਆ ਤੇ ਉਸ ਤੋਂ ਇਲਾਵਾ ਦੋ ਦਰਜਨ ਟਰੈਕਟਰਾਂ ਵੱਲੋਂ ਵੀ ਮਦਦ ਕੀਤੀ ਗਈ ।
ਸਾਰਿਆਂ ਦੀ ਕੋਸ਼ਿਸ਼ ਨਾਲ ਅੱਗ ਤੇ ਕਾਬੂ ਪਾ ਲਿਆ ਗਿਆ ਜਿਸ ਨਾਲ ਹਵਾਈ ਅੱਡੇ ਦੇ ਅੰਦਰ ਅੱਗ ਨੂੰ ਜਾਣ ਤੋਂ ਰੋਕ ਲਿਆ ਗਿਆ। ਜਿਸ ਨਾਲ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਹੈ। ਬੀਤੇ ਕੁਝ ਦਿਨਾਂ ਦੇ ਵਿਚ ਹੀ ਪੱਕੀ ਕਣਕ ਨੂੰ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਇਸ ਲਈ ਹੀ ਬਿਜਲੀ ਵਿਭਾਗ ਵੱਲੋਂ ਕਣਕ ਦੇ ਪੱਕਣ ਕਾਰਨ ਦਿਨ ਵੇਲੇ ਕਾਫੀ ਸਮੇਂ ਲਈ ਬਿਜਲੀ ਦੀ ਸਪਲਾਈ ਨੂੰ ਬੰਦ ਕਰ ਦਿੱਤਾ ਜਾਂਦਾ ਹੈ।
Previous Postਵਿਆਹ ਤੋਂ ਦੂਜੇ ਦਿਨ ਲਾੜੀ ਨੂੰ ਮਿਲੀ ਇਸ ਤਰਾਂ ਮੌਤ , ਮਾਪਿਆਂ ਦੇ ਉਡੇ ਹੋਸ਼ – ਮਚੀ ਹਾਹਾਕਾਰ
Next Postਹੁਣੇ ਹੁਣੇ ਇਸ ਕਾਰਨ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੰਤਰੀ ਸੁਖਜਿੰਦਰ ਰੰਧਾਵਾ ਨੇ ਦਿੱਤਾ ਅਸਤੀਫਾ