ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਕੱਲ੍ਹ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਤੋਂ ਬਾਅਦ ਕਈ ਅਹਿਮ ਫੈਸਲੇ ਲਏ ਗਏ ਹਨ। ਜਿੱਥੇ ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਲਾਗੂ ਕਰ ਦਿੱਤਾ ਗਿਆ ਹੈ ਜੋ ਸਵੇਰੇ 5 ਵਜੇ ਤਕ ਜਾਰੀ ਰਹੇਗਾ। ਉਥੇ ਹੀ ਸਾਰੀਆਂ ਦੁਕਾਨਾ ਸ਼ਾਮ 5 ਵਜੇ ਤੱਕ ਬੰਦ ਕਰ ਦਿੱਤੀਆਂ ਜਾਣਗੀਆਂ। ਵੱਧ ਪ੍ਰਭਾਵਤ ਹੋਣ ਵਾਲੇ ਜਿਲਿਆਂ ਵਿਚ ਕਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਪੰਜਾਬ ਵਿੱਚ ਕਰੋਨਾ ਕਰਕੇ ਲੱਗੇ ਲਾਕਡਾਊਨ ਵਿੱਚਕਾਰ ਹੁਣ ਸਿਹਤ ਮੰਤਰੀ ਵੱਲੋਂ ਇੱਕ ਚੰਗੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਵਿੱਚ ਤੇਜ਼ੀ ਵੇਖੀ ਜਾ ਰਹੀ ਹੈ ਉਥੇ ਹੀ ਹੁਣ ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਹੈ ਕਿ ਕੁਝ ਹਲਕੇ ਲੱਛਣਾਂ ਤੇ ਬਗੈਰ ਲੱਛਣਾਂ ਵਾਲੇ ਮਰੀਜ਼ਾਂ ਨੂੰ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਜ਼ਰੂਰਤ ਨਹੀਂ ਹੈ ਅਜਿਹੇ ਮਰੀਜ਼ਾਂ ਦੀ ਟੈਸਟਿੰਗ ਅਤੇ ਘਰੇਲੂ ਇਕਾਂਤ-ਵਾਸ ਕੀਤਾ ਜਾ ਰਿਹਾ ਹੈ। ਹੁਣ ਤੱਕ 1,80,461 ਕਰੋਨਾ ਦੇ ਮਰੀਜ਼ਾਂ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਹੈ।
ਜਿਨ੍ਹਾਂ ਵੱਲੋਂ ਫੋਨ ਉੱਪਰ ਹੀ ਸਿਹਤ ਮਾਹਿਰਾਂ ਨਾਲ ਗੱਲਬਾਤ ਕਰਕੇ ਉਪਚਾਰ ਕੀਤਾ ਜਾਂਦਾ ਰਿਹਾ। ਤੇ ਅਜਿਹੇ ਮਰੀਜ਼ 98 ਫੀਸਦੀ ਠੀਕ ਹੋ ਚੁੱਕੇ ਹਨ। ਹੁਣ ਤੱਕ 2,331 ਮਰੀਜ਼ਾਂ ਨੂੰ ਰੈਫਰ ਕੀਤਾ ਗਿਆ ਹੈ। ਅਜਿਹੇ ਲੋਕਾਂ ਦੀ ਮਦਦ ਲਈ ਨੇੜਲੀਆਂ ਸਿਹਤ ਸਹੂਲਤਾਂ ਮਦਦ ਕੀਤੀ ਜਾ ਰਹੀ ਹੈ। ਉਥੇ ਹੀ ਲੋਕਾਂ ਦੀ ਸਹੂਲਤ ਲਈ 24 ਘੰਟੇ 104 ਹੈਲਪਲਾਇਨ ਤੇ ਵਿਸ਼ੇਸ਼ ਤੌਰ ਤੇ ਗੱਲ ਕੀਤੀ ਜਾ ਸਕਦੀ ਹੈ।
ਇਸ ਮਹੀਨੇ 38,169 ਕਰੋਨਾ ਫਤਿਹ ਕਿੱਟਾ ਵੰਡੀਆਂ ਗਈਆਂ ਹਨ ਅਤੇ ਲੋੜਵੰਦ ਮਰੀਜਾਂ ਨੂੰ ਫੂਡ ਕਿਟਾਂ ਤੋਂ ਇਲਾਵਾ 10,000 ਪੋਸਟ ਹੈਲਥ ਕੇਅਰ ਕਿੱਟਾਂ ਵੀ ਵੰਡੀਆਂ ਗਈਆਂ ਹਨ। ਸਿਹਤ ਮੰਤਰੀ ਨੇ ਦੱਸਿਆ ਕਿ 1,90,000 ਕਰੋਨਾ ਫਤਹਿ ਕਿੱਟਾ ਜਿਸ ਵਿੱਚ ਪਲਸ ਆਕਸਾਈਮੀਟਰ, ਥਰਮਾਮੀਟਰ, ਸਟੀਮਰ ਅਤੇ ਜ਼ਰੂਰੀ ਦਵਾਈਆਂ ਦੀ ਖਰੀਦ ਕੀਤੀ ਗਈ ਹੈ। ਜਿਨ੍ਹਾਂ ਨੂੰ ਘਰ ਵਿੱਚ ਹੀ ਇਕਾਂਤਵਾਸ ਹੋਏ ਮਰੀਜਾਂ ਦੀ ਬਿਹਤਰ ਦੇਖਭਾਲ ਲਈ ਘਰਾਂ ਵਿੱਚ ਵੰਡਿਆ ਜਾ ਰਿਹਾ ਹੈ।
Previous Postਕੋਰੋਨਾ ਸੰਕਟ : ਮਿਲਣਗੇ 5 – 5 ਹਜਾਰਾਂ ਰੁਪਏ ਇਹਨਾਂ ਲੋਕਾਂ ਨੂੰ ਇਥੇ ਹੋ ਗਿਆ ਐਲਾਨ – ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਦੁਕਾਨਾਂ ਦੇ ਬੰਦ ਕਰਨ ਨੂੰ ਲੈ ਕੇ ਆਈ ਇਹ ਵੱਡੀ ਖਬਰ – ਏਨੇ ਵਜੇ ਬੰਦ ਕਰਨ ਦੀ ਹੋਈ ਹਦਾਇਤ