ਪੰਜਾਬ ਚ ਇਥੇ ਵਾਪਰਿਆ ਕਹਿਰ ਹੋਇਆ ਭਿਆਨਕ ਹਾਦਸਾ, ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸੜਕ ਹਾਦਸਿਆਂ ਦੇ ਵਿੱਚ ਆਏ ਦਿਨ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਨ੍ਹਾਂ ਹਾਦਸਿਆਂ ਦੇ ਕਾਰਨ ਕਈ ਵਾਰੀ ਬਹੁਤ ਸਾਰੀਆਂ ਕੀਮਤੀ ਜਾਨਾਂ ਵਿਅਰਥ ਚਲੇ ਜਾਂਦੀਆਂ ਹਨ। ਸੜਕ ਨਿਯਮਾਂ ਨੂੰ ਸਰਕਾਰ ਦੇ ਵੱਲੋਂ ਸਖ਼ਤੀ ਨਾਲ ਲਾਗੂ ਕੀਤਾ ਜਾਂਦਾ ਹੈ ਪਰ ਸਖ਼ਤੀ ਹੋਣ ਦੇ ਬਾਵਜੂਦ ਵੀ ਇਹ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸੇ ਤਰ੍ਹਾਂ ਇੱਕ ਹੋਰ ਵੱਡਾ ਹਾਦਸਾ ਵਾਪਰ ਗਿਆ ਜਿਸ ਦੀ ਖ਼ਬਰ ਸੁਣ ਕੇ ਇਲਾਕੇ ਦੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਹਾਦਸੇ ਤੋਂ ਬਾਅਦ ਹਰ ਕੋਈ ਦਰਅਸਲ ਜਲੰਧਰ ਅੰਮ੍ਰਿਤਸਰ ਹਾਈਵੇ ਤੇ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ।

ਇਹ ਹਾਦਸਾ ਹਾਈਵੇ ਨਜ਼ਦੀਕ ਪੈਂਦੇ ਪਿੰਡ ਲੰਮਾ ਨੇੜੇ ਕੈਂਟਰ ਤੇ ਟਰੈਕਟਰ ਵਿਚਕਾਰ ਵਾਪਰਿਆ ਹੈ। ਹਾਦਸੇ ਦੌਰਾਨ ਟੱਕਰ ਐਨੀ ਭਿਆਨਕ ਸੀ ਕਿ ਟਰੈਕਟਰ ਚਾਲਕ ਦੀ ਮੌਕੇ ਤੇ ਮੌਤ ਹੋ ਗਈ। ਇਸ ਤੋਂ ਇਲਾਵਾ ਟਰੈਕਟਰ ਤੇ ਬੈਠਾ ਦੂਜਾ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਹਾਦਸੇ ਦਾ ਸ਼ਿਕਾਰ ਹੋਏ ਅਤੇ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਸੋਹਣ ਸਿੰਘ ਨਾਮ ਦੇ ਵਿਅਕਤੀ ਨਾਲ ਹੋਈ ਹੈ ਜੋ ਕਿ ਵੀਰ ਸਿੰਘ ਦਾ ਸਪੁੱਤਰ ਨਿਵਾਸੀ ਪਿੰਡ ਧਿਆਨਪੁਰਾ ਫਤਿਹਗੜ੍ਹ ਚੂੜੀਆਂ ਦਾ ਰਹਿਣ ਵਾਲਾ ਹੈ ਅਤੇ ਜ਼ਖਮੀ ਵਿਅਕਤੀ ਦੀ ਪਹਿਚਾਣ ਰੋਬਿਨ ਮਸੀਹ ਨਾਮ ਦੇ ਵਿਅਕਤੀ ਦੀ ਹੋਈ ਜਿਸ ਦੇ ਪਿਤਾ ਦਾ ਨਾਮ ਜੀਤਾ ਮਸੀਹ ਹੈ।

ਜਾਣਕਾਰੀ ਅਨੁਸਾਰ ਟਰੈਕਟਰ ਚਾਲਕ ਪਟਿਆਲੇ ਤੋਂ ਟਰੈਕਟਰ ਲੈ ਕੇ ਵਾਪਸ ਪਿੰਡ ਜਾ ਰਹੇ ਸਨ ਇਸ ਦੌਰਾਨ ਇਹ ਹਾਦਸਾ ਵਾਪਰਿਆ। ਜ਼ਖਮੀ ਵਿਅਕਤੀ ਦਾ ਕਹਿਣਾ ਹੈ ਕਿ ਇਕ ਤੇਜ਼ ਰਫਤਾਰ ਨਾਲ ਕੈਂਟਰ ਉਨ੍ਹਾਂ ਵੱਲ ਆਇਆ ਅਤੇ ਉਨ੍ਹਾਂ ਦੇ ਟਰੈਕਟਰ ਵਿੱਚ ਟੱਕਰ ਮਾਰੀ। ਜਿਸ ਟੈਂਕਰ ਦੇ ਰਾਹੀਂ ਉਹ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦਾ ਸਾਥੀ ਇਸ ਜਹਾਨ ਨੂੰ ਅਲਵਿਦਾ ਕਹਿ ਗਿਆ।

ਦੂਜੇ ਪਾਸੇ ਜਾਣਕਾਰੀ ਮਿਲਣ ਉਪਰੰਤ ਨਜ਼ਦੀਕੀ ਥਾਣਾ ਰਾਮਾਮੰਡੀ ਦੇ ਐੱਸ. ਆਈ. ਕੁਲਦੀਪ ਸਿੰਘ ਅਤੇ ਐੱਚ.ਸੀ. ਉਂਕਾਰ ਸਿੰਘ ਹਾਦਸੇ ਵਾਲੇ ਸਥਾਨ ਤੇ ਪਹੁੰਚੇ। ਜਿਨ੍ਹਾਂ ਦੇ ਵੱਲੋਂ ਦੋਵਾਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ‌ ਪੁਲਿਸ ਵੱਲੋਂ ਹਾਦਸੇ ਦੌਰਾਨ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਗਈ ਹੈ।