ਕੋਰੋਨਾ ਨੇ ਦਿੱਤਾ ਫਿਲਮ ਜਗਤ ਨੂੰ ਇੱਕ ਹੋਰ ਵੱਡਾ ਝੱਟਕਾ , ਹੋਈ ਇਸ ਮਸ਼ਹੂਰ ਹਸਤੀ ਦੀ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੀ ਵਧ ਰਹੀ ਗਿਣਤੀ ਦੇ ਕਾਰਨ ਭਾਰਤ ਵਰਗੇ ਦੇਸ਼ਾਂ ਵਿਚ ਹਾਲਾਤ ਨਾਜ਼ੁਕ ਬਣੇ ਹੋਏ ਹਨ। ਕਿਉਂਕਿ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਪ੍ਰਤੀ ਦਿਨ ਲੱਖਾਂ ਦੀ ਗਿਣਤੀ ਵਿੱਚ ਵਧ ਰਹੀ ਹੈ ਜਿਸ ਕਾਰਨ ਆਕਸੀਜਨ ਅਤੇ ਹੋਰ ਜ਼ਰੂਰੀ ਵਸਤੂਆਂ ਦੀ ਕਮੀ ਸਾਹਮਣੇ ਆ ਰਹੀ ਹੈ। ਇਸ ਤੋਂ ਇਲਾਵਾ ਕਰੋਨਾ ਕਾਰਨ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਲੈਂਦੇ ਹਨ। ਜੇਕਰ ਗੱਲ ਕੀਤੀ ਜਾਵੇ ਬਾਲੀਵੁੱਡ ਦੀ ਥਾਂ ਪਿਛਲੇ ਸਾਲ ਅਤੇ ਇਸ ਸਾਲ ਕਰੋਨਾ ਕਾਰਨ ਬਾਲੀਵੁੱਡ ਨੂੰ ਬਹੁਤ ਘਾਟਾ ਪਿਆ ਹੈ। ਕਿਉਂਕਿ ਇਸ ਬਿਮਾਰੀ ਦੇ ਕਾਰਨ ਬਹੁਤ ਸਾਰੀਆਂ ਵੱਡੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਈਆਂ।

ਇਸੇ ਦੌਰਾਨ ਹੁਣ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ।ਦਰਅਸਲ ਕਰੋਨਾ ਬਿਮਾਰੀ ਦੇ ਕਾਰਨ ਇਕ ਇੱਕ ਮਸ਼ਹੂਰ ਫਿਲਮਕਾਰ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ। ਦਰਅਸਲ ਫਿਲਮਕਾਰ ਰਾਮੂ ਪਿਛਲੇ ਕੁਝ ਦਿਨ ਪਹਿਲਾਂ ਕਰੋਨਾ ਸੰਕਰਮਿਤ ਪਾਏ ਗਏ ਸਨ ਅਤੇ ਹੁਣ ਇਸ ਬੀਮਾਰੀ ਨਾਲ ਜੂਝਦੇ ਹੋਏ ਜ਼ਿੰਦਗੀ ਅਤੇ ਮੌਤ ਦੀ ਲੜਾਈ ਹਾਰ ਗਏ। ਉਨ੍ਹਾਂ ਦੀ 52 ਸਾਲਾਂ ਦੀ ਉਮਰ ਵਿਚ ਮੌਤ ਹੋ ਗਈ। ਮਲਾਸ਼੍ਰੀ ਜੋ ਕਿ ਦੱਖਣੀ ਫਿਲਮਾਂ ਦੀ ਮਸ਼ਹੂਰ ਅਦਾਕਾਰ ਹਨ ਰਾਮੂ ਉਨ੍ਹਾਂ ਦੇ ਪਤੀ ਸਨ।

ਜਿਸ ਤੋਂ ਬਾਅਦ ਫਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਹਰ ਕੋਈ ਉਹਨਾਂ ਨੂੰ ਅਲਵਿਦਾ ਕਹਿ ਰਿਹਾ ਹੈ। ਇਸੇ ਤਰ੍ਹਾਂ ਅਦਾਕਾਰ ਸੁਨੀਲ ਪੁਰਾਣਿਕ ਨੇ ਵੀ ਉਹਨਾਂ ਨੂੰ ਅਲਵਿਦਾ ਕਿਹਾ ਅਤੇ ਲਿਖਿਆ ਕਿ ਰਾਮੁ ਮਹਾਨ ਨਿਰਮਾਤਾਵਾਂ ਵਿਚੋਂ ਇੱਕ ਸੀ। ਉਨ੍ਹਾਂ ਦੀਆਂ ਫ਼ਿਲਮਾਂ ਉਨ੍ਹਾਂ ਦੇ ਨਾਮ ਤੇ ਚੱਲਦੀਆਂ ਸਨ। ਇਸ ਤੋਂ ਬਾਅਦ ਉਹ ਲਿਖਦੇ ਹਨ ਕਿ ਉਨ੍ਹਾਂ ਦੇ ਨਾਮ ਨੇ ਦਰਸ਼ਕਾਂ ਨੂੰ ਸਿਨੇਮੇ ਘਰਾਂ ਵੱਲ ਖਿਚਿਆ।

ਉਨ੍ਹਾਂ ਦੇ ਇਸ ਟਵੀਟ ਤੋਂ ਬਾਅਦ ਹਰ ਕੋਈ ਉਹਨਾਂ ਦੀ ਮੌਤ ਤੇ ਦੁੱਖ ਪ੍ਰਗਟਾ ਰਿਹਾ ਹੈ। ਦੱਸ ਦਈਏ ਕਿ ਪਿਛਲੇ ਸਾਲ ਵੀ ਕਈ ਸਾਰੇ ਵੱਡੇ ਸਿਤਾਰੇ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਜਿਸ ਕਾਰਨ ਉਨ੍ਹਾਂ ਨੂੰ ਇਸ ਸੰਸਾਰ ਨੂੰ ਅਲਵਿਦਾ ਕਹਿਣਾ ਪਿਆ ਸੀ। ਕਰੋਨਾ ਵਾਇਰਸ ਪੂਰੇ ਵਿਸ਼ਵ ਦੇ ਵਿੱਚ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ। ਜਿਸ ਉੱਤੇ ਕਾਬੂ ਪਾਉਣ ਲਈ ਸਥਾਨਕ ਸਰਕਾਰਾਂ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ ਪਰ ਇਸ ਦਾ ਪ੍ਰਕੋਪ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ।