ਪੰਜਾਬ ਚ ਇਥੇ ਵਾਪਰਿਆ ਕਹਿਰ ਛਾਈ ਇਲਾਕੇ ਚ ਸੋਗ ਦੀ ਲਹਿਰ ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ

ਪਿਛਲੇ ਲੰਮੇ ਸਮੇਂ ਤੋ ਬਹੁਤ ਸਾਰੀਆਂ ਅਜਿਹੀਆਂ ਮੰਦਭਾਗੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਈਆਂ ਹਨ ਇਹ ਪਤਾ ਚਲਿਆ ਹੈ ਕਿ ਕਈ ਅਣਗਹਿਲੀ ਦੇ ਕਾਰਨ ਬਹੁਤ ਸਾਰੀਆਂ ਕੀਮਤੀ ਜਾਨਾਂ ਅਜਾਈਂ ਚਲੇ ਜਾਂਦੀਆਂ ਹਨ। ਦਰਅਸਲ ਪਿੰਡਾਂ ਦੇ ਵਿਚ ਕਈ ਡੂੰਘੇ ਟੋਏ ਜਾਂ ਬੋਰਵੈਲ ਖੁੱਲ੍ਹੇ ਛੱਡੇ ਜਾਂਦੇ ਹਨ ਜਿਨ੍ਹਾਂ ਕਾਰਨ ਬਹੁਤ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ। ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਇਸ ਖ਼ਬਰ ਤੋਂ ਬਾਅਦ ਪਿੰਡ ਦੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਰਅਸਲ ਪਿੰਡ ਦੋਦਾ ਦਾ ਇਕ ਬੱਚਾ ਬੀਤੇ ਦਿਨੀਂ ਗੁੰਮ ਹੋ ਗਿਆ ਸੀ। ਜਿਸ ਦੀ ਤਕਰੀਬਨ ਚੌਵੀ ਘੰਟਿਆਂ ਬਾਅਦ ਲਾਸ਼ ਪਿੰਡ ਦੇ ਛੱਪੜ ਵਿੱਚੋਂ ਮਿਲੀ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਬੱਚੇ ਦੀ ਪਹਿਚਾਣ ਫਤਿਹ ਸਿੰਘ ਪੁੱਤਰ ਭੋਲਾ ਸਿੰਘ ਦੇ ਨਾਮ ਤੋਂ ਹੋਈ ਹੈ। ਜਿਸ ਦੀ ਉਮਰ ਤਕਰੀਬਨ ਢਾਈ ਸਾਲ ਦੱਸੀ ਜਾ ਰਹੀ ਹੈ। ਇਸ ਸਬੰਧੀ ਪ੍ਰੀੜਤ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਦੇ ਅਨੁਸਾਰ ਫਤਹਿ ਸਿੰਘ ਆਪਣੇ ਘਰ ਦੇ ਨਜ਼ਦੀਕ ਗਲੀ ਵਿਚ ਗੁਆਂਢੀਆਂ ਦੇ ਬੱਚਿਆਂ ਨਾਲ ਖੇਡ ਰਿਹਾ ਸੀ ਪਰ ਸ਼ਾਮ ਦੇ ਸਮੇ ਅਚਾਨਕ ਉਹ ਭੇਦਭਰੇ ਹਲਾਤਾ ਵਿੱਚ ਗੁੰਮ ਹੋ ਗਿਆ।

ਜਿਸ ਤੋਂ ਬਾਅਦ ਹੁਣ ਉਸ ਦੀ ਲਾਸ਼ ਮਿਲੀ। ਦੂਜੇ ਪਾਸੇ ਪਿੰਡ ਵਾਸੀਆਂ ਵੱਲੋਂ ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਬੱਚਾ ਆਪ ਹੀ ਖੇਡਦਾ ਹੋਇਆ ਛੱਪੜ ਵਿੱਚ ਡਿੱਗ ਗਿਆ ਹੋਵੇਗਾ। ਇਸ ਤੋ ਇਲਾਵਾ ਦੱਸ ਦਈਏ ਕਿ ਬੱਚੇ ਦੀ ਲਾਸ਼ ਨੂੰ ਪਿੰਡ ਵਾਸੀਆਂ ਦੀ ਸਹਾਇਤਾ ਨਾਲ ਛੱਪੜ ਵਿੱਚੋਂ ਬਾਹਰ ਕੱਢਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਵੱਲੋਂ ਟਰੈਕਟਰ ਅਤੇ ਵਾਟਰ ਪੰਪ ਦੀ ਵਰਤੋਂ ਕਰਕੇ ਬੱਚੇ ਦੀ ਲਾਸ਼ ਨੂੰ ਛੱਪੜ ਵਿਚੋ ਪਾਣੀ ਬਾਹਰ ਕੱਢਿਆ ਗਿਆ ਜਿਸ ਤੋ ਬਾਅਦ ਇਸ ਬੱਚੇ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ ‌ਹੈ। ਇਸ ਘਟਨਾ ਸਬੰਧੀ ਜਦੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਤਾਂ ਡੀ.ਐਸ.ਪੀ ਗਿੱਦੜਬਾਹਾ ਨਰਿੰਦਰ ਸਿੰਘ ਅਤੇ ਐਸ ਐਚ ਓ ਕੋਟਭਾਈ ਨਵਦੀਪ ਸਿੰਘ ਮੌਕੇ ਤੇ ਪਹੁੰਚ ਗਏ। ਜਿਨ੍ਹਾਂ ਵੱਲੋ ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਗਏ ਹਨ ਅਤੇ ਬਿਆਨਾਂ ਦੇ ਅਧਾਰ ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।