ਕੋਰੋਨਾ ਸੰਕਟ ਚ ਆਖਰ ਅੱਕ ਕੇ ਪੰਜਾਬ ਚ ਇਥੇ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਸੰਕਟ ਵਿੱਚ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਪੰਜਾਬ ਵਿੱਚ ਵਧਦੀ ਹੀ ਜਾ ਰਹੀ ਹੈ ਜਿਸ ਨੂੰ ਲੈ ਕੇ ਸਾਰੇ ਜਿਲ੍ਹਾ ਅਧਿਕਾਰੀ ਵੀ ਚਿੰਤਾ ਵਿੱਚ ਨਜ਼ਰ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਸਬੰਧੀ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਥੇ ਹੀ ਪੰਜਾਬ ਵਿਚ ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਕੀਤਾ ਗਿਆ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਵੱਧ ਪ੍ਰਭਾਵਿਤ ਹੋਣ ਵਾਲੇ ਜ਼ਿਲਿਆਂ ਵਿੱਚ ਜ਼ਿਲਾ ਮੈਜਿਸਟ੍ਰੇਟ ਵੱਲੋਂ ਹੋਰ ਬਹੁਤ ਸਾਰੀਆਂ ਪਾਬੰਦੀਆਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਲਾਗੂ ਕੀਤੀਆਂ ਜਾ ਰਹੀਆਂ ਹਨ। ਲੋਕਾਂ ਦੀਆਂ ਸਿਹਤ ਸਹੂਲਤਾਂ ਲਈ ਹਰ ਇਕ ਸੰਭਵ ਮਦਦ ਵੀ ਮੁਹਈਆ ਕਰਵਾਈ ਜਾ ਰਹੀ ਹੈ।

ਕਰੋਨਾ ਸੰਕਟ ਵਿਚ ਅਖ਼ੀਰ ਪੰਜਾਬ ਵਿੱਚ ਇੱਥੇ ਇਹ ਐਲਾਨ ਹੋ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਵੱਲੋਂ ਜਿੱਥੇ ਪਹਿਲਾਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਜ਼ਿਲ੍ਹੇ ਵਿੱਚ ਜਿੱਥੇ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ ਉੱਥੇ ਹੀ ਆਕਸੀਜਨ ਦੀ ਕਮੀ ਨੂੰ ਲੈ ਕੇ ਵੀ ਜ਼ਿਲ੍ਹੇ ਵਿੱਚ ਆਕਸੀਜਨ ਦੀ ਸਪਲਾਈ ਮੁਹਇਆ ਕਰਵਾਈ ਜਾ ਰਹੀ ਹੈ। ਉਥੇ ਹੀ ਆਕਸੀਜਨ ਸੀਜ਼ਨ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਅਜਿਹੇ ਲੋਕਾਂ ਦੇ ਖਿਲਾਫ ਸਟਰਿੰਗ ਆਪ੍ਰੇਸ਼ਨ ਕਰਕੇ ਵੀਡੀਓ ਬਣਾ ਕੇ ਜਾਰੀ ਕੀਤੇ ਗਏ 98889-81881 ਅਤੇ 95017-99068 ਨੰਬਰਾਂ ਤੇ ਵਟਸ ਐਪ ਦੇ ਜ਼ਰੀਏ ਭੇਜੇ ਜਾਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਰੋਨਾ ਬਿਮਾਰੀ ਦੇ ਦੌਰ ਵਿੱਚ ਸਾਰਿਆਂ ਨੂੰ ਇਕਜੁੱਟ ਹੋ ਕੇ ਨਿਰਸਵਾਰਥ ਭਾਵਨਾਂ ਨਾਲ ਇਕ-ਦੂਜੇ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਜਿਸ ਨਾਲ ਇਸ ਕਰੋਨਾ ਦੀ ਜੰਗ ਉੱਪਰ ਜਿੱਤ ਪ੍ਰਾਪਤ ਕੀਤੀ ਜਾ ਸਕੇ। ਕੁਝ ਲੋਕਾਂ ਵੱਲੋਂ ਆਕਸੀਜਨ ਤੇ ਦਵਾਈਆਂ ਦੀ ਕਮੀ ਨੂੰ ਦੇਖਦੇ ਹੋਏ ਮੁਨਾਫੇ ਦਾ ਧੰਦਾ ਬਣਾ ਕੇ ਲੋਕਾਂ ਨੂੰ ਲੁੱਟਣ ਦਾ ਕੰਮ ਕੀਤਾ ਜਾ ਰਿਹਾ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਨਹਿਰੂ ਗਾਰਡਨ ਰੋਡ ਤੇ ਫੇਅਰ ਡੀਲ ਏਜੰਸੀ ਦੇ ਮਾਲਕ ਅਸ਼ਵਨੀ ਗੋਇਲ ਦੇ 600 ਰੁਪਏ ਵਾਲੇ ਆਕਸੀਜਨ ਸਲੰਡਰ ਨੂੰ 18,600 ਵਿੱਚ ਵੇਚੇ ਜਾਣ ਦੇ ਸਟ੍ਰਿੰਗ ਅਪ੍ਰੇਸ਼ਨ ਉਪਰੰਤ ਜ਼ਿਲ੍ਹੇ ਦੀ ਜਨਤਾ ਨੂੰ ਆਪਣੇ ਵਟਸਅਪ ਨੰਬਰ ਜਨਤਕ ਕਰਦਿਆਂ ਅਪੀਲ ਕੀਤੀ ਹੈ ਕਿ ਅਗਰ ਕੋਈ ਵੀ ਮੈਡੀਕਲ ਸੰਸਥਾਨ, ਦੁਕਾਨਦਾਰ, ਲੈਬੋਰਟਰੀ ਜਾਂ ਕੋਈ ਹੋਰ ਵਿਅਕਤੀ ਇਸ ਤਰ੍ਹਾਂ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਦਿੱਤੀ ਜਾਵੇ।