ਹੁਣੇ ਹੁਣੇ ਪੰਜਾਬ ਚ ਇਥੇ ਕਿਸਾਨਾਂ ਬਾਰੇ ਆਈ ਇਹ ਵੱਡੀ ਖਬਰ – ਸਾਰੇ ਪੰਜਾਬ ਚ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਪਹਿਲਾਂ ਹੀ ਕਰੋਨਾ ਕਾਰਨ ਹਾਹਾਕਾਰ ਮੱਚੀ ਹੋਈ ਹੈ। ਜਿਸ ਨੂੰ ਰੋਕਣ ਲਈ ਸਰਕਾਰਾਂ ਵੱਲੋਂ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਲਗਾਤਾਰ ਮੋਰਚੇ ਲਾਏ ਹੋਏ ਹਨ। ਜਿੱਥੇ ਉਹ ਕੇਂਦਰ ਸਰਕਾਰ ਕੋਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਕਿਸਾਨ ਆਗੂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀ ਹਨ।

ਜਿਥੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਉਥੇ ਹੀ ਇਨ੍ਹਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਪੰਜਾਬ ਵਿੱਚ ਇੱਥੇ ਕਿਸਾਨਾਂ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪੰਜਾਬ ਵਿੱਚ ਚਰਚਾ ਹੋ ਰਹੀ ਹੈ। ਪੰਜਾਬ ਵਿੱਚ ਵੀ ਕਿਸਾਨਾਂ ਵੱਲੋਂ ਸੂਬਾ ਸਰਕਾਰ ਦੇ ਖਿਲਾਫ ਰੋਸ ਪਾਇਆ ਜਾ ਰਿਹਾ ਹੈ। ਕਿਉਂਕਿ ਸਰਕਾਰ ਵੱਲੋਂ ਦਿੱਲੀ ਕਟੜਾ ਐਕਸਪ੍ਰੈਸ ਹਾਈਵੇ ਲਈ ਜ਼ਮੀਨ ਪ੍ਰਾਪਤੀ ਵਿਰੋਧੀ ਸੰਘਰਸ਼ ਕਮੇਟੀ ਦੇ ਸੱਦੇ ਉਪਰ ਸੈਂਕੜੇ ਕਿਸਾਨ ਆਪਣੇ ਟਰੈਕਟਰਾਂ ਸਮੇਤ ਪਟਿਆਲਾ ਪਹੁੰਚ ਗਏ ਸਨ ।

ਕਿਉਂਕਿ ਦਿੱਲੀ ਕਟੜਾ ਐਕਸਪ੍ਰੈਸਵੇਅ ਬਣਾਉਣ ਲਈ ਕਰੀਬ 600 ਕਿਲੋਮੀਟਰ ਲੰਬਾ ਪ੍ਰੋਜੈਕਟ ਉਲੀਕਿਆ ਗਿਆ ਹੈ। ਇਸ ਲਈ ਪੰਜਾਬ ਦੇ ਵਿੱਚੋਂ ਦੀ ਇਹ ਰਸਤਾ ਹੋ ਕੇ ਜਾਵੇਗਾ। ਜਿਸ ਨਾਲ ਪੰਜਾਬ ਦੇ 180 ਤੋਂ 200 ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੀ ਜਾਣੀ ਹੈ। ਇਸ ਦੇ ਰੋਸ ਵਜੋਂ ਹੀ ਸੰਘਰਸ਼ ਕਮੇਟੀ ਵੱਲੋਂ ਤਿੰਨ ਹਫ਼ਤੇ ਪਹਿਲਾਂ ਹੀ 30 ਅਪ੍ਰੈਲ ਨੂੰ ਵਿਰੋਧ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਸੀ। ਜਿਸ ਦੇ ਅਨੁਸਾਰ 29 ਅਪ੍ਰੈਲ ਨੂੰ ਹੀ ਸ਼ਾਮ ਦੇ ਸਮੇਂ ਕਿਸਾਨ ਟ੍ਰੈਕਟਰਾਂ ਸਮੇਤ ਪਟਿਆਲਾ ਪਹੁੰਚਣੇ ਸ਼ੁਰੂ ਹੋ ਗਏ ਸਨ।

ਇਸ ਹਾਈਵੇ ਦੇ ਪ੍ਰੋਜੈਕਟ ਦੇ ਕਾਰਨ ਪੰਜਾਬ ਦੇ 14 ਜ਼ਿਲ੍ਹਿਆਂ ਦੇ ਕਿਸਾਨ ਪ੍ਰਭਾਵਿਤ ਹੋ ਰਹੇ ਹਨ। ਇਸ ਲਈ ਹੀ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਪਟਿਆਲੇ ਪਹੁੰਚੇ, ਪਰ ਪੁਲਿਸ ਵੱਲੋਂ ਕਿਸਾਨਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਤੇ ਜਾਣ ਤੋਂ ਰੋਕਣ ਲਈ ਪਹਿਲਾਂ ਹੀ ਪੁਖਤਾ ਇੰਤਜ਼ਾਮ ਕੀਤੇ ਗਏ ਸਨ। ਕਿਸਾਨਾਂ ਦੀ ਕੋਸ਼ਿਸ਼ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਸੀ।