ਹੁਣੇ ਹੁਣੇ ਕੈਪਟਨ ਨੇ ਪੰਜਾਬ ਚ ਕਰਫਿਊ ਦੇ ਬਾਰੇ ਚ ਹੁਣ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਵਧਾਈ ਜਾਣ ਤੋਂ ਬਾਅਦ ਵੀ ਕਰੋਨਾ ਦੀ ਸਥਿਤੀ ਭਿਆਨਕ ਹੁੰਦੀ ਨਜ਼ਰ ਆ ਰਹੀ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਕਈ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਕਈ ਜ਼ਿਲ੍ਹਿਆਂ ਵਿੱਚ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਥੇ ਹੀ ਸੂਬੇ ਅੰਦਰ ਰਾਤ ਦਾ ਕਰਫ਼ਿਊ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਾਗੂ ਕੀਤਾ ਗਿਆ ਹੈ। ਜਿਸ ਨਾਲ ਕਰੋਨਾ ਦੇ ਪਰਸਾਰ ਨੂੰ ਰੋਕਿਆ ਜਾ ਸਕੇ।

ਹੁਣ ਕੈਪਟਨ ਨੇ ਪੰਜਾਬ ਚ ਕਰਤੀ ਸਖਤੀ ਕਰਫਿਊ ਦੇ ਬਾਰੇ ਵਿਚ ਕਰਤਾ ਇਹ ਵੱਡਾ ਐਲਾਨ । ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਵਿਚ ਜਾਰੀ ਕੀਤੇ ਗਏ ਰਾਤ ਦੇ ਕਰਫਿਊ ਵਿਚ ਮੁੜ ਸਖਤੀ ਕਰ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ 30 ਅਪ੍ਰੈਲ ਤੱਕ ਰਾਤ ਦਾ ਕਰਫਿਊ ਲਾਗੂ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਹੁਣ ਕਰੋਨਾ ਕੇਸਾਂ ਵਿਚ ਵਾਧੇ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ 15 ਮਈ ਤੱਕ ਇਸ ਰਾਤ ਦੇ ਕਰਫਿਊ ਨੂੰ ਲਗਾਤਾਰ ਲਾਗੂ ਰੱਖਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਵਿੱਚ ਰਾਤ ਦੇ ਕਰਫਿਊ ਨੂੰ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰੱਖਣ ਦੇ ਆਦੇਸ਼ ਸਖਤੀ ਨਾਲ ਲਾਗੂ ਕੀਤੇ ਗਏ ਹਨ। ਪੰਜਾਬ ਵਿਚ ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਇਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਕੋਰੋਨਾ ਸਬੰਧੀ ਨਵੇਂ ਆਦੇਸ਼ ਜਾਰੀ ਕੀਤੇ ਹਨ ਇਨ੍ਹਾਂ ਮੁਤਾਬਿਕ ਨਾਈਟ ਕਰਫਿਊ ਦੀ ਮਿਆਦ ਦੋ ਹਫ਼ਤੇ ਹੋਰ ਵਧਾ ਦਿੱਤੀ ਗਈ ਹੈ।

ਜਿਸ ਗਤੀ ਤੇ ਕੋਰੋਨਾ ਦੇ ਕੇਸ ਵੱਧ ਰਹੇ ਹਨ, ਉਸ ਨੂੰ ਵੇਖਦੇ ਹੋਏ, ਰਾਤ ​​ਦੇ ਕਰਫਿਉ ਦੀ ਮਿਆਦ ਵਧਾਉਣ ਦੀ ਜ਼ਰੂਰਤ ਸੀ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।