ਪੰਜਾਬ ਵਾਸੀਆਂ ਲਈ ਆਈ ਇਹ ਵੱਡੀ ਮਾੜੀ ਖਬਰ – ਕੈਪਟਨ ਸਰਕਾਰ ਨੇ ਹੁਣ ਮਜਬੂਰੀ ਚ ਲਿਆ ਇਹ ਫੈਸਲਾ

ਆਈ ਤਾਜਾ ਵੱਡੀ ਖਬਰ

ਸੂਬੇ ਵਿੱਚ ਜਿੱਥੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਬਾਰੇ ਜਾਰੀ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਕਰੋਨਾ ਦੇ ਵਧ ਰਹੇ ਕੇਸਾਂ ਦੇ ਕਾਰਨ ਜਿੱਥੇ ਟੀਕਾਕਰਨ ਦੀ ਸਮਰਥਾ ਨੂੰ ਵਧਾਉਣ ਉਪਰ ਜੋਰ ਦਿੱਤਾ ਜਾ ਰਿਹਾ ਸੀ। ਉਥੇ ਹੀ ਸਰਕਾਰ ਵੱਲੋਂ ਸੂਬੇ ਵਿੱਚ 30 ਅਪ੍ਰੈਲ ਤੱਕ ਲਾਗੂ ਕੀਤੇ ਗਏ ਰਾਤ ਦੇ ਕਰਫਿਊ ਨੂੰ ਵੀ ਵਧਾ ਕੇ 15 ਮਈ ਤੱਕ ਕਰ ਦਿੱਤਾ ਗਿਆ ਹੈ। ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸੂਬਾ ਸਰਕਾਰ ਚਿੰਤਾ ਵਿਚ ਨਜ਼ਰ ਆ ਰਹੀ ਹੈ।

ਪੰਜਾਬ ਵਾਸੀਆਂ ਲਈ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ,ਜਿੱਥੇ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਜ਼ਬੂਰੀ ਵਿੱਚ ਇਹ ਫੈਸਲਾ ਲਿਆ ਗਿਆ। ਸੂਬਾ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਹੀ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ 18 ਸਾਲ ਤੋਂ 45 ਸਾਲ ਦੀ ਉਮਰ ਦੇ ਵਿਚਕਾਰਲੇ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ। ਇਸ ਟੀਕਾਕਰਨ ਬਾਰੇ ਅੱਜ ਸਿਹਤ ਮੰਤਰੀ ਵੱਲੋਂ ਵੀ ਟੀਕਾਕਰਨ ਲੋਕਾਂ ਨੂੰ ਨਾ ਲਗਾਏ ਜਾਣ ਬਾਰੇ ਦੱਸਿਆ ਗਿਆ ਸੀ। ਹੁਣ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਵੈਕਸੀਨ ਦੀ ਘਾਟ ਦੇ ਚਲਦੇ ਹੋਏ ਟੀਕਾਕਰਣ ਕਰਨ ਤੋਂ ਅਜੇ ਇਨਕਾਰ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕੋਲ ਟੀਕਾ ਦੀ ਸਟਾਕ ਨਾਕਾਫ਼ੀ ਹੈ, ਇਸ ਲਈ ਟੀਕਾ ਨਹੀਂ ਲੱਗ ਸਕੇਗਾ। ਇਸ ਲਈ ਪ੍ਰਾਈਵੇਟ ਕੇਂਦਰਾਂ ਵਿੱਚ ਵੀ ਟੀਕਾਕਰਨ ਨਹੀਂ ਹੋ ਸਕੇਗਾ। ਸੂਬਾ ਸਰਕਾਰ ਕੋਲ ਜੋ ਟੀਕੇ ਬਚੇ ਹਨ। ਉਹ 45 ਸਾਲ ਦੀ ਉਮਰ ਤੋਂ ਵੱਧ ਉਮਰ ਵਰਗ ਦੇ ਲੋਕਾਂ ਨੂੰ ਲਗਾਏ ਜਾਣਗੇ। ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਸਟਾਕ ਆ ਜਾਣ ਤੇ 18 ਸਾਲ ਤੋਂ ਉੱਪਰ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾਵੇਗਾ।

ਪੰਜਾਬ ਵੱਲੋਂ ਵੈਕਸੀਨ ਦੀਆਂ ਤਿੰਨ ਮਿਲੀਅਨ ਖੁਰਾਕਾਂ ਦਾ ਆਰਡਰ ਸੀਰਮ ਇੰਸਟੀਚਿਊਟ ਨੂੰ ਭੇਜਿਆ ਗਿਆ ਸੀ। ਉੱਥੇ ਹੀ ਇਸ ਇੰਸਟੀਚਿਊਟ ਵੱਲੋ ਆਡਰ ਦੇਣ ਲਈ ਚਾਰ ਹਫਤਿਆਂ ਦਾ ਸਮਾਂ ਮੰਗਿਆ ਗਿਆ ਹੈ ਤੇ ਨਾਲ ਹੀ ਤਿੰਨ ਤੋਂ ਚਾਰ ਮਹੀਨੇ ਲਈ ਮੰਗੇ ਗਏ ਟੀਕੇ ਦੀ ਐਡਵਾਂਸ ਪੇਮੈਂਟ ਕਰਨ ਵਾਸਤੇ ਵੀ ਕਿਹਾ ਗਿਆ ਹੈ।