ਕੈਪਟਨ ਸਰਕਾਰ ਨੇ ਪਿੰਡਾਂ ਵਾਲਿਆਂ ਲਈ ਕਰਤਾ ਇਹ ਵੱਡਾ ਐਲਾਨ , ਲੋਕਾਂ ਚ ਖੁਸ਼ੀ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਜਿੱਥੇ ਸਭ ਪਾਸੇ ਕਰੋਨਾ ਮਹਾਮਾਰੀ ਕਾਰਨ ਸਾਰੀ ਦੁਨੀਆਂ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਕਿਉਂਕਿ ਪਿਛਲੇ ਸਾਲ ਕੀਤੀ ਗਈ ਤਾਲਾਬੰਦੀ ਦੇ ਕਾਰਨ ਲੋਕਾਂ ਦੇ ਰੋਜ਼ਗਾਰ ਚਲੇ ਜਾਣ ਕਾਰਨ ਲੋਕਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਸਹੂਲਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿੱਥੇ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ। ਉੱਥੇ ਹੀ ਇੱਕ ਲੱਖ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਨਾਲ ਲੋਕਾਂ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ।

ਕੈਪਟਨ ਸਰਕਾਰ ਨੇ ਪਿੰਡਾਂ ਵਾਲਿਆਂ ਲਈ ਇੱਕ ਵੱਡਾ ਐਲਾਨ ਕਰਤਾ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਇਨ੍ਹਾਂ ਦਿਨਾਂ ਵਿੱਚ ਲੋਕਾਂ ਨੂੰ ਪਾਣੀ ਦੀ ਕਾਫੀ ਸਮੱਸਿਆ ਪੇਸ਼ ਆ ਰਹੀ ਹੈ। ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲ ਸਪਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ। ਉੱਥੇ ਹੀ ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਨਹਿਰੀ ਪਾਣੀ ਦੀ ਸਪਲਾਈ ਵਾਲੇ 10 ਪ੍ਰਾਜੈਕਟਾਂ ਨੂੰ ਦਸੰਬਰ 2022 ਤੱਕ ਮੁਕੰਮਲ ਪੂਰੇ ਕਰ ਲਏ ਜਾਣ ਦਾ ਭਰੋਸਾ ਵੀ ਦਵਾਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨ ਨੇ ਵੀ ਦੱਸਿਆ ਹੈ ਕਿ ਪਾਣੀ ਦੀ ਗੁਣਵੱਤਾ ਨਾਲ ਪ੍ਰਭਾਵਤ ਹੋਣ ਵਾਲੇ ਹੋਰ 701 ਪਿੰਡਾਂ ਨੂੰ ਨਹਿਰੀ ਪਾਣੀ ਦੇ 5 ਵੱਡੇ ਪ੍ਰਜੈਕਟ ਮਨਜ਼ੂਰ ਕੀਤੇ ਗਏ ਹਨ । ਰਜ਼ੀਆ ਸੁਲਤਾਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਹ ਸਾਰੇ ਵਾਟਰ ਟਰੀਟਮੈਂਟ ਪਲਾਂਟ 30 ਸਤੰਬਰ 2021 ਤੱਕ ਕਾਰਜਸ਼ੀਲ ਹੋ ਜਾਣਗੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤੇ ਜਾਣ ਦੇ ਆਦੇਸ਼ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਵਿਭਾਗ ਨੂੰ ਹੁਕਮ ਕੀਤਾ ਕਿ ਸੂਬੇ ਦੇ 918 ਪ੍ਰਭਾਵਤ ਪਿੰਡਾਂ ਵਿਚ 135 ਕਰੋੜ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਪਿਉਰੀਫ਼ਿਕੇਸ਼ਨ ਰਾਹੀਂ ਸਾਫ ਪਾਣੀ ਦੇਣ ਦੇ ਹੁਕਮ ਦਿੱਤੇ ਹਨ।

ਇਨ੍ਹਾਂ 1032 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਵਿੱਚ ਪਟਿਆਲਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਤਰਨਤਾਰਨ ਅੰਮ੍ਰਿਤਸਰ ਦੇ 1021 ਪਿੰਡਾਂ ਨੂੰ ਸ਼ਾਮਲ ਕੀਤਾ ਜਾਣਾ ਹੈ। ਓਥੇ ਹੀ 1068 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਵਿੱਚ ਫਿਰੋਜ਼ਪੁਰ ਦੇ 95 ਪਿੰਡ, ਫਾਜ਼ਿਲਕਾ ਦੇ 342 ਪਿੰਡ , ਹੁਸ਼ਿਆਰਪੁਰ ਜ਼ਿਲੇ ਦੇ ਪਾਣੀ ਦੀ ਕਮੀ ਵਾਲੇ 197 , ਰੋਪੜ ਦੇ 67, ਪਿੰਡ ਸ਼ਾਮਲ ਹਨ। ਇਹ ਸਾਰਾ ਕੰਮ ਜੂਨ 2021 ਤੱਕ ਪੂਰਾ ਕੀਤਾ ਜਾਵੇਗਾ।