ਆਈ ਤਾਜਾ ਵੱਡੀ ਖਬਰ
ਦੇਸ਼ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਸਥਿਤੀ ਪਹਿਲਾਂ ਨਾਲੋਂ ਵੀ ਵਧੇਰੇ ਚਿੰਤਾਜਨਕ ਬਣ ਗਈ ਹੈ। ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਾਗੂ ਕੀਤਾ ਜਾ ਰਹੇ ਹਨ । ਜਿਸ ਨਾਲ ਕੋਰੋਨਾ ਦੇ ਵਾਧੇ ਉਪਰ ਕਾਬੂ ਪਾਇਆ ਜਾ ਸਕੇ ਅਤੇ ਲੋਕਾਂ ਨੂੰ ਇਸ ਕਰੋਨਾ ਤੋਂ ਬਚਾਇਆ ਜਾ ਸਕੇ। ਇਸ ਲਈ ਹੀ ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਨੂੰ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਉਣ ਉਪਰ ਜੋਰ ਦਿੱਤਾ ਹੈ। ਦੇਸ਼ ਅੰਦਰ ਆਕਸੀਜਨ ਦੀ ਕਮੀ ਨੂੰ ਦੇਖਦੇ ਹੋਏ ਵੀ ਬਹੁਤ ਸਾਰੇ ਪੁੱਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਇਨ੍ਹਾਂ ਸਾਰੇ ਹਲਾਤਾਂ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਅਤੇ ਪੰਜਾਬ ਵਿਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਕਰਫ਼ਿਊ ਦੇ ਸਮੇਂ ਵਿਚ ਵੀ ਤਬਦੀਲੀ ਕੀਤੀ ਗਈ ਹੈ ਉਥੇ ਹੀ ਪੰਜਾਬ ਵਿਚ ਹੁਣ ਸ਼ਾਮ ਨੂੰ 6 ਵਜੇ ਰਾਤ ਦਾ ਕਰਫ਼ਿਊ ਸ਼ੁਰੂ ਹੋ ਜਾਂਦਾ ਹੈ ਅਤੇ ਸਵੇਰੇ 5 ਵਜੇ ਤੱਕ ਜਾਰੀ ਰਹਿੰਦਾ ਹੈ। ਕਰੋਨਾ ਦਾ ਕਰਕੇ ਪੰਜਾਬ ਚ ਸਵੇਰੇ 10 ਤੋਂ ਸ਼ਾਮ 2 ਵਜੇ ਤੱਕ ਲਈ ਆਈ ਇਹ ਖਬਰ , ਜਿਸ ਬਾਰੇ ਇਹ ਐਲਾਨ ਹੋ ਗਿਆ ਹੈ।
ਸੂਬੇ ਵਿੱਚ ਕਰੋਨਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਕੋਰੋਨਾ ਦਾ ਕਹਿਰ ਦਿਨ-ਬ-ਦਿਨ ਜਾਰੀ ਹੈ, ਜਿਸ ਕਰਕੇ ਰੋਜ਼ਾਨਾਂ ਕਰੋਨਾ ਦੇ ਮਾਮਲਿਆਂ ’ਚ ਵਾਧਾ ਹੋ ਰਿਹਾ ਹੈ। ਸੂਬੇ ਦੇ ਸਾਰੇ ਬੈਕਾਂ ਦੇ ਖੁੱਲ੍ਹਣ ਦਾ ਸਮਾਂ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਦਾ ਸੀ, ਜੋ ਕੁਝ ਕਾਫ਼ੀ ਸਮਾਂ ਪਹਿਲਾ ਵਧਾ ਦਿੱਤਾ ਗਿਆ ਸੀ। ਕੋਰੋਨਾ ਦੇ ਵੱਧ ਰਹੇ ਕੇਸਾਂ ਕਰਕੇ ਇਸ ਵਾਰ ਫਿਰ ਤੋਂ ਬੈਕਾਂ ਦੇ ਸਮਾਂ ਵੀ ਬਦਲ ਦਿੱਤਾ ਗਿਆ ਹੈ।
ਪੰਜਾਬ ਵਿੱਚ ਕੋਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਬੈਂਕਾਂ ਨੂੰ ਲੈ ਕੇ ਇਕ ਅਹਿਮ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਦੇ ਅਨੁਸਾਰ ਸੂਬੇ ਦੇ ਸਾਰੇ ਬੈਂਕ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਤੱਕ ਖੁੱਲ੍ਹੇ ਰਹਿਣਗੇ। ਬੈਂਕ ਦੇ ਸਮੇਂ ਵਿੱਚ ਤਬਦੀਲੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਕੀਤੀ ਗਈ ਹੈ।
Previous Postਮਾੜੀ ਖਬਰ : ਹੁਣੇ ਹੁਣੇ ਕੋਰੋਨਾ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਰਕਾਰ ਨੇ 31 ਮਈ ਤੱਕ ਲਈ ਕਰਤਾ ਇਹ ਐਲਾਨ
Next Postਕੈਪਟਨ ਸਰਕਾਰ ਨੇ ਪਿੰਡਾਂ ਵਾਲਿਆਂ ਲਈ ਕਰਤਾ ਇਹ ਵੱਡਾ ਐਲਾਨ , ਲੋਕਾਂ ਚ ਖੁਸ਼ੀ ਦੀ ਲਹਿਰ – ਤਾਜਾ ਵੱਡੀ ਖਬਰ