CBSE ਵਲੋਂ ਇਹਨਾਂ ਵਿਦਿਆਰਥੀਆਂ ਲਈ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਜਿਸ ਸਮੇਂ ਤੋਂ ਦੇਸ਼ ਅੰਦਰ ਕਰੋਨਾ ਦਾ ਕਹਿਰ ਸ਼ੁਰੂ ਹੋਇਆ ਹੈ ਉਸ ਸਮੇਂ ਤੋਂ ਹੀ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਪਿਛਲੇ ਸਾਲ ਮਾਰਚ ਤੋਂ ਹੀ ਕਰੋਨਾ ਦੇ ਵਧੇ ਕਹਿਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਭ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਸਰਕਾਰ ਵੱਲੋਂ ਸਕੂਲ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ। ਉਥੇ ਹੀ ਬੱਚਿਆਂ ਦੀਆਂ ਹੋਣ ਵਾਲੀਆਂ ਪੰਜਵੀਂ ,ਅੱਠਵੀਂ ਅਤੇ ਦਸਵੀਂ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਦੇ ਹੋਏ ਬੱਚਿਆਂ ਨੂੰ ਬਿਨਾਂ ਇਮਤਿਹਾਨ ਤੋਂ ਅਗਲੀਆਂ ਕਲਾਸਾਂ ਵਿੱਚ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਸਨ।

ਸੀ ਬੀ ਐੱਸ ਈ ਵਲੋਂ ਇਹਨਾਂ ਵਿਦਿਆਰਥੀਆਂ ਲਈ ਹੋ ਗਿਆ ਇਹ ਵੱਡਾ ਐਲਾਨ । ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਦੇਸ਼ ਵਿੱਚ ਕਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਜਿੱਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਸਾਰੇ ਬੱਚਿਆਂ ਦੀ ਪੜਾਈ ਆਨਲਾਈਨ ਕਰਵਾਈ ਜਾ ਰਹੀ ਹੈ। ਜਿੱਥੇ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਸਬੰਧੀ ਕਈ ਵਾਰ ਤਬਦੀਲੀਆਂ ਕੀਤੀਆਂ ਗਈਆਂ ਹਨ। ਜਿਸ ਨਾਲ ਬਹੁਤ ਸਾਰੇ ਵਿਦਿਆਰਥੀਆਂ ਦੇ ਮਾਪੇ ਚਿੰਤਾ ਵਿੱਚ ਨਜ਼ਰ ਆ ਰਹੇ ਹਨ। ਕਰੋਨਾ ਦੇ ਦੌਰ ਵਿਚ ਸਰਕਾਰ ਵੱਲੋਂ ਪ੍ਰੀਖਿਆਵਾਂ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਸੀ।

ਹੁਣ ਸੀਬੀਐਸੀ ਬੋਰਡ ਵੱਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੀਖਿਆਵਾਂ ਨੂੰ ਲੈ ਕੇ ਖਬਰ ਸਾਹਮਣੇ ਆਈ ਹੈ। ਕੋਰੋਨਾ ਦੀ ਨਵੀਂ ਲਹਿਰ ਕਾਰਨ ਸੀ.ਬੀ.ਐਸ.ਈ. ਵਲੋਂ ਰੱਦ ਕੀਤੀਆਂ ਗਈਆਂ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਹੁਣ ਬੋਰਡ ਵਲੋਂ ਮਾਰਕਿੰਗ ਨੀਤੀ ਅਪਣਾਈ ਜਾਵੇਗੀ,ਇਸ ਸਬੰਧ ਵਿਚ ਸੀ.ਬੀ.ਐਸ.ਈ.ਵਲੋਂ ਐਲਾਨ ਕੀਤਾ ਗਿਆ ਹੈ। ਜਿਸ ਦੇ ਅਧਾਰ ਤੇ ਹੀ ਬੱਚਿਆਂ ਦੇ ਨਤੀਜੇ ਘੋਸ਼ਿਤ ਕੀਤੇ ਜਾਣਗੇ।

ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕਾਫੀ ਲੰਮੇ ਸਮੇਂ ਤੋਂ ਉਲਝਣਾ ਚੱਲੀਆਂ ਆ ਰਹੀਆਂ ਹਨ। ਜਿਸ ਕਾਰਣ ਜਿੱਥੇ ਸਕੂਲ ਦੇ ਅਧਿਆਪਕ ਪਰੇਸ਼ਾਨ ਹਨ। ਉੱਥੇ ਹੀ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੀ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਕਿਉਂਕਿ ਕਈ ਬਾਰ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਮਾਪੇ ਚਿੰਤਾ ਵਿੱਚ ਨਜ਼ਰ ਆਏ ਤੇ ਕਈ ਵਾਰ ਨਿੱਜੀ ਸਕੂਲਾਂ ਵੱਲੋਂ ਵਸੂਲੀਆ ਜਾ ਰਹੀਆਂ ਫ਼ੀਸਾਂ ਕਾਰਨ।