ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬੜੀ ਤੇਜ਼ੀ ਨਾਲ ਫੈਲ ਰਹੀ ਹੈ। ਜਿਸ ਕਾਰਨ ਭਾਰਤ ਦੇਸ਼ ਵਿੱਚ ਹਾਲਾਤ ਨਾਜ਼ੁਕ ਬਣੇ ਹੋਏ ਹਨ। ਹਰ ਚੌਵੀ ਘੰਟਿਆਂ ਬਾਅਦ ਹਜ਼ਾਰਾ ਦੀ ਗਿਣਤੀ ਵਿੱਚ ਲੋਕ ਇਸ ਬੀਮਾਰੀ ਕਾਰਨ ਆਪਣੀ ਜਾਨ ਗਵਾ ਰਹੇ ਹਨ ਅਤੇ ਲੱਖਾਂ ਦੀ ਗਿਣਤੀ ਵਿੱਚ ਨਵੇਂ ਕੇਸ ਦਰਜ ਕੀਤੇ ਜਾ ਰਹੇ ਹਨ ਲੱਖਾਂ ਦੀ ਗਿਣਤੀ ਵਿੱਚ ਨਵੇਂ ਕੇਸ ਦਰਜ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਬਾਲੀਵੁੱਡ ਦੇ ਵੱਡੇ ਸਿਤਾਰੇ ਅਤੇ ਹੋਰ ਅਦਾਰਿਆਂ ਵਿੱਚ ਹੋਰ ਅਦਾਰਿਆਂ ਵਿੱਚ ਬਹੁਤ ਸਾਰੀਆਂ ਸ਼ਖ਼ਸੀਅਤਾਂ ਵੀ ਇਸ ਬਿਮਾਰੀ ਦੀ ਚਪੇਟ ਵਿੱਚ ਆ ਚੁੱਕੀਆਂ ਹਨ। ਇਸ ਲਈ ਸਥਾਨਕ ਸਰਕਾਰਾਂ ਵੱਲੋਂ ਅਤੇ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੀ ਅਪੀਲ ਕੀਤੀ ਜਾਦੀ ਹੈ।
ਇਸੇ ਤਰ੍ਹਾਂ ਹੁਣ ਇੱਕ ਹੋਰ ਮਸ਼ਹੂਰ ਅਦਾਕਾਰਾ ਸੰਬੰਧਿਤ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਤੋਂ ਬਾਅਦ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਛਾ ਗਈ ਅਤੇ ਹਰ ਪਾਸੇ ਇਸ ਖਬਰ ਦੀ ਚਰਚਾ ਹੋ ਰਹੀ ਹੈ।ਦਰਅਸਲ ਹੁਣ ਦੂਰਦਰਸ਼ਨ ਦੀ ਪ੍ਰਸਿੱਧ ਐਂਕਰ ਕਨੂਪ੍ਰਿਆ ਸਬੰਧੀ ਵੀ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਨੂਪ੍ਰਿਆ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆਉਣ ਕਾਰਨ ਜ਼ਿੰਦਗੀ ਅਤੇ ਮੌਤ ਦੀ ਜੰਗ ਹਾਰ ਚੁੱਕੀ ਹੈ। ਬੀਤੇ ਦਿਨੀਂ ਅਾਜ ਤੱਕ ਦੇ ਪ੍ਰਸਿੱਧ ਐਂਕਰ ਰੋਹਿਤ ਸਰਦਾਨਾ ਕੋਰੋਨਾ ਵਾਇਰਸ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸੀ। ਅਤੇ ਹੁਣ ਦੂਰਦਰਸ਼ਨ ਦੀ ਇਸ ਐਂਕਰ ਸੰਬੰਧਿਤ ਇਸ ਖ਼ਬਰ ਆਉਣ ਤੋਂ ਬਾਅਦ ਮੀਡੀਆ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਇਸ ਖ਼ਬਰ ਸੰਬੰਧਿਤ ਜਾਣਕਾਰੀ ਕਨੂੰਪ੍ਰਿਆ ਦੇ ਕਰੀਬੀ ਦੋਸਤ ਨੋਨਾ ਵਾਲੀਆ ਦੇ ਵੱਲੋਂ ਦਿੱਤੀ ਗਈ ਹੈ। ਨੋਨਾ ਵਾਲੀਆ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਇੱਕ ਪੋਸਟ ਰਾਹੀਂ ਦੱਸਦੇ ਹਨ ਕਿ ਕਨੂਪ੍ਰਿਆ ਹੁਣ ਸਾਡੇ ਵਿੱਚ ਨਹੀਂ ਰਹੇ। ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਛਾ ਗਈ ਅਤੇ ਹਰ ਕੋਈ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਫੁੱਲ ਭੇਟ ਕਰ ਰਹੇ ਹਨ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਕਨੂਪ੍ਰਿਆ ਹਸਪਤਾਲ ਵਿੱਚ ਦਾਖਲ ਸਨ। ਇਸ ਸੰਬੰਧੀ ਉਨ੍ਹਾਂ ਨੇ ਜਾਣਕਾਰੀ ਖੁਦ ਸੋਸ਼ਲ ਮੀਡੀਆ ਉੱਤੇ ਪੋਸਟ ਕਰਕੇ ਦਿੱਤੀ ਸੀ।
ਪਰ ਅੱਜ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਅਚਾਨਕ ਆਕਸੀਜਨ ਦਾ ਪੱਧਰ ਨੀਵਾਂ ਹੋ ਗਿਆ। ਜਿਸ ਕਾਰਨ ਉਹ ਇਸ ਸੰਸਾਰ ਨੂੰ ਅਲਵਿਦਾ ਕਹਿ ਗਈ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਇਸ ਖ਼ਬਰ ਤੇ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਬਹੁਤ ਸਾਰੀਆਂ ਵੱਡੀਆਂ ਸ਼ਖ਼ਸੀਅਤਾਂ ਦੇ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਉਨ੍ਹਾਂ ਦੇ ਪਰਿਵਾਰ ਸਬੰਧੀ ਸੰਵੇਦਨਾ ਜਤਾਈ ਜਾ ਰਹੀ ਹੈ। ਕਨੂਪ੍ਰਿਆ ਸਬੰਧੀ ਇੱਕ ਖਾਸ ਗੱਲ ਸੀ ਕਿ ਉਹ ਐਂਕਰ ਦੇ ਨਾਲ ਨਾਲ ਅਭਿਨੇਤਾ ਵੀ ਰਹਿ ਚੁੱਕੀ ਹੈ।
Previous Postਇੰਡੀਆ ਦੀ ਇਸ ਚੋਟੀ ਦੀ ਮਸ਼ਹੂਰ ਸੰਗੀਤਕ ਹਸਤੀ ਨੇ ਲਿਆ ਆਖਰੀ ਸਾਹ , ਦੇਸ਼ ਵਿਦੇਸ਼ ਚ ਛਾਈ ਸੋਗ ਦੀ ਲਹਿਰ
Next Postਕਨੇਡਾ ਚ ਵਾਪਰਿਆ ਕਹਿਰ ਪੰਜਾਬੀ ਮੁੰਡੇ ਨੇ ਇਸ ਕਾਰਨ ਖੁਦ ਚੁਣੀ ਆਪਣੀ ਮੌਤ , ਛਾਇਆ ਸੋਗ