ਕੋਰੋਨਾ ਕਾਰਨ ਪੰਜਾਬ ਚ 30 ਮਈ ਤੱਕ ਲਈ ਹੋਇਆ ਇਥੇ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਦੀ ਦੂਜੀ ਲਹਿਰ ਕਾਰਨ ਕੇਸਾਂ ਦੇ ਵਧਣ ਨਾਲ ਹਾਹਾਕਾਰ ਮਚੀ ਹੋਈ ਹੈ। ਜਿੱਥੇ ਬਹੁਤ ਸਾਰੇ ਹਸਪਤਾਲਾਂ ਵਿੱਚ ਆਕਸੀਜਨ ਅਤੇ ਵੈਂਟੀਲੇਟਰਾਂ ਦੀ ਕਮੀ ਹੋਣ ਕਾਰਨ ਬਹੁਤ ਸਾਰੇ ਲੋਕ ਆਪਣੀ ਜ਼ਿੰਦਗੀ ਦੀ ਜੰਗ ਹਾਰ ਰਹੇ ਹਨ। ਉੱਥੇ ਹੀ ਬਹੁਤ ਸਾਰੀਆਂ ਸਮਾਜਿਕ ਸੰਸਥਾਵਾਂ ਵੱਲੋਂ ਅੱਗੇ ਆ ਕੇ ਮਰੀਜ਼ਾਂ ਦੀ ਮਦਦ ਕੀਤੀ ਜਾ ਰਹੀ ਹੈ। ਜਿਨ੍ਹਾਂ ਵੱਲੋਂ ਆਕਸੀਜਨ ਸਲੰਡਰ ਅਤੇ ਵੈਂਟੀਲੇਟਰ ਅਤੇ ਮਰੀਜ਼ਾਂ ਦੀ ਸਹੂਲਤ ਦੀਆਂ ਦਵਾਈਆਂ ਹਸਪਤਾਲਾਂ ਵਿੱਚ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉੱਥੇ ਹੀ ਭਾਰਤ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਉਥੇ ਹੀ ਹੋਰ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।

ਕੋਰੋਨਾ ਕਾਰਨ ਪੰਜਾਬ ਚ 30 ਮਈ ਤੱਕ ਲਈ ਹੋਇਆ ਇਥੇ ਇਹ ਐਲਾਨ, ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਸੂਬੇ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਕੈਪਟਨ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ 15 ਮਈ ਤੱਕ ਲਾਗੂ ਕਰ ਦਿੱਤੀਆਂ ਗਈਆਂ ਹਨ, ਉਥੇ ਹੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਓਥੇ ਹੀ ਕਰੋਨਾ ਅਤੇ ਕਿਸਾਨੀ ਸੰਘਰਸ਼ ਦੇ ਕਾਰਨ ਰੇਲਵੇ ਆਵਾਜਾਈ ਵੀ ਬਹੁਤ ਜ਼ਿਆਦਾ ਪ੍ਰਭਾਵਿਤ ਹੋਈ ਹੈ।

ਰੇਲਵੇ ਵੱਲੋਂ ਕਈ ਰੇਲ ਗੱਡੀਆਂ ਨੂੰ ਪਿਛਲੇ ਮਹੀਨੇ ਸ਼ੁਰੂ ਕੀਤਾ ਗਿਆ ਸੀ, ਪਰ ਹੁਣ ਫਿਰ ਤੋਂ ਰੇਲ ਗੱਡੀਆਂ ਬੰਦ ਕੀਤੀਆਂ ਜਾ ਰਹੀਆਂ ਹਨ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਰੇਲਵੇ ਵਿਭਾਗ ਨੇ ਅੰਮਿ੍ਤਸਰ ਤੋਂ ਇੰਦੌਰ ਰੇਲ ਗੱਡੀ 09326-25 ਤੇ ਅੰਮਿ੍ਤਸਰ ਤੋਂ ਬਾਂਦਰਾ ਤਕ ਚੱਲਣ ਵਾਲੀ ਰੇਲ ਗੱਡੀ 30 ਮਈ ਤਕ ਰੱਦ ਕਰ ਦਿੱਤੀ ਹੈ। ਇਸ ਤੋਂ ਇਲਾਵਾ ਵੀਰਵਾਰ ਨੂੰ ਚੱਲਣ ਵਾਲੀ ਦਿੱਲੀ ਜਾਣ ਵਾਲੀ ਹਫਤਾਵਾਰੀ ਸ਼ਤਾਬਦੀ 04054 ਰੇਲ ਗੱਡੀ ਵੀ ਰੱਦ ਕਰ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਰੇਲਵੇ ਨੇ ਆਮਰਪਾਲੀ ਐਕਸਪ੍ਰੈੱਸ ਤੇ ਨਵੀਂ ਦਿੱਲੀ ਐਕਸਪ੍ਰੈੱਸ ਨੂੰ ਵੀ ਰੱਦ ਕੀਤਾ ਹੋਇਆ ਹੈ। ਰੇਲਵੇ ਵੱਲੋਂ ਇਹ ਫੈਸਲਾ ਲੋਕਾਂ ਦੀ ਸੁਰੱਖਿਆ ਅਤੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਕੀਤਾ ਜਾ ਰਿਹਾ ਹੈ। ਤਾਂ ਜੋ ਲੋਕਾਂ ਦੀ ਭੀੜ ਇਕੱਠੀ ਨਾ ਹੋ ਸਕੇ ਤੇ ਕਰੋਨਾ ਦੇ ਕੇਸਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ।