ਸਾਵਧਾਨ : ਪੰਜਾਬ ਦੇ ਮੌਸਮ ਦੇ ਬਾਰੇ ਚ ਆਈ ਇਹ ਤਾਜਾ ਜਾਣਕਾਰੀ ਆਉਣ ਵਾਲੀ 72 ਘੰਟਿਆਂ ਦੇ ਬਾਰੇ ਚ

ਆਈ ਤਾਜਾ ਵੱਡੀ ਖਬਰ

ਸੂਬੇ ਵਿੱਚ ਜਿੱਥੇ ਕਰੋਨਾ ਨਾਲ ਹਾਹਾਕਾਰ ਮੱਚੀ ਹੋਈ ਹੈ, ਉੱਥੇ ਹੀ ਕਿਸਾਨਾਂ ਨੂੰ ਮੌਸਮ ਵਿੱਚ ਆਈ ਤਬਦੀਲੀ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਸੂਬੇ ਵਿਚ ਮੌਸਮ ਅਚਾਨਕ ਹੀ ਬਦਲਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਪੇਸ਼ ਆ ਜਾਂਦੀਆਂ ਹਨ। ਕਿਸਾਨਾਂ ਵੱਲੋਂ ਜਿਥੇ ਕਣਕ ਦੀ ਕਟਾਈ ਕਰ ਲਈ ਗਈ ਹੈ ਉਥੇ ਹੀ ਕਿਸਾਨਾਂ ਨੂੰ ਮੰਡੀਆਂ ਵਿੱਚ ਬਰਸਾਤ ਕਾਰਨ ਫ਼ਸਲ ਨੂੰ ਸਾਂਭਣਾ ਮੁਸ਼ਕਲ ਹੋ ਜਾਂਦਾ ਹੈ। ਕਿਸਾਨਾਂ ਵੱਲੋਂ ਅਜੇ ਤੂੜੀ ਬਣਾਉਣ ਦਾ ਕੰਮ ਵੀ ਚੱਲ ਰਿਹਾ ਹੈ ਕਿ ਬਰਸਾਤ ਕਾਰਨ ਉਸ ਵਿੱਚ ਮੁਸ਼ਕਲ ਆ ਰਹੀ ਹੈ। ਉਥੇ ਵੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਮੌਸਮ ਬਾਰੇ ਸਮੇਂ ਸਮੇਂ ਤੇ ਕਿਸਾਨਾਂ ਅਤੇ ਖੇਤੀਬਾੜੀ ਨਾਲ ਸਬੰਧਤ ਕਾਰੋਬਾਰੀਆਂ ਨੂੰ ਸੁਚੇਤ ਕੀਤਾ ਜਾਂਦਾ ਹੈ।

ਪੰਜਾਬ ਦੇ ਮੌਸਮ ਬਾਰੇ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ, ਜਿੱਥੇ ਆਉਣ ਵਾਲੇ 72 ਘੰਟਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਪੰਜਾਬ ਵਿੱਚ ਜਿੱਥੇ ਮੌਸਮ ਦੀ ਤਬਦੀਲੀ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਹੋਈ ਹੈ ਉਥੇ ਹੀ ਕਈ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪੰਜਾਬ ਦੇ ਵਿਚ ਬੁਧਵਾਰ ਨੂੰ ਦਿਨ ਦਾ ਤਾਪਮਾਨ ਡਿੱਗ ਕੇ 35 ਡਿਗਰੀ ਸੈਲਸੀਅਸ ਤੇ ਆ ਗਿਆ ਹੈ। ਬੀਤੇ 36 ਘੰਟਿਆਂ ਦੌਰਾਨ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਰਾਤ ਦਾ ਪਾਰਾ 20 ਡਿਗਰੀ ਹੇਠਾਂ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਹੋ ਰਹੀ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਆਉਣ ਵਾਲੇ ਦੋ ਦਿਨਾਂ ਦੌਰਾਨ ਪੰਜਾਬ ਸੂਬੇ ਵਿੱਚ ਜਿੱਥੇ ਧੂੜ ਭਰੀਆਂ ਹਨੇਰੀਆਂ ਚੱਲਣਗੀਆਂ ,ਉਥੇ ਹੀ ਬੱਦਲ ਛਾਏ ਰਹਿਣਗੇ। ਮੌਸਮ ਦੇ ਇਸ ਬਦਲੇ ਮਿਜ਼ਾਜ ਦਾ ਅਸਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਦੇਖਿਆ ਜਾਵੇਗਾ।

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 72 ਘੰਟਿਆਂ ਦੌਰਾਨ ਪੰਜਾਬ ਤੋਂ ਇਲਾਵਾ ਹਰਿਆਣੇ ਵਿੱਚ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਧੂੜ ਭਰੀ ਹਨੇਰੀ ਚੱਲ ਸਕਦੀ ਹੈ ਤੇ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਵੀ ਦਰਸਾਈ ਗਈ ਹੈ। ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਰਸਾਤ ਨੇ ਦਸਤਕ ਦਿੱਤੀ ਹੈ। ਉਥੇ ਹੀ ਹਿਮਾਚਲ ਦੇ ਸੋਲਨ ਵਿੱਚ ਸਭ ਤੋਂ ਵਧੇਰੇ ਬਾਰਸ਼ 43. 4 ਮਿਲੀਲਿਟਰ ਰਿਕਾਰਡ ਕੀਤੀ ਗਈ ਹੈ।