ਹੁਣੇ ਹੁਣੇ ਪੰਜਾਬ ਚ ਇਥੇ ਲਗਾ ਲਾਸ਼ਾਂ ਦਾ ਢੇਰ – ਵਾਪਰਿਆ ਭਿਆਨਕ ਹਾਦਸਾ, ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਅੱਜ ਇਥੇ ਵਾਹਨਾਂ ਦੀ ਰਫਤਾਰ ਤੇਜ਼ ਹੁੰਦੀ ਜਾ ਰਹੀ ਹੈ, ਉੱਥੇ ਹੀ ਇਨਸਾਨੀ ਜ਼ਿੰਦਗੀ ਦੀ ਰਫ਼ਤਾਰ ਹੌਲੀ ਹੋ ਗਈ ਹੈ। ਕਿਉਂਕਿ ਅੱਜ ਦੇ ਦੌਰ ਵਿੱਚ ਹਰ ਇਨਸਾਨ ਵੱਲੋਂ ਕੀਤੇ ਵੀ ਪਹੁੰਚਣ ਦੀ ਜਲਦੀ ਨੇ ਬਹੁਤ ਸਾਰੇ ਹਾਦਸਿਆਂ ਨੂੰ ਅੰਜਾਮ ਦਿੱਤਾ ਹੈ। ਨਿੱਤ ਹੀ ਦੇਸ਼ ਵਿੱਚ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਹਜ਼ਾਰਾਂ ਲੋਕਾਂ ਦੀ ਮੌਤ ਹੋ ਜਾਂਦੀ ਹੈ। ਇਸ ਦੁਨੀਆਂ ਤੋਂ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਕੇ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿੱਥੇ ਕਰੋਨਾ ਨੇ ਸਾਰੀ ਦੁਨੀਆਂ ਨੂੰ ਝੰਜੋੜ ਕੇ ਰੱਖਿਆ ਹੋਇਆ ਹੈ। ਉੱਥੇ ਹੀ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਹਾਲਾਤ ਹੋਰ ਸੋਗਮਈ ਬਣ ਜਾਂਦੇ ਹਨ।

ਹੁਣ ਪੰਜਾਬ ਚ ਇਥੇ ਲਗਾ ਲਾਸ਼ਾਂ ਦਾ ਢੇਰ, ਵਾਪਰਿਆ ਭਿਆਨਕ ਸੜਕ ਹਾਦਸਾ ,ਜਿਸ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਦੇਸ਼ ਅੰਦਰ ਜਿਥੇ ਕੀਤੀ ਗਈ ਤਾਲਾਬੰਦੀ ਦੌਰਾਨ ਲੋਕਾਂ ਨੂੰ ਬਿਨਾ ਕੰਮ ਤੋਂ ਬਾਹਰ ਆਉਣ ਜਾਣ ਤੋਂ ਮਨ੍ਹਾ ਕੀਤਾ ਗਿਆ ਹੈ। ਉਥੇ ਹੀ ਜਰੂਰੀ ਹਲਾਤਾਂ ਵਿੱਚ ਘਰ ਤੋਂ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਸੂਬੇ ਵਿੱਚ ਤਾਲਾਬੰਦੀ ਦੇ ਚਲਦਿਆਂ ਵੀ ਬਹੁਤ ਸਾਰੇ ਸੜਕੀ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਸ ਵਿਚ ਬਹੁਤ ਸਾਰੇ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋ ਜਾਂਦਾ ਹੈ।

ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੱਜ ਮਾਹਿਲਪੁਰ ਵਿਚ ਹੁਸ਼ਿਆਰਪੁਰ ਰੋਡ ‘ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਭਿਆਨਕ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਅੱਜ ਉਸ ਸਮੇਂ ਵਾਪਰਿਆ ਜਦੋਂ ਇੱਕ ਕਾਰ ਅਤੇ ਮੋਟਰਸਾਈਕਲ ਦੇ ਵਿਚਕਾਰ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਇੱਕੋ ਪਰਵਾਰ ਦੇ ਇਹ ਮੈਂਬਰ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ।

ਉਸ ਸਮੇਂ ਹੀ ਮ੍ਰਿਤਕ ਪਰਿਵਾਰ ਦਾ ਮੋਟਰਸਾਈਕਲ ਇਕ ਟਰਾਲੀ ਨੂੰ ਕਰਾਸ ਕਰਦਾ ਹੋਇਆ ਹੁਸ਼ਿਆਰਪੁਰ ਵਲੋਂ ਆ ਰਹੀ ਕਾਰ ਨਾਲ ਜਾ ਟਕਰਾਇਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਮਾਤਾ ਪਿਤਾ ਅਤੇ ਉਨ੍ਹਾਂ ਦੇ ਤਿੰਨ ਬੱਚਿਆ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।