ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਜਿਥੇ ਚੀਨ ਤੋਂ ਸ਼ੁਰੂ ਹੋਈ ਕਰੋਨਾ ਦੀ ਅਗਲੀ ਲਹਿਰ ਕਾਰਨ ਬਹੁਤ ਸਾਰੇ ਲੋਕ ਭਾਰੀ ਪਰੇਸ਼ਾਨੀ ਵਿੱਚ ਜੀ ਰਹੇ ਹਨ। ਉਥੇ ਹੀ ਕੁਝ ਦੇਸ਼ਾਂ ਵੱਲੋਂ ਕੀਤੇ ਜਾਂਦੇ ਐਲਾਨ ਕਾਰਨ ਬਹੁਤ ਸਾਰੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਸਾਰੇ ਦੇਸ਼ ਆਰਥਿਕ ਮੰਦੀ ਨਾਲ ਜੂਝ ਰਹੇ ਹਨ। ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਵਿਦੇਸ਼ ਜਾਣ ਦੇ ਸੁਪਨੇ ਅਧੂਰੇ ਰਹਿ ਗਏ ਹਨ। ਇਸ ਲਈ ਬਹੁਤ ਸਾਰੇ ਲੋਕ ਕਰੋਨਾ ਦੇ ਖਤਮ ਹੋਣ ਦਾ ਇੰਤਜਾਰ ਕਰ ਰਹੇ ਹਨ। ਬਹੁਤ ਸਾਰੇ ਦੇਸ਼ਾਂ ਦੇ ਲੋਕ ਕੰਮਕਾਰ ਦੇ ਸਿਲਸਿਲੇ ਵਿਚ ਵਿਦੇਸ਼ ਜਾਂਦੇ ਹਨ। ਹਰ ਇਨਸਾਨ ਵਿਦੇਸ਼ ਜਾਣ ਦੀ ਇੱਛਾ ਰੱਖਦਾ ਹੈ। ਉੱਥੋਂ ਦਾ ਮਾਹੌਲ, ਉਥੋਂ ਦੀ ਖੂਬਸੂਰਤੀ ਅਤੇ ਉਥੇ ਬਹੁਤ ਸਾਰੇ ਆਮਦਨ ਦੇ ਸਾਧਨ, ਜਿਨ੍ਹਾਂ ਦੇ ਕਾਰਨ ਬਹੁਤ ਸਾਰੇ ਭਾਰਤੀ ਵਿਦੇਸ਼ਾਂ ਵੱਲ ਖਿੱਚੇ ਜਾਂਦੇ ਹਨ।
ਹੁਣ ਕੈਨੇਡਾ ਵਿਚ ਪੱਕੇ ਹੋਣ ਦੇ ਚਾਹਵਾਨਾਂ ਲਈ ਹੋ ਗਿਆ ਹੈ 5 ਨਵੰਬਰ ਤੱਕ ਲਈ ਇਹ ਵੱਡਾ ਐਲਾਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਿਛਲੇ ਦਿਨੀਂ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਵੱਲੋਂ ਫਿਰ ਤੋਂ ਕੁਝ ਲੋਕਾਂ ਨੂੰ ਖੁਸ਼ਖਬਰੀ ਦਿੱਤੀ ਗਈ ਸੀ। ਜਿੱਥੇ ਪਹਿਲਾਂ 90 ਹਜ਼ਾਰ ਲੋਕਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਗਿਆ ਸੀ। ਕੈਨੇਡਾ ਸਰਕਾਰ ਵੱਲੋਂ 90 ਹਜ਼ਾਰ ਅੰਤਰਰਾਸ਼ਟਰੀ ਵਿਦਿਆਰਥੀ ਗ੍ਰੈਜੂਏਟ ਅਤੇ ਜ਼ਰੂਰੀ ਕਰਮਚਾਰੀਆਂ ਨੂੰ ਪੀ ਆਰ ਬਣਨ ਦੇ ਲਈ ਸੱਦਾ ਦਿੱਤਾ ਗਿਆ ਹੈ । ਇਸ ਸਬੰਧੀ ਕੈਨੇਡਾ 6 ਮਈ ਤੋਂ ਅਰਜ਼ੀਆਂ ਲੈਣੀਆਂ ਸ਼ੁਰੂ ਕਰ ਰਿਹਾ ਹੈ।
ਬੀਤੇ ਕੁਝ ਹਫ਼ਤਿਆਂ ਤੋਂ ਕੈਨੇਡਾ ਸਰਕਾਰ ਵੱਲੋਂ ਐਲਾਨ ਦੇ ਅਨੁਸਾਰ ਸ਼ਰਤਾਂ ਤਹਿਤ ਪੱਕੇ ਹੋਣ ਦੀ ਉਡੀਕ ਕਰ ਰਹੇ ਵਿਦੇਸ਼ੀ ਆਪਣੇ ਦਸਤਾਵੇਜ਼ ਪੂਰੇ ਕਰਨ ਵਿਚ ਜੁਟੇ ਹੋਏ ਸਨ, ਅਤੇ ਸਰਕਾਰ ਦੀ ਐਪਲੀਕੇਸ਼ਨ ਵਾਲੀ ਪੋਰਟ ਖੋਲਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ।ਇਹ ਪ੍ਰਕਿਰਿਆ 6 ਮਈ 2021 ਤੋਂ ਸ਼ੁਰੂ ਹੋ ਕੇ 5 ਨਵੰਬਰ 2021 ਤੱਕ ਜਾਰੀ ਰਹੇਗੀ। ਇਮੀਗ੍ਰੇਸ਼ਨ ਮੰਤਰਾਲੇ ਵੱਲੋਂ ਹਰੇਕ ਅਰਜ਼ੀ ਦਾ ਨਿਪਟਾਰਾ ਛੇ ਮਹੀਨਿਆਂ ਦੇ ਅੰਦਰ ਹੀ ਕਰ ਦਿੱਤੇ ਜਾਣ ਦਾ ਟੀਚਾ ਮਿਥਿਆ ਗਿਆ ਹੈ।
ਅਪਲਾਈ ਕਰਨ ਵਾਲੇ ਬਿਨੈਕਾਰਾਂ ਵਿੱਚ ਨੌਕਰੀ ਲਗਾਤਾਰ ਕਰਦੇ ਹੋਣ, ਬਿਮਾਰੀ ਜਾਂ ਕਿਸੇ ਹੋਰ ਕਾਰਨ ਛੁੱਟੀ ਨਾ ਲਈ ਹੋਵੇ, ਸ਼ਰਤਾਂ ਦੇ ਅਨੁਸਾਰ ਕੰਮ ਦਾ ਤਜਰਬਾ ਹੋਵੇ, ਅਪਲਾਈ ਕਰਦੇ ਉਸ ਕਿੱਤੇ ਵਿੱਚ ਕੰਮ ਕਰਦੇ ਹੋਣਾ ਜ਼ਰੂਰੀ ਕੀਤਾ ਗਿਆ ਹੈ। ਅਧੂਰੇ ਦਸਤਾਵੇਜ਼ ਜਾਂ ਵਾਲੇ ਬਿਨੈਕਾਰਾਂ ਦੀਆਂ ਅਰਜੀਆਂ ਨੂੰ ਸਵੀਕਾਰ ਨਾ ਕਰਨ ਦਾ ਅਧਿਕਾਰ ਵੀ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਦਿੱਤਾ ਗਿਆ ਹੈ। ਉਥੇ ਹੀ 90 ਹਜ਼ਾਰ ਅਰਜ਼ੀਆਂ ਮਿਲ ਜਾਣ ਤੋਂ ਬਾਅਦ ਹੋਰ ਅਰਜ਼ੀਆਂ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਬਿਨੈਕਾਰ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਦੇ ਹੋਣ।
Previous Postਇੰਡੀਆ ਚ ਇਥੇ ਹਵਾਈ ਜਹਾਜ ਹੋਇਆ ਹਾਦਸਾਗ੍ਰਸਤ – ਆਈ ਤਾਜਾ ਵੱਡੀ ਖਬਰ
Next Postਇਸ ਦੇਸ਼ ਚ ਰਹਿ ਰਹੇ ਗੈਰ ਕਾਨੂੰਨੀ ਭਾਰਤੀ ਹੋਣਗੇ ਡਿਪੋਰਟ – ਮੋਦੀ ਸਰਕਾਰ ਨਾਲ ਹੋ ਗਿਆ ਸਮਝੌਤਾ