ਪੰਜਾਬ ਚ ਇਸ ਜਿਲ੍ਹੇ ਚ ਸਾਰੀਆਂ ਦੁਕਾਨਾਂ ਏਨੇ ਤੋਂ ਏਨੇ ਵਜੇ ਤੱਕ ਖੋਲਣ ਬਾਰੇ ਸਰਕਾਰ ਵਲੋਂ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਸ਼ਖਤੀ ਨੂੰ ਵਧਾਉਂਦੇ ਹੋਏ 15 ਮਈ ਤੱਕ ਲਈ ਸਖ਼ਤ ਹਦਾਇਤਾਂ ਦੇ ਨਾਲ ਮਿੰਨੀ ਤਾਲਾਬੰਦੀ ਕੀਤੀ ਗਈ ਹੈ। ਉਥੇ ਹੀ ਜ਼ਰੂਰੀ ਦੁਕਾਨਾਂ ਨੂੰ ਖੋਲ੍ਹਣ ਅਤੇ ਗ਼ੈਰ ਜ਼ਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਸੂਬਾ ਸਰਕਾਰ ਵੱਲੋਂ ਲਾਗੂ ਕੀਤੇ ਗਏ ਹਨ। ਸਰਕਾਰ ਵੱਲੋਂ ਲਾਗੂ ਕੀਤੀ ਗਈ ਸਖ਼ਤੀ ਦੀ ਉਲੰਘਣਾ ਕਰਨ ਤੇ ਪੁਲਸ ਪ੍ਰਸ਼ਾਸਨ ਨੂੰ ਲੋਕਾਂ ਖਿਲਾਫ ਬਣਦੀ ਕਾਰਵਾਈ ਕੀਤੇ ਜਾਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਉਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਪੰਜਾਬ ਚ ਇਸ ਜਿਲ੍ਹੇ ਚ ਸਾਰੀਆਂ ਦੁਕਾਨਾਂ ਏਨੇ ਤੋਂ ਏਨੇ ਵਜੇ ਤੱਕ ਖੋਲਣ ਬਾਰੇ ਸਰਕਾਰ ਵਲੋਂ ਹੋਇਆ ਇਹ ਐਲਾਨ , ਜਿਸ ਬਾਰੇ ਤਾਜ਼ਾ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਸੂਬੇ ਵਿੱਚ ਕਰੋਨਾ ਦੇ ਹਲਾਤਾਂ ਨੂੰ ਦੇਖਦੇ ਹੋਏ ਜਿਥੇ ਸੂਬਾ ਸਰਕਾਰ ਵੱਲੋਂ 15 ਮਈ ਤੱਕ ਲਈ ਵੀ ਮਿੰਨੀ ਤਾਲਾਬੰਦੀ ਕੀਤੀ ਗਈ ਹੈ। ਉਥੇ ਹੀ ਸਖਤ ਹਦਾਇਤਾਂ ਦੇ ਨਾਲ ਜ਼ਰੂਰਤ ਦੀਆਂ ਦੁਕਾਨਾਂ ਨੂੰ ਖੋਲ੍ਹੇ ਜਾਣ ਅਤੇ ਗੈਰਜ਼ਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।

ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿਚ ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਹਫ਼ਤਾਵਾਰੀ ਤਾਲਾਬੰਦੀ ਦੌਰਾਨ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ ਤੇ ਬਾਕੀ ਦਿਨਾਂ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲਈ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਦੁਕਾਨਦਾਰਾਂ ਅਤੇ ਲੋਕਾਂ ਨੂੰ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ। ਉਥੇ ਹੀ ਜ਼ਿਲ੍ਹਾ ਮੁਕਤਸਰ ਸਾਹਿਬ ਵਿੱਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਾਰੀਆਂ ਦੁਕਾਨਾਂ 9 ਤੋਂ 3 ਵਜੇ ਤੱਕ ਖੁਲ੍ਹਣਗੀਆ, ਜਦਕਿ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਮੁਕੰਮਲ ਤਾਲਾਬੰਦੀ ਰਹੇਗੀ। ਇਨ੍ਹਾਂ ਦੋ ਦਿਨਾਂ ਦੌਰਾਨ ਸਾਰੀਆਂ ਮੈਡੀਕਲ ਸੇਵਾਵਾਂ, ਦੁੱਧ ਅਤੇ ਸਬਜ਼ੀਆਂ ਦੀ ਸਪਲਾਈ ਜਾਰੀ ਰਹੇਗੀ।