ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਹੁਣ ਤੱਕ ਬਹੁਤ ਸਾਰੇ ਦੇਸ਼ਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ ਤੇ ਅਗਲੀ ਲਹਿਰ ਦੇ ਕਾਰਨ ਵੀ ਬਹੁਤ ਸਾਰੇ ਦੇਸ਼ ਪ੍ਰਭਾਵਤ ਹੋ ਰਹੇ ਹਨ। ਉਹ ਸਾਰੇ ਦੇਸ਼ਾਂ ਵਿੱਚ ਕਰੋਨਾ ਟੀਕਾਕਰਨ ਦੀ ਸ਼ੁਰੂਆਤ ਵੀ ਕੀਤੀ ਗਈ ਹੈ ਲੇਕਿਨ ਕਰੋਨਾ ਕੇਸਾਂ ਵਿੱਚ ਕਮੀ ਨਹੀਂ ਆ ਰਹੀ। ਭਾਰਤ ਦੇ ਵਿੱਚ ਵੀ ਕਰੋਨਾ ਟੀਕਾਕਰਨ 45 ਸਾਲ ਤੋਂ ਉੱਪਰ ਉਮਰ ਵਰਗ ਦੇ ਲੋਕਾਂ ਦਾ ਕੀਤਾ ਜਾ ਰਿਹਾ ਹੈ। ਉਥੇ ਹੀ ਸਰਕਾਰ ਵੱਲੋਂ 18 ਤੋਂ 45 ਸਾਲ ਦੀ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਨ ਕੀਤੇ ਜਾਣ ਦਾ ਐਲਾਨ ਕੀਤਾ ਸੀ। ਵੈਕਸੀਨ ਦੀ ਕਮੀ ਕਾਰਨ ਉਸ ਨੂੰ ਅਜੇ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਹੁਣ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਬਾਰੇ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ। ਫਿਲਮੀ ਅਦਾਕਾਰਾ ਕੰਗਨਾ ਰਣਾਓਤ ਜਿੱਥੇ ਇਸਨੂੰ ਕਿਸਾਨੀ ਸੰਘਰਸ਼ ਬਾਰੇ ਕੀਤੇ ਗਏ ਟਵੀਟ ਦੇ ਕਾਰਨ ਚਰਚਾ ਵਿਚ ਰਹੀ ਹੈ ਉੱਥੇ ਹੀ ਹੁਣ ਉਸ ਦੇ ਕਰੋਨਾ ਦੀ ਚਪੇਟ ਵਿਚ ਆ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਸ ਦੀ ਜਾਣਕਾਰੀ ਖੁਦ ਕੰਗਨਾ ਰਣਾਓਤ ਵੱਲੋਂ ਇੰਸਟਾਗ੍ਰਾਮ ਪੋਸਟ ਤੇ ਸਾਂਝੀ ਕੀਤੀ ਗਈ ਹੈ। ਉਸ ਨੇ ਦੱਸਿਆ ਕਿ ਉਸ ਦਾ ਇਕ ਦਿਨ ਪਹਿਲਾਂ ਹੀ ਕਰੋਨਾ ਟੈਸਟ ਕੀਤਾ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਤੇ ਉਸ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਹੈ।
ਕੁਝ ਦਿਨਾਂ ਦੇ ਵਿੱਚ ਕੰਗਨਾ ਰਣੌਤ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕੁਝ ਦਿਨ ਪਹਿਲਾਂ ਹੀ ਉਸ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ। ਕੰਗਨਾ ਰਣੌਤ ਨੇ ਅੱਜ ਇਸ ਪੋਸਟ ਵਿੱਚ ਲਿਖਿਆ ਹੈ ਕਿ ਮੈਂ ਪਿਛਲੇ ਕੁਝ ਦਿਨਾਂ ਤੋਂ ਬਹੁਤ ਥੱਕਿਆ ਹੋਇਆ ਮਹਿਸੂਸ ਕਰ ਰਹੀ ਸੀ, ਅਤੇ ਮੇਰੀਆਂ ਅੱਖਾਂ ਵਿਚ ਵੀ ਹਲਕੀ ਜਲਨ ਹੋ ਰਹੀ ਸੀ। ਤੇ ਮੈ ਹਿਮਾਚਲ ਜਾਣ ਤੋਂ ਪਹਿਲਾਂ ਆਪਣਾ ਕਰੋਨਾ ਟੈਸਟ ਕਰਵਾਇਆ ਸੀ। ਜਿਸ ਦੀ ਰਿਪੋਰਟ ਆਉਣ ਤੇ ਪਤਾ ਲੱਗਾ ਕਿ ਮੈਂ ਕਰੋਨਾ ਸੰਕਰਮਿਤ ਹੋ ਗਈ ਹੈ।
ਮੈਨੂੰ ਨਹੀਂ ਪਤਾ ਸੀ ਕਿ ਵਾਇਰਸ ਮੇਰੇ ਸਰੀਰ ਤੇ ਪਾਰਟੀ ਕਰ ਰਿਹਾ ਹੈ। ਹੁਣ ਮੈਂ ਡਾਕਟਰਾਂ ਦੀ ਸਲਾਹ ਦੇ ਅਨੁਸਾਰ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੈਂ ਜਾਣਦੀ ਹਾਂ, ਕੇ ਮੈਂ ਇਸ ਨੂੰ ਖ਼ਤਮ ਕਰਾਂਗੀ, ਉਸ ਨੇ ਲੋਕਾਂ ਨੂੰ ਕਿਹਾ ਕਿ ਇਸ ਨੂੰ ਆਪਣੇ ਆਪ ਤੇ ਹਾਵੀ ਨਾ ਹੋਣ ਦਿਓ ਕਿਉਂਕਿ ਅਗਰ ਤੁਸੀ ਡਰਦੇ ਹੋ ਤਾਂ ਇਹ ਤੁਹਾਨੂੰ ਹੋਰ ਡਰਾਵੇਗਾ। ਉਸ ਨੇ ਕਿਹਾ ਕਿ ਇਹ ਛੋਟੀ ਮਿਆਦ ਦਾ ਫਲੂ ਹੈ, ਜੋ ਲੋਕਾਂ ਨੂੰ ਵਧੇਰੇ ਡਰਾ ਰਿਹਾ ਹੈ ।
Previous Postਸਾਵਧਾਨ : ਪੰਜਾਬ ਚ ਹੁਣ ਇਥੇ ਦੁਕਾਨਾਂ ਖੋਲਣ ਦੇ ਸਮੇਂ ਦੇ ਬਾਰੇ ਹੋ ਗਿਆ ਇਹ ਐਲਾਨ , ਏਨੇ ਤੋਂ ਏਨੇ ਵਜੇ ਤੱਕ ਲਈ
Next Postਹੁਣੇ ਹੁਣੇ ਪੰਜਾਬ ਦੇ ਗਵਾਂਢ ਚ ਇਥੇ ਆਇਆ ਭੁਚਾਲ, ਕੰਬੀ ਧਰਤੀ – ਤਾਜਾ ਵੱਡੀ ਖਬਰ