ਆਈ ਤਾਜਾ ਵੱਡੀ ਖਬਰ
ਭਾਰਤ ਵਿੱਚ ਜਿਸ ਰਫ਼ਤਾਰ ਨਾਲ ਕਰੋਨਾ ਦੇ ਕੇਸ ਵਧੇ ਹਨ, ਉਹ ਸਭ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਦੀ ਸਹਾਇਤਾ ਵੀ ਕੀਤੀ ਜਾ ਰਹੀ ਹੈ ਤਾਂ ਜੋ ਇਸ ਕਰੋਨਾ ਨੂੰ ਜਲਦ ਤੋਂ ਜਲਦ ਠੱਲ੍ਹ ਪਾਈ ਜਾ ਸਕੇ। ਇਸ ਸਮੇਂ ਵਿਸ਼ਵ ਦੇ ਵਿੱਚ ਭਾਰਤ ਮੁਸ਼ਕਲ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ। ਜਿੱਥੇ ਵੈਕਸੀਨੇਸ਼ਨ ਦੇ ਬਾਵਜੂਦ ਵੀ ਕੋਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਮਰੀਜ਼ਾਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਸਿਹਤ ਸਹੂਲਤਾਂ ਵਿਚ ਵੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ। ਇਸ ਲਈ ਬਹੁਤ ਸਾਰੇ ਦੇਸ਼ਾਂ ਵੱਲੋਂ ਆਕਸੀਜ਼ਨ, ਵੈਂਟੀਲੇਟਰ ਅਤੇ ਹੋਰ ਮੈਡੀਕਲ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਹਨ।
ਅਚਾਨਕ ਹੁਣ ਏਥੇ ਦੋ ਹਫਤਿਆਂ ਦੀ ਤਾਲਾਬੰਦੀ ਦਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤ ਵਿੱਚ ਵਧ ਰਹੇ ਕਰੋਨਾ ਕੇਸਾਂ ਦੇ ਨਾਲ ਬਹੁਤ ਸਾਰੇ ਸੂਬੇ ਪ੍ਰਭਾਵਿਤ ਹੋ ਰਹੇ ਹਨ। ਕੇਂਦਰ ਸਰਕਾਰ ਵੱਲੋਂ ਜਿੱਥੇ ਵਧੇਰੇ ਪ੍ਰਭਾਵਿਤ ਹੋਣ ਵਾਲੇ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਤਾਲਾਬੰਦੀ ਕਰਨ ਅਤੇ ਸਖਤੀ ਵਧਾਉਣ ਦੇ ਅਧਿਕਾਰ ਦਿੱਤੇ ਹਨ। ਜਿੱਥੇ ਮਹਾਂਰਾਸ਼ਟਰ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਦਿਨ-ਬ-ਦਿਨ ਵਧ ਰਹੇ ਉਥੇ ਕੀ ਹੁਣ ਕਰਨਾਟਕ ਦੇ ਵਿਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਵੱਲੋਂ ਸੂਬੇ ਵਿੱਚ ਦੋ ਹਫਤੇ ਦੀ ਹੋਰ ਤਾਲਾਬੰਦੀ ਵਧਾਉਣ ਦੇ ਆਦੇਸ਼ ਲਾਗੂ ਕਰ ਦਿੱਤੇ ਗਏ ਹਨ।
ਹੁਣ ਕਰਨਾਟਕ ਦੇ ਵਿੱਚ 24 ਮਈ ਤੱਕ ਲਈ ਤਾਲਾਬੰਦੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਹੈ ਕਿ ਅਗਰ ਲੋਕ ਸਹਿਯੋਗ ਕਰਨਗੇ ਤਾਂ ਕਰੋਨਾ ਨੂੰ ਛੇਤੀ ਕਾਬੂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਹੀ ਇਹ ਸਖਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਰੀਜ਼ਾਂ ਨੂੰ ਪੇਸ਼ ਆਉਣ ਵਾਲੀਆਂ ਮੈਡੀਕਲ ਸਹੂਲਤਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ। ਸੂਬੇ ਵਿੱਚ 10 ਮਈ ਦੀ ਸਵੇਰ 6 ਵਜੇ ਤੋਂ 25 ਮਈ ਦੀ ਸਵੇਰ 6 ਵਜੇ ਤੱਕ ਲਈ ਪਾਬੰਦੀ ਜਾਰੀ ਰਹੇਗੀ। ਸੂਬੇ ਵਿੱਚ 24 ਘੰਟਿਆਂ ਦੌਰਾਨ ਕਰੋਨਾ ਕਾਰਨ 328 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸੂਬੇ ਵਿੱਚ ਇਸ ਸਮੇਂ 5,17,075 ਐਕਟ ਮਰੀਜ਼ ਹਨ
Previous Postਦੁਕਾਨਾਂ ਵਾਲਿਆਂ ਲਈ ਆ ਗਈ ਪੰਜਾਬ ਚ ਇਥੋਂ ਚੰਗੀ ਖਬਰ – ਆਡ-ਈਵਨ ਫਾਰਮੂਲੇ ਤਹਿਤ ਦੁਕਾਨਾਂ ਖੋਲਣ ਦੀ ਮਿਲ ਗਈ ਇਜਾਜਤ
Next Postਸਾਵਧਾਨ : ਪੰਜਾਬ ਚ ਹੁਣ ਇਥੇ ਦੁਕਾਨਾਂ ਖੋਲਣ ਦੇ ਸਮੇਂ ਦੇ ਬਾਰੇ ਹੋ ਗਿਆ ਇਹ ਐਲਾਨ , ਏਨੇ ਤੋਂ ਏਨੇ ਵਜੇ ਤੱਕ ਲਈ