ਆਈ ਤਾਜਾ ਵੱਡੀ ਖਬਰ
ਸੂਬੇ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਸੂਬਾ ਸਰਕਾਰ ਵੱਲੋਂ ਤਾਲਾਬੰਦੀ ਕੀਤੀ ਗਈ ਹੈ, ਉੱਥੇ ਹੀ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਦੀ ਸਥਿਤੀ ਉਪਰ ਉੱਚ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ ਜਾ ਰਹੀ ਹੈ, ਉਨ੍ਹਾਂ ਦੀ ਸਲਾਹ ਅਨੁਸਾਰ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਕਰੋਨਾ ਦੇ ਪਰਸਾਰ ਨੂੰ ਰੋਕਿਆ ਜਾ ਸਕੇ। ਸੂਬਾ ਸਰਕਾਰ ਵੱਲੋਂ ਕੀਤੀ ਗਈ ਤਾਲਾਬੰਦੀ ਦੌਰਾਨ ਹ ਜ਼ਰੂਰਤ ਦੀਆਂ ਦੁਕਾਨਾਂ ਨੂੰ ਖੋਲ੍ਹਣ ਅਤੇ ਗੈਰਜ਼ਰੂਰੀ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਸਨ ਜਿਸ ਸੂਬੇ ਦੇ ਸਾਰੇ ਦੁਕਾਨਦਾਰ ਅਤੇ ਕਾਰੋਬਾਰੀਆਂ ਵੱਲੋਂ ਵਿਰੋਧ ਕੀਤਾ ਗਿਆ।
ਤਾਲਾ ਬੰਦੀ ਵਿੱਚ ਦੁਕਾਨਾਂ ਖੋਲ੍ਹਣ ਤੇ ਲੱਗੀ ਪਾ-ਬੰ-ਦੀ ਤੋਂ ਬਾਅਦ ਇਥੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਸਰਕਾਰ ਵੱਲੋਂ ਦੋ ਦਿਨਾਂ ਦੌਰਾਨ ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ ਉਥੇ ਹੀ ਸੰਗਤ ਮੰਡੀ ਵਿੱਚ ਦੁਕਾਨਦਾਰਾਂ ਵੱਲੋਂ ਦੁਕਾਨਾਂ ਨੂੰ ਖੋਲਿਆ ਗਿਆ। ਜਿਸ ਕਾਰਨ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉ-ਲੰ-ਘ-ਣਾ ਕਰਨ ਤੇ ਧਾ-ਰਾ 188/167 /170 ਦੇ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿ-ਫ-ਤਾ-ਰ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵੱਲੋਂ ਥਾਣੇ ਦਾ ਘਿਰਾਓ ਕੀਤਾ ਗਿਆ।
ਜਿਨੀ ਸੂਬਾ ਸਰਕਾਰ ਵਿਰੁੱਧ ਪ੍ਰ-ਦ-ਰ-ਸ਼-ਨ ਕਰਦੇ ਹੋਏ ਨਾਅਰੇਬਾਜ਼ੀ ਵੀ ਕੀਤੀ। ਇਨ੍ਹਾਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਕਰੋਨਾ ਦੀ ਰੋਕਥਾਮ ਲਈ ਕੋਈ ਇੰਤਜ਼ਾਮ ਨਹੀਂ ਕੀਤੇ ਗਏ। ਤੇ ਹੁਣ ਇਕ ਦਮ ਕਰੋਨਾ ਦੀ ਲਹਿਰ ਦੇ ਤੇਜ਼ ਹੋਣ ਤੇ ਤਾਲਾਬੰਦੀ ਕਰਕੇ ਲੋਕਾਂ ਨੂੰ ਆਰਥਿਕ ਤੌਰ ਤੇ ਕਮਜ਼ੋਰ ਕੀਤਾ ਜਾ ਰਿਹਾ ਹੈ। ਪਿਛਲੇ ਸਾਲ ਕੀਤੀ ਗਈ ਤਾਲਾਬੰਦੀ ਦੇ ਕਾਰਨ ਅਜੇ ਤੱਕ ਲੋਕ ਪੈਰਾਂ ਸਿਰ ਨਹੀਂ ਹੋ ਸਕੇ।
ਜਿੱਥੇ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਹਫ਼ਤਾਵਾਰੀ ਤਾਲਾਬੰਦੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ, ਉਥੇ ਹੀ ਜੈ ਸਿੰਘ ਵਾਲਾ ਦੇ ਚਾਰ ਦੁਕਾਨਦਾਰਾਂ ਵੱਲੋਂ ਸਰਕਾਰ ਦੇ ਲਾਗੂ ਕੀਤੇ ਗਏ ਆਦੇਸ਼ਾਂ ਦੀ ਉ-ਲੰ-ਘ-ਣ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੁਕਾਨਦਾਰਾਂ ਨੂੰ ਰਿਹਾ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ।
Previous Postਮੌਜੂਦਾ ਹਾਲਾਤਾਂ ਨੂੰ ਦੇਖ ਕੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਈ ਇਹ ਵੱਡੀ ਖਬਰ
Next Postਪੰਜਾਬੀਆਂ ਦੇ ਦਿੱਲਾਂ ਦੀ ਧੜਕਣ ਰਹੇ ਮਰਹੂਮ ਪੰਜਾਬੀ ਗਾਇਕ ਸੁਰਜੀਤ ਬਿੰਦਰਖੀਆ ਬਾਰੇ ਆ ਰਹੀ ਇਹ ਵੱਡੀ ਖਬਰ