ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿਸ ਤਰਾਂ ਕਰੋਨਾ ਦੇ ਕੇਸ ਵਧ ਰਹੇ ਹਨ ਉਸ ਤਰ੍ਹਾਂ ਹੀ ਸਰਕਾਰ ਵੱਲੋਂ ਸਖਤ ਪਾਬੰਦੀ ਲਗਾਏ ਜਾਣ ਦੇ ਆਦੇਸ਼ ਵੀ ਲਾਗੂ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਕਰੋਨਾ ਵਿੱਚ ਵਾਧੇ ਨੂੰ ਦੇਖਦੇ ਹੋਏ ਸਖ਼ਤ ਪਾਬੰਦੀਆਂ ਲਾਗੂ ਕਰਨ ਦਾ ਮਕਸਦ ਲੋਕਾਂ ਨੂੰ ਸੁਰੱਖਿਅਤ ਰੱਖਣਾ। ਇਸ ਲਈ ਹੀ ਸੂਬਾ ਸਰਕਾਰ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿਸ ਵਿਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਜੋ ਸ਼ਾਮ ਨੂੰ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜਾਰੀ ਹੈ। ਉੱਥੇ ਇੱਕ ਹਫ਼ਤਾਵਾਰੀ ਤਾਲਾਬੰਦੀ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਤਾਂ ਜੋ ਇਨ੍ਹਾਂ ਦਿਨਾਂ ਵਿਚ ਹੋਣ ਵਾਲੀ ਭੀੜ ਨੂੰ ਇਕੱਠਾ ਨਾ ਹੋਣ ਦਿੱਤਾ ਜਾਵੇ।
ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉੱਥੇ ਹੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਮੌਜੂਦਾ ਹਾਲਤਾਂ ਨੂੰ ਦੇਖਦੇ ਹੋਏ ਪੰਜਾਬ ਪੁਲਸ ਵੱਲੋਂ ਇਥੋ ਇਹ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਜ਼ਿਲ੍ਹਾ ਲੁਧਿਆਣਾ ਵਿੱਚ ਪੁਲਸ ਪ੍ਰਸ਼ਾਸਨ ਵੱਲੋਂ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਨਾਗਰਿਕਾਂ ਦੀ ਸਹਾਇਤਾ ਲਈ ਵਚਨਬੱਧਤਾ ਦਾ ਭਰੋਸਾ ਦਿਵਾਇਆ ਗਿਆ ਹੈ ਉਥੇ ਹੀ ਕਿਹਾ ਗਿਆ ਹੈ ਕਿ ਅਗਰ ਕੋਈ ਵੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਲੰਘਣਾ ਕਰਨ ਵਾਲੇ ਅਪਰਾਧੀਆਂ ਨੂੰ ਬਣਾਈਆ ਗਈਆ ਖੁੱਲੀਆ ਜੇਲ੍ਹਾਂ ਵਿੱਚ ਬੰਦ ਕੀਤਾ ਜਾਵੇਗਾ। ਇਨ੍ਹਾਂ ਅਪਰਾਧੀਆਂ ਨੂੰ ਜੇਲ੍ਹ ਵਿੱਚ ਸਵੇਰ ਤੋਂ ਲੈ ਕੇ ਸ਼ਾਮ ਤੱਕ ਬੰਦ ਰੱਖਿਆ ਜਾਵੇਗਾ ਤੇ ਨਾਲ ਹੀ ਭਾਰੀ ਜੁਰਮਾਨੇ ਕੀਤੇ ਜਾਣਗੇ। ਇਸ ਲਈ ਜ਼ਿਲ੍ਹਾ ਲੁਧਿਆਣਾ ਪ੍ਰਸ਼ਾਸਨ ਵੱਲੋਂ ਤੇ ਪੁਲਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਲੋਕਾਂ ਆਪਣੇ ਘਰਾਂ ਵਿੱਚ ਸੁਰੱਖਿਅਤ ਰਹਿ ਕੇ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ।
ਲੁਧਿਆਣਾ ਵਿੱਚ 4 ਅਸਥਾਈ ਜੇਲ੍ਹ ਬਣਾਈਆਂ ਗਈਆਂ ਹਨ । ਜਿਨ੍ਹਾਂ ਵਿੱਚ ਗੁਰੂ ਨਾਨਕ ਸਟੇਡੀਅਮ , ਨਿਊ ਬਹਾਦਰ ਨਗਰ ਐਸ ਡੀ ਸਕੂਲ, ਪੱਖੋਵਾਲ ਰੋਡ ਇੰਨਡੋਰ ਸਟੇਡੀਅਮ ਅਤੇ ਵਾਲਮੀਕਿ ਭਵਨ ਨੂੰ ਅਸਥਾਈ ਜੇਲਾਂ ਵਿੱਚ ਤਬਦੀਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੁਆਇੰਟ ਕਮਿਸ਼ਨਰ ਦੀਪਕ ਪਾਰੀਕ ਨੇ ਦੱਸਿਆ ਹੈ ਕਿ ਜੋ ਲੋਕ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨਗੇ, ਉਨ੍ਹਾਂ ਨੂੰ ਇਨ੍ਹਾਂ ਜੇਲ੍ਹਾਂ ਵਿੱਚ ਡੱਕ ਦਿੱਤਾ ਜਾਵੇਗਾ।
Previous Postਬੋਲੀਵੁਡ ਚ ਛਾਇਆ ਮਾਤਮ ਹੋਈ ਇਸ ਚੋਟੀ ਦੀ ਮਸ਼ਹੂਰ ਹਸਤੀ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਆਉਣ ਵਾਲੇ 5 ਦਿਨਾਂ ਚ ਪੈ ਸਕਦਾ ਮੀਂਹ ਹੋ ਜਾਵੋ ਸਾਵਧਾਨ – ਆਈ ਤਾਜਾ ਵੱਡੀ ਖਬਰ