ਆਈ ਤਾਜਾ ਵੱਡੀ ਖਬਰ
ਇਸ ਸਮੇਂ ਦੇਸ਼ ਦੇ ਕਿਸਾਨ ਜਿਥੇ ਅਜੇ ਵੀ ਕਰੋਨਾ ਦੇ ਦੌਰ ਵਿੱਚ ਦਿੱਲੀ ਦੀਆਂ ਸਰਹੱਦਾਂ ਤੇ ਬੇਠੈ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਉਥੇ ਹੀ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਸਰਕਾਰ ਵੱਲੋਂ ਕਰੋਨਾ ਦੇ ਕਾਰਨ ਕਿਸਾਨਾਂ ਨੂੰ ਆਪਣੇ ਧਰਨੇ ਚੁੱਕਣ ਲਈ ਵੀ ਆਖਿਆ ਗਿਆ ਸੀ। ਪਰ ਕਿਸਾਨ ਆਪਣੇ ਮਜ਼ਬੂਤ ਇਰਾਦੇ ਨਾਲ ਸਰਹੱਦਾਂ ਤੇ ਆਪਣੇ ਸੰਘਰਸ਼ ਨੂੰ ਜਾਰੀ ਰੱਖ ਰਹੇ ਹਨ। ਕਿਸਾਨਾਂ ਨੇ ਕਿਹਾ ਹੈ ਕਿ ਜਦੋਂ ਤੱਕ ਖੇਤੀ ਕਨੂੰਨਾਂ ਨੂੰ ਰੱਦ ਨਹੀਂ ਕਰ ਦਿੱਤਾ ਜਾਂਦਾ ਉਸ ਸਮੇਂ ਤੱਕ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗਾ।
ਪੰਜਾਬ ਵਿੱਚ ਕਿਸਾਨਾਂ ਲਈ 26 ਮਈ ਤੱਕ ਇਹ ਐਲਾਨ ਹੋ ਗਿਆ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਲਈ ਟੀਕਾਕਰਣ ਅਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ ਜਿਸ ਨਾਲ ਪੰਜਾਬ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਹੁਣ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਾਮਯਾਬ ਕਿਸਾਨ ,ਖੁਸ਼ਹਾਲ ਕਿਸਾਨ ਮਿਸ਼ਨ ਦੇ ਤਹਿਤ ਖੇਤੀਬਾੜੀ ਮਸ਼ੀਨਰੀ ਖਰੀਦਣ ਲਈ ਵੱਖ-ਵੱਖ ਸਕੀਮਾਂ ਦੇ ਤਹਿਤ ਕਿਸਾਨਾਂ ਨੂੰ ਸਬਸਿਡੀ ਦੇਣ ਵਾਸਤੇ 26 ਮਈ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਚਾਹਵਾਨ ਕਿਸਾਨ ਇਸ ਦਾ ਲਾਹਾ ਲੈਣ ਲਈ 26 ਮਈ ਤੱਕ ਅਰਜ਼ੀਆਂ ਦੇ ਸਕਦੇ ਹਨ। ਕਾਮਯਾਬ ਕਿਸਾਨ ਖੁਸ਼ਹਾਲ ਕਿਸਾਨ ਮਿਸ਼ਨ ਦੇ ਤਹਿਤ ਜਾਰੀ ਕੀਤੀਆਂ ਗਈਆਂ ਸਕੀਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਡਾਇਰੈਕਟਰ ਡਾਕਟਰ ਸੁਖਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ ਤੇ ਜਾਰੀ ਕੀਤੇ ਗਏ ਨਿਰਦੇਸ਼ਾਂ ਤਹਿਤ ਆਪਣਾ ਬਿਨੈ ਪੱਤਰ ਦੇ ਸਕਦੇ ਹਨ
ਜਿਸ ਵਿੱਚ ਮਲਟੀ ਕਰਾਪ ਪਲਾਟਰ, ਆਲੂ ਬੀਜਣ ਅਤੇ ਪੁੱਟਣ ਵਾਲੀਆਂ ਮਸ਼ੀਨਾਂ ਅਤੇ ਲੇਜ਼ਰ ਲੈਵਲਰ ਖਰੀਦਣ, ਮੱਕੀ ਬੀਜਣ ਵਾਲੇ ਨਿਊ ਮੈਟ੍ਰਿਕ ਪਲਾਂਟਰ,ਕਪਾਹ, ਸਪੇਅਰ, ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ, ਇਨ੍ਹਾਂ ਸਭ ਦੀ ਖਰੀਦ ਲਈ ਕਿਸਾਨ 26 ਮਈ ਤੱਕ ਅਰਜ਼ੀਆਂ ਦਾਖ਼ਲ ਕਰ ਸਕਦੇ ਹਨ। ਜਿਸ ਨਾਲ ਕਿਸਾਨਾਂ ਨੂੰ ਭਾਰੀ ਫਾਇਦਾ ਹੋਵੇਗਾ। ਇਸ ਸਕੀਮ ਨਾਲ ਕਿਸਾਨਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।
Previous PostCBSE ਨੇ 17 ਮਈ ਤੱਕ ਲਈ ਕਰਤਾ ਇਹ ਐਲਾਨ – ਆਈ ਤਾਜਾ ਵੱਡੀ ਖਬਰ
Next Postਮਸ਼ਹੂਰ ਮਰਹੂਮ ਪੰਜਾਬੀ ਗਾਇਕ ਰਾਜ ਬਰਾੜ ਦੀ ਧੀ ਦੇ ਬਾਰੇ ਆਈ ਇਹ ਵੱਡੀ ਤਾਜਾ ਖਬਰ