ਆਈ ਤਾਜਾ ਵੱਡੀ ਖਬਰ
ਦੇਸ਼ ਵਿੱਚ ਪਿਛਲੇ ਸਾਲ ਮਾਰਚ ਦੇ ਮਹੀਨੇ ਵਿਚ ਕੋਰੋਨਾ ਦੇ ਵਧਦੇ ਕੇਸਾਂ ਨੂੰ ਠੱਲ ਪਾਉਣ ਲਈ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ। ਜਿਸ ਕਾਰਨ ਬਹੁਤ ਸਾਰੇ ਰੋਜ਼ਗਾਰ ਬੰਦ ਹੋਣ ਕਾਰਨ ਲੋਕਾਂ ਦੀ ਰੋਜ਼ੀ-ਰੋਟੀ ਉਪਰ ਗਹਿਰਾ ਅਸਰ ਪਿਆ ਸੀ। ਜਿਸ ਕਾਰਨ ਲੋਕਾਂ ਨੂੰ ਭਾਰੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ। ਇਸ ਆਰਥਿਕ ਮੰਦੀ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਲੋਕਾਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਉਥੇ ਹੀ ਕੁਝ ਲੋਕ ਮਾਨਸਿਕ ਤਣਾਓ ਦੇ ਸ਼ਿਕਾਰ ਵੀ ਹੋ ਗਏ। ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਕਿ ਕਰੋਨਾ ਦੀ ਦੂਜੀ ਲਹਿਰ ਨੇ ਲੋਕਾਂ ਨੂੰ ਉਨ੍ਹਾਂ ਹਲਾਤਾਂ ਵਿੱਚ ਮੁੜ ਲਿਆ ਕੇ ਖੜਾ ਕਰ ਦਿੱਤਾ।
ਹੁਣ ਫਿਰ ਤੋਂ ਪੰਜਾਬ ਵਿੱਚ ਕੀਤੀ ਗਈ ਤਾਲਾਬੰਦੀ ਕਾਰਨ ਜਿੱਥੇ ਕੁਝ ਕੰਮ ਕਾਰ ਵਿਚ ਰਾਹਤ ਦਿੱਤੀ ਗਈ ਹੈ, ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ। ਕੈਪਟਨ ਨੇ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਇਨ੍ਹਾਂ ਲੋਕਾਂ ਨੂੰ ਪੈਸੇ ਦੇਣ ਦਾ ਦਿੱਤਾ ਹੁਕਮ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਕਰੋਨਾ ਕਾਰਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਉਸਾਰੀ ਕਾਮਿਆਂ ਨੂੰ ਤਿੰਨ ਹਜ਼ਾਰ ਰੁਪਏ ਦਾ ਗੁਜ਼ਾਰਾ ਭੱਤਾ ਅਤੇ ਪੰਦਰਾਂ ਸੌ ਰੁਪਏ ਦੋ ਕਿਸ਼ਤਾਂ ਵਿੱਚ ਅਦਾ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਨਿਰਮਾਣ ਅਤੇ ਹੋਰ ਉਸਾਰੀ ਕਾਮੇ ਭਲਾਈ ਬੋਰਡ ਨਾਲ ਰਜਿਸਟਰ ਉਸਾਰੀ ਕਾਮਿਆਂ ਨੂੰ ਇਹ ਸਹੂਲਤ ਦਿੱਤੀ ਜਾਵੇਗੀ।
ਬੋਰਡ ਨਾਲ ਰਜਿਸਟਰਡ 2.92 ਲੱਖ ਉਸਾਰੀ ਕਾਮਿਆਂ ਨੂੰ ਛੇ ਹਜ਼ਾਰ ਰੁਪਏ ਦੇ ਹਿਸਾਬ ਨਾਲ 174.31 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਵੀ ਮੁਹਈਆ ਕਰਵਾਈ ਗਈ ਸੀ। ਸੂਬੇ ਵਿੱਚ ਤਿੰਨ ਲੱਖ ਰਜਿਸਟਰਡ ਉਸਾਰੀ ਕਾਮੇ ਹਨ। ਜੋ ਤਾਲਾਬੰਦੀ ਕਾਰਨ ਵਧੇਰੇ ਪ੍ਰਭਾਵਿਤ ਹੋਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿੱਤੀ ਸਹਾਇਤਾ ਦੇਣ ਦਾ ਮਕਸਦ ਔਖੇ ਸਮੇਂ ਦੇ ਵਿੱਚ ਇਨ੍ਹਾਂ ਉਸਾਰੀ ਕਾਮਿਆਂ ਨੂੰ ਫੌਰੀ ਰਾਹਤ ਮੁਹਇਆ ਕਰਵਾਉਣਾ ਹੈ।
ਸੂਬੇ ਅੰਦਰ ਜਿੱਥੇ ਕਈ ਜਗਾ ਤੇ ਪ੍ਰੋਜੈਕਟਾਂ ਦਾ ਕੰਮ ਚੱਲ ਰਿਹਾ ਹੈ ਤੇ ਕਈ ਜਗ੍ਹਾ ਤੇ ਕੰਮ ਰੁਕ ਜਾਣ ਕਾਰਨ ਲੋਕਾਂ ਦੀ ਆਮਦਨ ਉੱਪਰ ਇਸ ਦਾ ਅਸਰ ਹੋਣ ਕਾਰਨ ਉਹਨਾਂ ਮਜ਼ਦੂਰਾਂ ਨੂੰ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਦਿੱਤੀ ਜਾ ਰਹੀ ਇਸ ਮਦਦ ਦੀ ਪਹਿਲੀ ਕਿਸ਼ਤ 1500 ਰੁਪਏ ਮਜ਼ਦੂਰਾਂ ਨੂੰ ਤੁਰੰਤ ਜਾਰੀ ਕੀਤੇ ਜਾਣਗੇ। ਇਸ ਦੀ ਦੂਜੀ ਕਿਸ਼ਤ 15 ਜੂਨ 2021 ਤੱਕ ਅਦਾ ਕੀਤੀ ਜਾਵੇਗੀ। ਇਸ ਖਬਰ ਨਾਲ ਉਸਾਰੀ ਕਾਮਿਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।
Home ਤਾਜਾ ਖ਼ਬਰਾਂ ਕੈਪਟਨ ਨੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਹਨਾਂ ਲੋਕਾਂ ਨੂੰ ਪੈਸੇ ਦੇਣ ਦਾ ਦਿੱਤਾ ਹੁਕਮ – ਲੋਕਾਂ ਚ ਖੁਸ਼ੀ
ਤਾਜਾ ਖ਼ਬਰਾਂ
ਕੈਪਟਨ ਨੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਹਨਾਂ ਲੋਕਾਂ ਨੂੰ ਪੈਸੇ ਦੇਣ ਦਾ ਦਿੱਤਾ ਹੁਕਮ – ਲੋਕਾਂ ਚ ਖੁਸ਼ੀ
Previous Postਕੋਰੋਨਾ ਦੇ ਕਾਰਨ ਇਸ ਪ੍ਰੀਵਾਰ ਚ 16 ਸਾਲ ਬਾਅਦ ਆ ਗਈਆਂ ਖੁਸ਼ੀਆਂ – ਦੇਖੋ ਵੱਡੀ ਖਬਰ
Next Postਕੈਪਟਨ ਅਮਰਿੰਦਰ ਸਿੰਘ ਲਈ ਆਈ ਮਾੜੀ ਖਬਰ – ਲੱਗਾ ਇਹ ਵੱਡਾ ਝੱਟਕਾ