ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਦੇਸ਼ ਦੇ ਕਿਸਾਨਾਂ ਵੱਲੋਂ ਸਰਕਾਰ ਦੇ ਟੋਲ ਪਲਾਜ਼ਾ ਉਪਰ ਪ੍ਰਦਰਸ਼ਨ ਜਾਰੀ ਹਨ ਅਤੇ ਟੋਲ ਪਲਾਜ਼ਿਆਂ ਨੂੰ ਪਿਛਲੇ ਸਾਲ ਤੋਂ ਹੀ ਬੰਦ ਕੀਤਾ ਗਿਆ ਹੈ। ਇਹਨਾਂ ਟੋਲ ਪਲਾਜ਼ਿਆਂ ਦੇ ਬੰਦ ਕੀਤੇ ਜਾਣ ਨਾਲ ਸਰਕਾਰ ਨੂੰ ਭਾਰੀ ਨੁਕਸਾਨ ਵੀ ਹੋਇਆ ਹੈ। ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਇਨ੍ਹਾਂ ਟੋਲ ਪਲਾਜ਼ਾ ਉਪਰ ਕਿਸਾਨਾਂ ਵਲੋ ਕੀਤੇ ਗਏ ਕਬਜ਼ੇ ਨੂੰ ਹਟਾਉਣ ਲਈ ਆਖਿਆ ਗਿਆ ਸੀ। ਤਾਂ ਜੋ ਮੁੜ ਫਿਰ ਤੋਂ ਇਹਨਾਂ ਟੋਲ ਪਲਾਜ਼ਿਆਂ ਨੂੰ ਬਹਾਲ ਕੀਤਾ ਜਾ ਸਕੇ।
ਟੋਲ ਪਲਾਜ਼ੇ ਨੂੰ ਲੈ ਕੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਪੁਆੜਾ ਪੈ ਗਿਆ ਹੈ। ਟੋਲ ਪਲਾਜ਼ੇ ਨੂੰ ਕਿਸਾਨਾਂ ਵੱਲੋਂ ਬੰਦ ਕੀਤੇ ਜਾਣ ਅਤੇ ਜਿਥੇ ਕੇਂਦਰ ਸਰਕਾਰ ਨੂੰ ਭਾਰੀ ਨੁਕਸਾਨ ਹੋਇਆ ਹੈ ਉੱਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣੇ ਵਿੱਚ ਚਲਦੇ ਟੋਲ ਪਲਾਜ਼ਾ ਤੇ ਬੈਰੀਅਰ ਨੂੰ ਸਸਪੈਂਡ ਕਰਨ ਦੇ ਆਦੇਸ਼ ਦਿੱਤੇ ਹਨ। ਜਿਸ ਨਾਲ ਟੋਲ ਪਲਾਜ਼ਾ ਉਪਰ ਕੰਮ ਕਰਦੇ 18 ਹਜ਼ਾਰ ਕਰਮਚਾਰੀ ਬੇਰੁਜ਼ਗਾਰ ਹੋ ਜਾਣਗੇ। ਕਰੋਨਾ ਦੇ ਕਾਰਨ ਪਹਿਲਾਂ ਹੀ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਅਜਿਹੇ ਵਿਚ ਉਨ੍ਹਾਂ ਕਰਮਚਾਰੀਆਂ ਵੱਲੋਂ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨਾ ਮੁਸ਼ਕਲ ਹੋ ਜਾਵੇਗਾ।
ਟੌਲ ਪਲਾਜਾਂ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਟੋਲ ਪਲਾਜ਼ਾ ਸਸਪੈਂਡ ਕਰਨ ਨਾਲ ਜਿੱਥੇ ਕਰਮਚਾਰੀਆਂ ਨੂੰ ਮੁਸ਼ਕਲਾਂ ਪੇਸ਼ ਹੋਣਗੀਆਂ ਉਥੇ ਹੀ ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਸ ਫੈਸਲੇ ਨਾਲ ਵਰਕਰਾਂ ਨੂੰ ਤਨਖਾਹ ਲੈਣ ਵਿਚ ਵੀ ਭਾਰੀ ਮੁਸ਼ਕਲ ਪੇਸ਼ ਆ ਸਕਦੀ ਹੈ। ਕਿਉਂਕਿ ਕੁਝ ਕੰਪਨੀਆਂ ਵੱਲੋਂ ਪਿਛਲੇ ਕਈ ਮਹੀਨਿਆਂ ਦੀ ਤਨਖ਼ਾਹ ਦਾ ਬਕਾਇਆ ਅਜੇ ਬਾਕੀ ਹੈ। ਉਥੇ ਹੀ ਟੂਲ ਪਲਾਜਾ ਯੂਨੀਅਨ ਨੇ ਮੰਗ ਕੀਤੀ ਹੈ ਕਿ ਅਗਰ ਉਹਨਾਂ ਨੂੰ ਮੁੜ ਤੋਂ ਕੰਮ ਤੇ ਬਹਾਲ ਨਹੀਂ ਕੀਤਾ ਜਾਂਦਾ ਤਾਂ, ਉਨ੍ਹਾਂ ਸਾਰੇ ਕਰਮਚਾਰੀਆਂ ਵੱਲੋਂ ਆਪਣੇ ਨਾਲ ਹੋਏ ਧੱਕੇ ਕਾਰਨ ਪ੍ਰਧਾਨ ਮੰਤਰੀ ਅਤੇ ਸੰਸਦ ਭਵਨ ਸਮੇਤ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਮੁੱਖ ਦਫਤਰਾਂ ਦਾ ਘਿਰਾਉ ਕੀਤਾ ਜਾਵੇਗਾ।
ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਇਸ ਫ਼ੈਸਲੇ ਦਾ ਵਿਰੋਧ ਅੱਜ ਬਠਿੰਡਾ ਜ਼ੀਰਕਪੁਰ ਨੈਸ਼ਨਲ ਹਾਈਵੇਅ ਤੇ ਪਿੰਡ ਕਾਲਾਝਾੜ ਵਿਖੇ ਟੋਲ ਪਲਾਜ਼ਾ ਵਰਕਰ ਯੂਨੀਅਨ ਕੀਤਾ ਗਿਆ। ਉਥੇ ਹੀ ਇਨ੍ਹਾਂ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਨ੍ਹਾਂ ਵਰਕਰਾਂ ਨੇ ਸਰਕਾਰ ਤੋਂ ਟੋਲ ਪਲਾਜ਼ੇ ਸਸਪੈਂਡ ਕਰਨ ਦੇ ਹੁਕਮ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।
Previous Postਰਾਤ ਦੇ ਹਨੇਰੇ ਚ ਮਸ਼ਹੂਰ ਪੰਜਾਬੀ ਗਾਇਕ ਮੀਕਾ ਸਿੰਘ ਨੇ ਕੀਤਾ ਅਜਿਹਾ ਕੰਮ ਸਾਰੇ ਪਾਸੇ ਹੋ ਗਈ ਚਰਚਾ
Next Postਇਥੇ ਆਇਆ ਵੱਡਾ ਭੁਚਾਲ ਕੰਬੀ ਧਰਤੀ , ਪਈਆਂ ਭਾਜੜਾਂ – ਤਾਜਾ ਵੱਡੀ ਖਬਰ