ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਦੌਰ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੇ ਅਹਿਮ ਫੈਸਲੇ ਲਏ ਜਾ ਰਹੇ ਹਨ। ਜਿੱਥੇ ਵੱਧ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਦੇ ਮੱਦੇਨਜ਼ਰ ਬਹੁਤ ਸਾਰੇ ਸੂਬਿਆਂ ਵਿੱਚ ਤਾਲਾਬੰਦੀ ਕੀਤੀ ਗਈ ਹੈ ਅਤੇ ਸਖ਼ਤ ਹਦਾਇਤਾਂ ਨੂੰ ਜਾਰੀ ਰੱਖਦੇ ਹੋਏ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ ਜੋ ਸ਼ਾਮ ਨੂੰ 6 ਵਜੇ ਤੋਂ ਸ਼ੁਰੂ ਹੋ ਕੇ ਸਵੇਰੇ 5 ਵਜੇ ਤੱਕ ਜਾਰੀ ਰਹਿੰਦਾ ਹੈ। ਜਿੱਥੇ
ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਉਥੇ ਹੀ ਅਦੇਸ਼ਾਂ ਦੀ ਉਲੰਘਣਾ ਕਰਨ ਤੇ ਪੁਲਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਦੀ ਮੌਤ ਆਕਸੀਜ਼ਨ ਦੀ ਕਮੀ ਕਾਰਨ ਨਾ ਹੋ ਸਕੇ। ਉੱਥੇ ਹੀ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਰਿੰਦਰ ਮੋਦੀ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ
ਦੀ ਲਿਸਟ ਜਾਰੀ ਕੀਤੀ ਗਈ। ਜਿੱਥੇ 19000 ਕਰੋੜ ਤੋਂ ਵੱਧ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਭੇਜੀ ਗਈ ਹੈ। ਅਤੇ ਕਿਸਾਨਾਂ ਨੂੰ ਇਸ ਯੋਜਨਾ ਦੇ ਤਹਿਤ ਅੱਠਵੀਂ ਕਿਸ਼ਤ ਜਾਰੀ ਕੀਤੀ ਗਈ ਹੈ। ਹੁਣ ਇਸ ਗੱਲ ਨੂੰ ਲੈ ਕੇ ਫੜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਿਥੇ ਵਿਦੇਸ਼ਾਂ ਵੱਲੋਂ ਭਾਰਤ ਦੀ ਮਦਦ ਕੀਤੀ ਜਾ ਰਹੀ ਹੈ ਉਥੇ ਹੀ ਭਾਰਤ ਵਿੱਚ ਕੁਝ ਲੋਕਾਂ ਵੱਲੋਂ ਦਵਾਈਆਂ ਅਤੇ ਜ਼ਰੂਰੀ ਵਸਤਾਂ ਦੇ ਭੰਡਾਰਨ ਤੇ ਕਾਲਾ-ਬਾਜ਼ਾਰੀ ਵਿੱਚ ਆਪਣੇ ਸਵਾਰਥਾਂ ਕਰਕੇ
ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਮੁਸ਼ਕਿਲ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ। ਜਿੱਥੇ ਬਹੁਤ ਸਾਰੇ ਪਰਿਵਾਰਾਂ ਨੇ ਆਪਣੇ ਕਰੀਬੀਆਂ ਨੂੰ ਗੁਆ ਦਿੱਤਾ ਹੈ। ਇਸ ਤਰਾਂ ਦੀ ਮਹਾਂਮਾਰੀ 10 ਸਾਲ ਪਹਿਲਾਂ ਵੀ ਆਈ ਸੀ, ਜਿਸ ਵਿਚ ਅਜਿਹੇ ਹਾਲਾਤ ਵੇਖਣ ਨੂੰ ਮਿਲੇ ਸਨ। ਉਨ੍ਹਾਂ ਦੁੱਖ ਦੀ ਘੜੀ ਵਿੱਚ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਹਨ। ਤਾਂ ਜੋ ਕਰੋਨਾ ਦੇ ਦੌਰ ਵਿਚ ਕਾਲਾ ਬਾਜ਼ਾਰੀ ਕਰਨ ਵਾਲੇ ਲੋਕਾਂ ਨੂੰ ਠੱਲ੍ਹ ਪਾਈ ਜਾ ਸਕੇ ।
Previous Postਗ੍ਰੰਥੀ ਸਿੰਘ ਨੂੰ ਗੁਰਦਵਾਰਾ ਸਾਹਿਬ ਚ ਇਸ ਤਰਾਂ ਮਿਲੀ ਮੌਤ , ਸਭ ਰਹਿ ਗਏ ਹੈਰਾਨ ਸਾਰੇ ਪਾਸੇ ਹੋ ਗਈ ਚਰਚਾ
Next Postਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪਿੰਡਾਂ ਵਾਲਿਆਂ ਲਈ ਕੈਪਟਨ ਵਲੋਂ ਆਈ ਇਹ ਵੱਡੀ ਖਬਰ