ਪੰਜਾਬ ਚ 25 ਮਈ ਤੋਂ ਕਰਤਾ ਕੈਪਟਨ ਸਰਕਾਰ ਨੇ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ। ਪਰ ਪਿਛਲੇ ਲੰਮੇ ਸਮੇਂ ਖੇਤੀ ਕਰਨ ਦੀਆਂ ਤਕਨੀਕਾਂ ਵਿਚ ਆਈਆਂ ਤਬਦੀਲੀਆਂ ਦੇ ਕਾਰਨ ਧਰਤੀ ਅਤੇ ਪਾਣੀ ਦੋਨਾਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ‌ ਜਿਵੇਂ ਕਿ ਧਰਤੀ ਹੇਠਲੇ ਪਾਣੀ ਦੇ ਵਿੱਚ ਲਗਾਤਾਰ ਕਮੀ ਆ ਰਹੀ ਹੈ। ਇਨ੍ਹਾਂ ਦਿੱਕਤਾਂ ਦੇ ਚਲਦਿਆਂ ਸਮੇਂ ਸਮੇਂ ਤੇ ਸਰਕਾਰਾਂ ਅਤੇ ਪ੍ਰਸਾਸ਼ਨ ਵੱਲੋਂ ਇਨ੍ਹਾਂ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਕਈ ਤਰ੍ਹਾਂ ਦੇ ਨਿਯਮ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ।

ਪਰ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਾਰਨ ਇਨ੍ਹਾਂ ਦਾ ਅਸਰ ਘੱਟ ਹੁੰਦਾ ਦਿਖਾਈ ਦਿੰਦਾ ਹੈ। ਪਰ ਜਿਵੇਂ ਹੁਣ ਝੋਨੇ ਦੀ ਵਜਾਈ ਨੇੜੇ ਆ ਰਹੀ ਹੈ ਉਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਪੰਜਾਬ ਸਰਕਾਰ ਦੇ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ‌ ਜਾਰੀ ਕੀਤੇ ਗਏ ਹਨ। ਇਸ ਲਈ ਜੇਕਰ ਤੁਸੀਂ ਵੀ ਝੋਨੇ ਦੀ ਬਿਜਾਈ ਕਰਨਾ ਚਾਹੁੰਦੇ ਹੋ ਤਾਂ ਇਸ ਖਬਰ ਨੂੰ ਇੱਕ ਵਾਰ ਜ਼ਰੂਰ ਪੜ੍ਹ ਲਵੋ। ਦਰਅਸਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਅਤੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਹੁਣ ਪੰਜਾਬ ਸਰਕਾਰ ਨੇ ਡਾਇਰੈਕਟ ਸੀਡਿੰਗ

ਰਾਈਸ ਭਾਗ ਝੋਨੇ ਦੀ ਸਿੱਧੀ ਬਿਜਾਈ ਨੂੰ ਪਰਫੁਲਤ ਅਤੇ ਪ੍ਰਮੋਟ ਕਰਨ ਲਈ ਫ਼ੈਸਲਾ ਲਿਆ ਹੈ। ਇਸ ਫੈਸਲੇ ਦੇ ਰਾਹੀਂ ਹੁਣ ਕਿਸਾਨਾਂ ਲਈ ਬਿਜਲੀ ਦੀ ਸਪਲਾਈ ਤਕਰੀਬਨ ਅੱਠ ਘੰਟੇ ਲਈ ਕਰ ਦਿੱਤੀ ਗਈ ਹੈ। ਬਿਜਲੀ ਦੀ ਸਪਲਾਈ ਸਬੰਧੀ ਇਹ ਫੈਸਲਾ 25 ਮਈ ਤੋਂ ਲਾਗੂ ਹੋਵੇਗਾ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਝੋਨਾ ਲਗਾਉਣ ਦੀ ਆਗਿਆ 10 ਜੂਨ ਤੋਂ ਦੇ ਦਿਤੀ ਗਈ ਹੈ। ਇਸ ਸਬੰਧੀ ਵਧੀਕ ਮੁੱਖ ਸਕੱਤਰ ਅਨਿਰੁਧ ਤਿਵਾੜੀ ਵੱਲੋਂ ਪਾਵਰਕਾਮ ਦੇ ਚੇਅਰਮੈਨ ਏ. ਵੀਨੂ ਪਰਸ਼ੋਤਮ ਪੱਤਰ ਭੇਜਿਆ ਗਿਆ ਜਿਸ ਵਿੱਚ ਉਨ੍ਹਾਂ ਦੇ ਵੱਲੋਂ 25 ਮਈ ਤੋਂ ਕਿਸਾਨਾਂ ਲਈ ਬਿਜਲੀ ਸਪਲਾਈ ਦੇਣ ਦੀ ਗੱਲ ਕਹੀ ਗਈ ਹੈ ਤਾਂ ਜੋ ਕਿ ਹੈ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਸਕੇ।

ਪਰ ਪੁਰਾਣੀ ਵਿਧੀ ਨਾਲ ਝੋਨਾ ਲਗਵਾਉਣ ਲਈ ਪੰਜਾਬ ਸਰਕਾਰ ਵੱਲੋਂ 10 ਜੂਨ ਨੂੰ ਆਗਿਆ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਵੱਲੋਂ ਇਹ ਫੈਸਲਾ ਧਰਤੀ ਹੇਠਲੇ ਪਾਣੀ ਦੇ ਸਬੰਧੀ ਆ ਰਹੀਆਂ ਦਿੱਕਤਾਂ ਨੇ ਕਾਰਨ ਲਿਆ ਗਿਆ ਹੈ। ਕਿਉਂਕਿ ਜੇਕਰ ਝੋਨੇ ਦੀ ਸਿੱਧੀ ਬਜਾਈ ਕੀਤੀ ਜਾਂਦੀ ਹੈ ਤਾਂ ਬਿਜਲੀ ਅਤੇ ਪਾਣੀ ਦੀ ਵਰਤੋਂ ਘੱਟ ਹੁੰਦੀ ਹੈ ਜਦ ਕਿ ਪੁਰਾਣੀ ਵਿਧੀ ਨਾਲ ਬਿਜਲੀ ਅਤੇ ਪਾਣੀ ਦੀ ਵਰਤੋਂ ਜ਼ਿਆਦਾ ਹੁੰਦੀ ਹੈ।