ਅੱਧੀ ਰਾਤ ਹੁਣੇ ਆਈ ਵੱਡੀ ਖਬਰ : ਬਰਗਾੜੀ ਚ ਗੁਰੂ ਗਰੰਥ ਸਾਹਿਬ ਜੀ ਦੀ ਬੇ ਅਦਬੀ ਕਰਨ ਮਾਮਲੇ ਚ ਅਚਾਨਕ ਹੋ ਗਈ ਇਹ ਕਾਰਵਾਈ

ਆਈ ਤਾਜਾ ਵੱਡੀ ਖਬਰ

ਸੂਬੇ ਵਿਚ ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਸ਼ਰਾਰਤੀ ਅਨਸਰਾਂ ਉਪਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਤਾਂ ਜੋ ਸੂਬੇ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਹੋਣ ਤੋਂ ਬਚਾਇਆ ਜਾ ਸਕੇ। ਉਥੇ ਹੀ ਕੁਝ ਸ਼ਰਾਰਤੀ ਅਨਸਰ ਅਜਿਹੇ ਮੌਕਿਆਂ ਦੀ ਭਾਲ ਵਿੱਚ ਰਹਿੰਦੇ ਹਨ ਜਿੱਥੇ ਉਹ ਗੈਰ ਸਮਾਜਿਕ ਘਟਨਾ ਨੂੰ ਅੰਜਾਮ ਦੇ ਸਕਣ। ਜਿਸ ਨਾਲ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਪੈਂਦਾ ਹੈ। ਤੇ ਸੂਬੇ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਉੱਥੇ ਹੀ ਅਜਿਹੇ ਬਹੁਤ ਸਾਰੇ ਹਾਦਸੇ ਵਾਪਰਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਅੱਧੀ ਰਾਤ ਨੂੰ ਹੁਣ ਇੱਥੇ ਵੱਡੀ ਖਬਰ ਸਾਹਮਣੇ ਆਈ ਹੈ ,ਜਿੱਥੇ ਬਰਗਾੜੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ ਵਿੱਚ ਕਾਰਵਾਈ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਕੇਸਾਂ ਦੀਆਂ ਫਾਈਲਾਂ ਪੰਜਾਬ ਪੁਲਿਸ ਵੱਲੋਂ ਸੀ ਬੀ ਆਈ ਤੋਂ ਵਾਪਸ ਲੈ ਕੇ ਖੁਦ ਇਸ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਵਿਚ ਪੰਜਾਬ ਪੁਲਸ ਨੂੰ ਭਾਰੀ ਸਫਲਤਾ ਹਾਸਲ ਹੋਈ ਹੈ ਜਿਥੇ ਇਸ ਮਾਮਲੇ ਵਿਚ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਜਿਨ੍ਹਾਂ ਵਿੱਚ ਗੁਰੂ ਸਾਹਿਬ ਦੇ ਅੰਗਾਂ ਦੀ ਬੇਅਦਬੀ ਅਤੇ ਸਰੂਪ ਚੋਰੀ ਕਰਨ ਵਰਗੇ ਸ਼ਾਮਲ ਮੁਲਜ਼ਮਾਂ ਨੂੰ ਸਜ਼ਾ ਮਿਲਣ ਦੀ ਆਸ ਜਾਗਦੀ ਹੋਈ ਦਿਖਾਈ ਦੇ ਰਹੀ ਹੈ। ਜ਼ਿਕਰਯੋਗ ਹੈ ਕਿ ਸਾਲ 2014 15 ਨਾਲ ਸਬੰਧਤ ਬਰਗਾੜੀ ਬੇਅਦਬੀ ਮਾਮਲੇ ਵਿੱਚ ਤਿੰਨ ਕੇਸ ਸ਼ਾਮਲ ਹਨ ਜਿਨ੍ਹਾਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ , ਸਰੂਪ ਚੋਰੀ ਕਰਨ ਅਤੇ ਪਿੰਡਾਂ ਵਿੱਚ ਪੋਸਟਰ ਲਗਾਉਣ ਦਾ ਮਾਮਲਾ ਵੀ ਸ਼ਾਮਲ ਹੈ।

ਹੁਣ ਏਸ ਮਾਮਲੇ ਵਿੱਚ ਐਸ ਆਈ ਟੀ ਨੇ ਫਰਵਰੀ 2021 ਵਿੱਚ ਇਸ ਕੇਸ ਦੀ ਮੁੜ ਤੋਂ ਜਾਂਚ ਕਰਨੀ ਸ਼ੁਰੂ ਕੀਤੀ ਸੀ। ਉੱਥੇ ਹੀ ਦੋਸ਼ੀਆਂ ਨੂੰ ਸਜ਼ਾ ਨਾ ਦਿੱਤੇ ਜਾਣ ਕਾਰਨ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਗ੍ਰਿਫਤਾਰ ਕੀਤੇ ਗਏ 6 ਡੇਰਾ ਪ੍ਰੇਮੀਆਂ ਵਿੱਚ ਨਿਸ਼ਾਨ ਸਿੰਘ, ਰਣਜੀਤ ਸਿੰਘ, ਪਰਦੀਪ ਸਿੰਘ ਨਿਵਾਸੀ ਕੋਟਕਪੂਰਾ, ਇਨ੍ਹਾਂ ਤੋਂ ਇਲਾਵਾ ਬਲਜੀਤ ਸਿੰਘ, ਸ਼ਕਤੀ ਸਿੰਘ ,ਸੁਖਵਿੰਦਰ ਸਿੰਘ ਆਦਿ ਸ਼ਾਮਲ ਹਨ।