ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਜਿੱਥੇ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਕੀਤਾ ਜਾ ਰਿਹਾ ਹੈ। ਉੱਥੇ ਹੀ ਸਰਕਾਰ ਵੱਲੋਂ ਹੁਣ ਤੱਕ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧ ਦਾ ਪ੍ਰਸਤਾਵ ਜਾਰੀ ਕੀਤਾ ਗਿਆ ਸੀ। ਜਿਸ ਨੂੰ ਸਭ ਕਿਸਾਨ ਆਗੂਆਂ ਵੱਲੋਂ ਆਪਸੀ ਸਹਿਮਤੀ ਦੇ ਨਾਲ ਠੁਕਰਾ ਦਿੱਤਾ ਗਿਆ ਸੀ ਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਭਾਜਪਾ ਦੇ ਆਗੂਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।
ਅੱਲਗ ਅੱਲਗ ਕਿਸਾਨਾਂ ਦੀ ਹੋ ਗਈ ਇਹ ਜਿੱਤ ਤੇ ਜਿਸ ਬਾਰੇ ਹੁਣ ਤਾਜ਼ਾ ਖਬਰ ਸਾਹਮਣੇ ਆਈ ਹੈ। ਕੱਲ੍ਹ ਹਰਿਆਣਾ ਦੇ ਵਿੱਚ ਮੁੱਖ ਮੰਤਰੀ ਖੱਟੜ ਦਾ ਵਿਰੋਧ ਕਰਨ ਤੇ ਕਿਸਾਨਾਂ ਤੇ ਪੁਲਸ ਵਿਚਕਾਰ ਝੜਪ ਹੋ ਗਈ ਸੀ। ਜਿੱਥੇ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਅਤੇ ਲਾਠੀਚਾਰਜ ਕੀਤਾ ਗਿਆ ਸੀ। ਜਿਸ ਕਾਰਨ ਬਹੁਤ ਸਾਰੇ ਕਿਸਾਨ ਜ਼ਖਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਅੱਜ ਹਰਿਆਣੇ ਦੇ ਸਾਰੇ ਰਾਜ ਮਾਰਗਾਂ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਦੋ ਘੰਟਿਆਂ ਲਈ ਮੁਕੰਮਲ ਰੂਪ ਨਾਲ ਬੰਦ ਕਰ ਦਿੱਤਾ ਗਿਆ ਸੀ।
ਉਸ ਸਮੇਂ ਕਿਸਾਨ ਆਗੂਆਂ ਵੱਲੋਂ ਚਿਤਾਵਨੀ ਦਿੱਤੀ ਗਈ ਕਿ 11 ਵਜੇ ਹਰਿਆਣੇ ਦੇ ਸਾਰੇ ਥਾਣਿਆਂ ਨੂੰ ਘੇਰਿਆ ਜਾਵੇਗਾ। ਇਸ ਦੌਰਾਨ ਕਿਸਾਨਾਂ ਵੱਲੋਂ ਪੁਲਿਸ ਦੇ ਆਈਜੀ ਨਿਵਾਸ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ 85 ਕਿਸਾਨ ਮਰਦ ਅਤੇ ਔਰਤ ਨੂੰ ਰਿਹਾ ਕਰ ਦਿੱਤਾ ਗਿਆ। ਜਿਨ੍ਹਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਕਿਸਾਨ ਆਗੂਆਂ ਨੇ ਗ੍ਰਿਫਤਾਰ ਕੀਤੇ 85 ਕਿਸਾਨਾਂ ਨੂੰ ਰਿਹਾਅ ਕਰਨ ਅਤੇ ਕਿਸੇ ਵੀ ਕਿਸਾਨ ਵਿਰੁੱਧ ਮੁਕਦਮਾਂ ਨਾ ਕਰਨ ਦੀ ਮੰਗ ਕੀਤੀ ਸੀ।
ਬਾਅਦ ਵਿੱਚ ਕਿਸਾਨਾਂ ਦੇ ਵਫਦ ਵੱਲੋਂ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਜਿਸ ਤੋਂ ਬਾਅਦ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ। ਉੱਥੇ ਹੀ ਕਿਸਾਨਾਂ ਦੇ ਸਾਰੇ ਜ਼ਬਤ ਕੀਤੇ ਗਏ ਵਾਹਨਾਂ ਨੂੰ ਵੀ ਛੱਡ ਦਿੱਤਾ ਗਿਆ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਗੁਰਨਾਮ ਸਿੰਘ ਚਡੂਨੀ, ਰਾਕੇਸ਼ ਟਿਕੇਤ, ਸੁਮਨ ਬੁੱਢਾ ਅਤੇ ਵਿਕਾਸ ਸੀਸਰ ਵੱਲੋਂ ਮੌਕੇ ਤੇ ਪਹੁੰਚ ਕੇ ਕਿਸਾਨਾਂ ਦੀ ਸਥਿਤੀ ਬਾਰੇ ਜਾਣਕਾਰੀ ਲਈ ਗਈ।
Previous Postਸਾਵਧਾਨ : ਪੰਜਾਬ ਚ ਕੱਲ੍ਹ ਤੋਂ ਇਸ ਜਿਲ੍ਹੇ ਚ ਨਵੇਂ ਸਮੇਂ ਤੇ ਖੁਲਣਗੀਆਂ ਦੁਕਾਨਾਂ – ਹੁਣੇ ਹੁਣੇ ਆਇਆ ਇਹ ਸਰਕਾਰੀ ਹੁਕਮ
Next Postਪੰਜਾਬ ਚ ਹੁਣ ਗੋਹੇ ਤੋਂ ਹੋਵੇਗੀ ਕਮਾਈ ਬਣੇਗੀ ਬਿਜਲੀ ਅਤੇ ਗੈਸ – ਦੇਖੋ ਵੱਡੀ ਖਬਰ