ਆਪਣੇ ਵਿਆਹ ਚ ਹੋਈ ਇਸ ਛੋਟੀ ਜਿਹੀ ਗਲਤੀ ਕਾਰਨ 23 ਦਿਨਾਂ ਬਾਅਦ ਹੀ ਲਾੜੇ ਦੀ ਹੋ ਗਈ ਮੌਤ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੇ ਮਾਮਲੇ ਦੇਸ਼ ਦੇ ਵਿਚ ਲਗਾਤਾਰ ਵਧ ਰਹੀ ਹਨ। ਜਿਸ ਦੇ ਚਲਦਿਆਂ ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਵਿੱਚ ਕਰੋਨਾ ਮਾਮਲੇ ਲਗਾਤਾਰ ਵਧ ਰਹੀ ਹੈ। ਦੂਜੇ ਪਾਸੇ ਜੇਕਰ ਪ੍ਰਸ਼ਾਸਨ ਜਾਂ ਸਿਹਤ ਵਿਭਾਗ ਦੀ ਗੱਲ ਕੀਤੀ ਜਾਵੇ ਤਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਸਰਕਾਰ ਵੱਲੋਂ ਇਸ ਸਮੇਂ ਜ਼ਿਆਦਾਤਰ ਇਕੱਠ ਨਾ ਕਰਨ ਤੋਂ ਮਨਾਹੀ ਕੀਤੀ ਗਈ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਗੈਰ ਜਰੂਰੀ ਸਮਾਗਮ ਕਰਨ ਤੋਂ ਮਨਾਹੀ ਕੀਤੀ ਗਈ ਹੈ। ਤਾਂ ਜੋ ਕਿ ਕਰੋਨਾ ਵਾਇਰਸ ਤੇ ਰੋਕਥਾਮ ਕੀਤੀ ਜਾ ਸਕੇ। ਪਰ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਸ ਖਬਰ ਤੋਂ ਬਾਅਦ ਇਸ ਪਰਿਵਾਰ ਦੀਆਂ ਖੁਸ਼ੀਆਂ ਗ਼ਮ ਵਿਚ ਬਦਲ ਗਈਆਂ ਅਤੇ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਹੈ।

ਦਰਅਸਲ ਇਹ ਮੰਦਭਾਗੀ ਖ਼ਬਰ ਮੱਧ ਪ੍ਰਦੇਸ਼ ਦੇ ਰਾਜਗੜ੍ਹ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਇਕ ਪਰਿਵਾਰ ਖੁਸ਼ੀਆਂ ਖੇੜੇ ਪਲਾਂ ਦੇ ਵਿਚ ਮਾਤਮ ਦੇ ਰੂਪ ਵਿੱਚ ਬਦਲ ਗਏ। ਦਰਅਸਲ ਰਾਜਗੜ ਜਿਲ੍ਹੇ ਦੇ ਵਿੱਚ ਇੱਕ ਪਰਿਵਾਰ ਵਿਚ ਵਿਆਹ ਦਾ ਸਮਾਗਮ ਰੱਖਿਆ ਗਿਆ ਸੀ। ਪਰ ਲਾੜਾ ਹੁਣ ਕਰੋਨਾ ਸਕਰਾਤਮਕ ਪਾਇਆ ਗਿਆ ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਲਾੜੇ ਪਚੋਰ ਸ਼ਹਿਰ ਦਾ ਵਾਸੀ ਹੈ ਅਤੇ ਉਸ ਦਾ ਵਿਆਹ ਕੁਝ ਦਿਨ ਪਹਿਲਾਂ 25 ਅਪ੍ਰੈਲ ਨੂੰ ਹੋਇਆ ਸੀ। ਪਰ ਵਿਆਹ ਤੋਂ ਬਾਅਦ ਜਦੋਂ ਉਸਨੇ ਕਰੋਨਾ ਟੈਸਟ ਕਰਵਾਇਆ ਤਾਂ ਉਹ ਕਰੋਨਾ ਸਕਰਾਤਮਕ ਪਾਇਆ ਗਿਆ।

ਜਿਸ ਤੋਂ ਬਾਅਦ ਉਸ ਨੂੰ ਜ਼ੇਰੇ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਅਤੇ ਤਕਰੀਬਨ ਪੰਜ ਤੋਂ ਛੇ ਦਿਨ ਉਸਨੂੰ ਵੈਂਟੀਲੇਟਰ ਤੇ ਰੱਖਿਆ ਗਿਆ। ਪਰ ਉਸ ਦੀ ਸਿਹਤ ਦਿਨ ਪਰ ਦਿਨ ਖ਼ਰਾਬ ਹੁੰਦੀ ਗਈ ਜਿਸ ਕਾਰਨ ਉਹ ਜ਼ਿੰਦਗੀ ਅਤੇ ਮੌਤ ਦੀ ਜੰਗ ਵਿਚ ਹਾਰ ਗਿਆ ਅਤੇ ਇਸ ਸੰਸਾਰ ਨੂੰ ਅਲਵਿਦਾ ਕਹਿ ਗਿਆ। ਇਸ ਸਬੰਧੀ ਪਰਿਵਾਰਕ ਮੈਂਬਰਾਂ ਦੇ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਵਿਆਹ ਸਮਾਗਮ ਕਰੋਨਾ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਸੀ।

ਅਤੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਵਿਆਹ ਵਿੱਚ ਸਿਰਫ਼ ਪਰਿਵਾਰਕ ਮੈਂਬਰ ਹੀ ਸ਼ਾਮਲ ਸਨ। ਇਸ ਸਭ ਦੇ ਬਾਵਜੂਦ ਵੀ ਉਨ੍ਹਾਂ ਦਾ ਲੜਕਾ ਕਰੋਨਾ ਸਕਰਾਤਮਕ ਪਾਇਆ ਗਿਆ। ਜਿਸ ਦੇ ਚਲਦਿਆਂ ਸਥਾਨਕ ਸਰਕਾਰਾਂ ਅਤੇ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਕਰੋਨਾ ਵਾਇਰਸ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਲੋਕ ਜ਼ਿਆਦਾਤਰ ਘਰਾਂ ਵਿਚ ਰਹਿਣ ਅਤੇ ਲਾਪਰਵਾਹੀ ਨਾ ਵਰਤਣ ਅਤੇ ਸਿਰਫ਼ ਜ਼ਰੂਰੀ ਕੰਮ ਲਈ ਘਰ ਤੋਂ ਬਾਹਰ ਜਾਣ।