ਭਾਈ ਨਿਰਮਲ ਸਿੰਘ ਖਾਲਸਾ ਤੋਂ ਬਾਅਦ ਹੁਣ ਕੋਰੋਨਾ ਨਾਲ ਹੀ ਹੋਈ ਇਸ ਮਸ਼ਹੂਰ ਸਿੱਖ ਹਸਤੀ ਦੀ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਰਿਹਾ ਜਿਸ ਦੇ ਕਾਰਨ ਬਹੁਤ ਸਾਰੀਆਂ ਕੀਮਤੀ ਜਾਨਾਂ ਜ਼ਿੰਦਗੀ ਅਤੇ ਮੌਤ ਦੀ ਜੰਗ ਵਿਚ ਹਾਰ ਚੁੱਕਿਆ ਹਨ। ‌ ਇਸੇ ਤਰ੍ਹਾਂ ਪਛਿਲੀ ਵਾਰੀ ਆਈ ਕਰੋਨਾ ਵਾਇਰਸ ਦੀ ਲਹਿਰ ਕਾਰਨ ਪਦਮ ਸ਼੍ਰੀ ਸ਼੍ਰੋਮਣੀ ਹਜ਼ੂਰੀ ਰਾਗੀ ਦਰਬਾਰ ਸਾਹਿਬ ਭਾਈ ਨਿਰਮਲ ਸਿੰਘ ਖ਼ਾਲਸਾ ਕਰੋਨਾ ਦੀ ਲਾਗ ਕਾਰਨ ਸਦੀਵੀ ਵਿਛੋੜਾ ਦੇ ਗਏ ਸਨ। ਪਰ ਹੁਣ ਕਰੋਨਾ ਦੀ ਦੂਜੀ ਲਹਿਰ ਦੇ ਕਾਰਨ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਫੈਲ ਗਈ।

ਦੱਸਿਆ ਕਿ ਇਹ ਮੰਦਭਾਗੀ ਖ਼ਬਰ ਸ਼੍ਰੀ ਹੇਮਕੁੰਟ ਸਾਹਿਬ ਵਿਖੇ ਜਰੂਰੀ ਸੇਵਾਵਾਂ ਕਰਨ ਵਾਲੇ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਗ੍ਰੰਥੀ ਭਾਈ ਬਚਨ ਸਿੰਘ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਅਚਾਨਕ ਸੰਸਾਰ ਤੋਂ ਰੁਖ਼ਸਤ ਹੋ ਜਾਣ ਦਾ ਕਾਰਨ ਕਰੋਨਾਵਾਇਰਸ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਉਨ੍ਹਾਂ ਦੇ ਵੱਲੋਂ ਗੋਬਿੰਦਘਾਟ ਗੁਰਦੁਆਰਾ ਸਾਹਿਬ ਦੇ ਨਿਰਮਾਣ ਕਾਰਜਾਂ ਦੇ ਵਿਚ ਅਹਿਮ ਭੂਮਿਕਾ ਨਿਭਾਈ ਸੀ। ‌ ਉਨ੍ਹਾਂ ਦੀ ਉਮਰ ਪਚਾਸੀ ਸਾਲ ਦੀ ਹੈ। ‌ ਜਾਣਕਾਰੀ ਦੇ ਅਨੁਸਾਰ ਬੀਤੇ ਦਿਨੀਂ ਉਨ੍ਹਾਂ ਦੀ ਅਚਾਨਕ ਸਿਹਤ ਖਰਾਬ ਹੋ ਜਾਣ ਦੇ ਕਾਰਨ ਉਹ ਜ਼ਿੰਦਗੀ-ਮੌਤ ਦੀ ਜੰਗ ਵਿਚ ਹਾਰ ਗਏ। ‌

ਉਨ੍ਹਾਂ ਨੇ ਆਖਰੀ ਸਾਹ ਆਪਣੇ ਪਿੰਡ ਓਰੋਲੀ ਵਿੱਚ ਆਪਣੇ ਘਰ ਵਿਚ ਹੀ ਲਏ।‌ ਜਿਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵੀ ਕੀਤਾ ਗਿਆ ਹੈ। ‌ ਉਹਨੂੰ ਦੀ ਸੰਸਾਰ ਤੋਂ ਇਸ ਤਰਾਂ ਅਚਾਨਕ ਚਲੇ ਜਾਣ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਹੈ ਅਤੇ ਹਰ ਉਨ੍ਹਾਂ ਨੂੰ ਦੁਖੀ ਹਿਰਦੇ ਨਾਲ ਸ਼ਰਧਾਂਜਲੀ ਭੇਟ ਕਰ ਰਿਹਾ ਹੈ। ਇਸ ਤੋਂ ਇਲਾਵਾ ਕਈ ਵੱਡੀਆਂ ਸ਼ਕਸ਼ੀਅਤਾਂ ਦੇ ਵੱਲੋਂ ਹੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੇ ਅਚਾਨਕ ਇਸ ਤਰ੍ਹਾਂ ਛੱਡ ਜਾਣ ਤੇ ਦੁੱਖ ਪ੍ਰਗਟਾਇਆ ਗਿਆ।

ਦੱਸਿਆ ਕਿ ਪਿਛਲੇ ਸਮੇਂ ਦੌਰਾਨ ਭਾਵ ਕਰੋਨਾ ਵਾਇਰਸ ਦੀ ਪਹਿਲੀ ਲਹਿਰ ਦੇ ਦੌਰਾਨ ਵੀ ਕਈ ਵੱਡੀਆਂ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਕਹਿ ਗਈਆਂ ਸੀ। ਪਰ ਕਰੋਨਾ ਦੀ ਦੂਜੀ ਲਹਿਰ ਦੇ ਕਾਰਨ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਕਿਉਂਕਿ ਇਸ ਵਾਰ ਕਈ ਸਾਰੀਆਂ ਨਾਮੀ ਹਸਤੀਆਂ ਇਸ ਬਿਮਾਰੀ ਨਾਲ ਜੂਝਦੇ ਹੋਏ ਜ਼ਿੰਦਗੀ ਤੇ ਮੌਤ ਦੀ ਜੰਗ ਵਿਚ ਹਾਰ ਗਈਆਂ। ਜਿਸ ਕਾਰਨ ਬਹੁਤ ਵੱਡਾ ਘਾਟਾ ਪਿਆ ਹੈ।