ਆਖਰ ਸਿੱਧੂ ਨੇ ਬਦਲੀ ਪਾਰਟੀ ਆਪ ਚ ਹੋ ਗਿਆ ਸ਼ਾਮਲ , ਵੱਡੀ ਪ੍ਰੈਸ ਕਾਨਫਰੰਸ ਚ ਭਗਵੰਤ ਮਾਨ ਨੇ ਕਰਵਾਈ ਇੰਟਰੀ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਆਉਣ ਵਾਲੇ ਸਮੇਂ ਦੇ ਵਿਚ ਚੋਣਾਂ ਹੋਣੀਆਂ ਹਨ ਜਿਸ ਦਾ ਆਗਾਜ਼ ਹੁਣ ਹੋਣ ਲੱਗ ਗਿਆ ਹੈ। ਦਰਅਸਲ ਹਰ ਰਾਜਨੀਤਕ ਨੇਤਾ ਸਰਗਰਮ ਹੈ ਅਤੇ ਆਉਣ ਵਾਲੀਆਂ 2022 ਦੀਆਂ ਚੋਣਾਂ ਲਈ ਤਿਆਰੀ ਕਰ ਰਿਹਾ ਹੈ। ਜਿਸ ਦੇ ਚਲਦਿਆਂ ਕਈ ਨੇਤਾਵਾਂ ਦੇ ਵੱਲੋਂ ਰਾਜਨੀਤਿਕ ਦਲ ਵੀ ਬਦਲਣੇ ਸ਼ੁਰੂ ਕਰ ਦਿੱਤੇ ਗਏ ਹਨ। ਇਸੇ ਤਰ੍ਹਾਂ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਕਾਂਗਰਸੀ ਆਗੂ ਵੱਲੋਂ ਰਾਜਨੀਤਿਕ ਦਲ ਬਦਲ ਕੇ ਇਸ ਪਾਰਟੀ ਵਿਚ ਜਾਣ ਦਾ ਫੈਸਲਾ ਕੀਤਾ ਹੈ।ਦਰਅਸਲ ਹੁਣ ਇਹ ਖਬਰ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਬਲਕਾਰ ਸਿੱਧੂ ਨਾਲ ਸਬੰਧਿਤ ਸਾਹਮਣੇ ਆ ਰਹੀ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬਲਕਾਰ ਸਿੱਧੂ ਵੱਲੋਂ ਹੁਣ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਗਈ ਹੈ। ਜਿਸ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿੱਚ ਦਫ਼ਤਰ ਵਿਖੇ ਸਿੱਧੂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਭਗਵੰਤ ਮਾਨ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਤੇ ਵੀ ਨਿਸ਼ਾਨੇ ਸਾਧੇ ਗਏ। ਉਨ੍ਹਾਂ ਦਾ ਕਹਿਣਾ ਹੈ ਕਿ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਅਤੇ ਲੋੜਵੰਦ ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਹਰ ਸੰਭਵ ਸਹੂਲਤ ਮੁਹਈਆ ਕਰਵਾ ਰਹੇ ਹਨ ਅਤੇ ਉਹ ਮਰੀਜ਼ਾਂ ਦੇ ਇਲਾਜ਼ ਲਈ ਦਿਨ ਰਾਤ ਕੰਮ ਕਰ ਰਹੇ ਹਨ।

ਇਸ ਤੋਂ ਇਲਾਵਾ ਕੇਜਰੀਵਾਲ ਸਰਕਾਰ ਦੇ ਵੱਲੋਂ ਦਿੱਲੀ ਦੇ ਵਿਕਾਸ ਲਈ ਨਵੀਆਂ ਨੀਤੀਆਂ ਆ ਗਈਆਂ ਅਤੇ ਵਿਕਾਸ ਕੰਮ ਕੀਤੇ ਗਏ ਜਿਸ ਕਾਰਨ ਪੰਜਾਬ ਦੇ ਲੋਕ ਦਿੱਲੀ ਦੇ ਵਿਕਾਸ ਤੋਂ ਬਹੁਤ ਪ੍ਰਭਾਵਿਤ ਹਨ। ‌ ਉਨ੍ਹਾਂ ਨੇ ਕਿਹਾ ਕਿ ਉਹ ਵੀ ਇਹੀ ਚਾਹੁੰਦੇ ਹਨ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਅਤੇ ਪੰਜਾਬ ਵਿੱਚ ਵਿਕਾਸ ਦਿੱਲੀ ਦੀ ਤਰ੍ਹਾਂ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਆਗੂਆਂ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਪਾਰਟੀ ਵਿਚ ਹਰ ਵਰਗ ਦੇ ਲੋਕ ਸ਼ਾਮਲ ਹਨ। ਇਸੇ ਮੌਕੇ ਤੇ ਪੰਜਾਬੀ ਗਾਇਕ ਸਿੱਧੂ ਵੱਲੋਂ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਹੀ ਉਨ੍ਹਾਂ ਦੀ ਮਾਂ ਪਾਰਟੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਦੇ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਗੱਲ ਕਹੀ ਸੀ ਅਤੇ ਇਸ ਲਈ ਉਨ੍ਹਾਂ ਨੇ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਜਿਸ ਕਾਰਨ ਉਹ ਕਾਂਗਰਸ ਪਾਰਟੀ ਵਿੱਚ ਗਏ ਸਨ। ਪਰ ਕੈਪਟਨ ਵੱਲੋਂ ਕੀਤੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਜਿਸ ਕਾਰਨ ਉਨ੍ਹਾਂ ਦਾ ਮਨ ਦੁਖੀ ਹੋ ਗਿਆ। ਜਿਸ ਕਾਰਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਇਸ ਮੌਕੇ ਤੇ ਬਲਕਾਰ ਸਿੱਧੂ ਨੇ ਇਹ ਵੀ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਹੈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।