ਰਾਮ ਰਹੀਮ ਦੇ ਜੇਲ ਤੋਂ ਬਾਹਰ ਆਉਣ ਮਗਰੋਂ ਸਾਹਮਣੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਇਨੀ ਦਿਨੀ ਦੇਸ਼ ਅੰਦਰ ਜਿਥੇ ਕਰੋਨਾ ਦੀ ਦੂਜੀ ਲਹਿਰ ਕਾਰਨ ਹਾਹਾਕਾਰ ਮਚੀ ਹੋਈ ਹੈ ਉਥੇ ਹੀ ਕਿਸਾਨੀ ਸੰਘਰਸ਼ ਵੀ ਜੋਰਾ ਸ਼ੋਰਾ ਨਾਲ ਚੱਲ ਰਿਹਾ ਹੈ। ਇਹਨਾ ਖ਼ਬਰਾਂ ਦੇ ਦੌਰਾਨ ਹੀ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਚਰਚਾ ਵਿੱਚ ਚੱਲ ਰਹੇ ਹਨ। ਹਰਿਆਣਾ ਦੇ ਸਿਰਸਾ ਅਧੀਨ ਪੈਂਦੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਜੋ ਕੇ ਇਸ ਸਮੇਂ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਬੀਤੇ ਦਿਨੀਂ ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਜਿੱਥੇ ਕੀਤੀ ਗਈ ਜਾਂਚ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਅਤ ਹੋਣ ਤੋਂ ਬਾਅਦ ਮੁੜ ਭਾਰੀ ਸੁਰੱਖਿਆ ਹੇਠ ਉਨ੍ਹਾਂ ਨੂੰ ਸੁਨਾਰੀਆ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।

ਉਸ ਸਮੇਂ ਵੀ ਉਨ੍ਹਾਂ ਵੱਲੋਂ ਆਪਣੀ ਮਾਂ ਨੂੰ ਮਿਲਣ ਦੀ ਇੱਛਾ ਜ਼ਾਹਿਰ ਕੀਤੀ ਗਈ ਸੀ। ਰਾਮ ਰਹੀਮ ਦੇ ਜੇਲ ਤੋਂ ਬਾਹਰ ਆਉਣ ਮਗਰੋਂ ਸਾਹਮਣੇ ਆਈ ਹੈ ਹੁਣ ਇਹ ਵੱਡੀ ਤਾਜਾ ਖਬਰ। ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਅਦਾਲਤ ਵੱਲੋਂ 48 ਘੰਟਿਆਂ ਦੀ ਪੈਰੋਲ ਤੇ ਆਪਣੀ ਮਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਸੀ। ਉਨ੍ਹਾਂ ਨੂੰ ਪੂਰੀ ਸੁਰੱਖਿਆ ਦੇ ਅਧੀਨ ਹੀ ਜੇਲ ਤੋਂ ਬਾਹਰ ਭੇਜਿਆ ਗਿਆ ਸੀ। ਹੁਣ ਉਨ੍ਹਾਂ ਬਾਰੇ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਹ ਜੇਲ੍ਹ ਤੋਂ ਬਾਹਰ ਆਉਣ ਉਪਰੰਤ ਗੁਰੂਗ੍ਰਾਮ ਦੇ ਮਾਨੇਸਰ ਇਲਾਕੇ ਵਿੱਚ ਬਣੇ ਹੋਏ ਇਕ ਫਾਰਮ ਹਾਊਸ ਵਿੱਚ ਠਹਿਰੇ ਸਨ।

ਗੁਰੂਗ੍ਰਾਮ ਦੀ ਇਸ ਗੁਪਤ ਥਾਂ ਉੱਪਰ ਉਨ੍ਹਾਂ ਨੂੰ ਉਨ੍ਹਾਂ ਦੀ ਮਾਤਾ ਨਾਲ ਮਿਲਵਾਇਆ ਗਿਆ। ਜਿੱਥੇ ਮਾਂ ਪੁੱਤਰ ਨੇ ਕਾਫੀ ਸਮਾਂ ਇਕੱਠੇ ਬਤੀਤ ਕੀਤਾ ਅਤੇ ਮਾਂ ਅਤੇ ਪੁੱਤਰ ਨੇ ਇਕ ਦੂਜੇ ਨੂੰ ਹੱਥਾਂ ਨਾਲ ਖਾਣਾ ਖੁਆਇਆ। ਰਾਮ ਰਹੀਮ ਦੀ ਮਾਂ ਨੂੰ ਉਚੇਚੇ ਤੌਰ ਤੇ ਇਸ ਫਾਰਮ ਹਾਊਸ ਵਿੱਚ ਮਿਲਣ ਲਈ ਲਿਆਂਦਾ ਗਿਆ ਸੀ ਇਸ ਸਮੇਂ ਉਨ੍ਹਾਂ ਦਾ ਗੁਰੂਗ੍ਰਾਮ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

ਜਿਸ ਜਗ੍ਹਾ ਤੇ ਮਾਂ ਪੁੱਤਰ ਦੀ ਮੁਲਾਕਾਤ ਕਰਵਾਈ ਗਈ ਹੈ ਇਹ ਫਾਰਮ ਹਾਊਸ ਕਿਸੇ ਜਾਣਕਾਰ ਦਾ ਦੱਸਿਆ ਜਾ ਰਿਹਾ ਹੈ। ਸੁਨਾਰੀਆ ਜੇਲ੍ਹ ਤੋਂ ਪੈਰੋਲ ਮਿਲਣ ਪਿੱਛੋਂ, ਮਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਰਾਮ ਰਹੀਮ ਨੂੰ ਮੁੜ ਸ਼ੁੱਕਰਵਾਰ ਸ਼ਾਮ 6 ਵਜੇ ਪੁਲਸ ਦੀ ਪੂਰੀ ਕਸਟਡੀ ਵਿਚ ਵਾਪਸ ਜੇਲ ਵਿਚ ਪਹੁੰਚਾ ਦਿੱਤਾ ਗਿਆ ਹੈ।