ਕੈਪਟਨ ਲਈ ਆਈ ਚੰਗੀ ਵੱਡੀ ਖਬਰ – ਟਕਸਾਲੀ ਆਗੂ ਖਹਿਰਾ ਭਾਰੀ ਗਿਣਤੀ ਚ ਸਾਥੀਆਂ ਸਮੇਤ ਕਾਂਗਰਸ ਚ ਹੋਇਆ ਸ਼ਾਮਿਲ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਜਿਥੇ ਸੂਬੇ ਅੰਦਰ ਕਰੋਨਾ ਦਾ ਕਹਿਰ ਸਭ ਪਾਸੇ ਜਾਰੀ ਹੈ l ਉਥੇ ਹੀ ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਤਾਂ ਜੋ ਸੂਬੇ ਵਿੱਚ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਜਿੱਥੇ ਇਸ ਵਕਤ ਪੰਜਾਬ ਦੇ ਸਾਰੇ ਲੋਕ ਕਰੋਨਾ ਨੂੰ ਲੈ ਕੇ ਚਿੰਤਾ ਵਿੱਚ ਹਨ, ਉਥੇ ਹੀ ਸੱਭ ਸਿਆਸੀ ਪਾਰਟੀਆਂ ਵੱਲੋ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆ ਉਲੀਕੀਆ ਜਾ ਰਹੀਆਂ ਹਨ। ਇਸ ਦੌਰਾਨ ਬਹੁਤ ਸਾਰੇ ਸਿਆਸੀ ਆਗੂਆਂ ਵੱਲੋਂ ਪਾਰਟੀਆਂ ਵਿਚ ਵੀ ਫੇਰ ਬਦਲ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਕਾਂਗਰਸੀ ਆਗੂ ਅਕਾਲੀ ਦਲ ਵਿੱਚ ਅਤੇ ਅਕਾਲੀ ਦਲ ਦੇ ਆਗੂ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਖਬਰਾਂ ਆ ਰਹੀਆਂ ਹਨ।

ਕੈਪਟਨ ਲਈ ਇੱਕ ਵੱਡੀ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਟਕਸਾਲੀ ਆਗੂ ਖਹਿਰਾ ਭਾਰੀ ਗਿਣਤੀ ਵਿੱਚ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਿਸ ਨਾਲ ਕਾਂਗਰਸ ਪਾਰਟੀ ਨੂੰ ਕਾਫੀ ਮਜ਼ਬੂਤੀ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਸੁਖਦੇਵ ਸਿੰਘ ਖਹਿਰਾ ਜੋ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਖਹਿਰਾ ਕੋਟਲੀ ਦੇ ਨਾਲ ਸਬੰਧ ਰੱਖਦੇ ਹਨ। ਉਹ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਛੱਡ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਰਨਲ ਸਕੱਤਰ ਰਣਜੀਤ ਸਿੰਘ ਗੋਲਡੀ ਅਤੇ ਸਰਪੰਚ ਰਣਧੀਰ ਸਿੰਘ ਦੇ ਯਤਨਾਂ ਸਦਕਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਪਾਰਟੀ ਵਿੱਚ ਸ਼ਾਮਲ ਹੋਣ ਤੇ ਜਿਥੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜੀ ਆਇਆਂ ਆਖਿਆ ਗਿਆ, ਉੱਥੇ ਹੀ ਉਹਨਾਂ ਨੂੰ ਸਿਰੋਪਾ ਦੇ ਕੇ ਸਨਮਾਨਤ ਕੀਤਾ ਗਿਆ। ਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤੇ ਜਾਣ ਦਾ ਭਰੋਸਾ ਵੀ ਦਿਵਾਇਆ ਗਿਆ। ਇਸ ਮੌਕੇ ਉਪਰ ਰੰਧਾਵਾ ਵੱਲੋਂ ਆਖਿਆ ਗਿਆ ਹੈ ਕਿ ਕਾਂਗਰਸ ਪਾਰਟੀ ਵੱਲੋਂ ਆਪਣੇ ਕਾਰਜਕਾਲ ਦੌਰਾਨ ਵਿਕਾਸ ਦੇ ਕੀਤੇ ਗਏ ਕੰਮਾਂ ਤੋਂ ਪ੍ਰਭਾਵਤ ਹੋ ਕੇ ਅਕਾਲੀ ਦਲ ਦੇ ਆਗੂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਪੂਰਾ ਮਾਣ ਸਨਮਾਨ ਬਹਾਲ ਰੱਖਿਆ ਜਾਵੇਗਾ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਆਗੂ ਪਾਰਟੀ ਨਾਲੋਂ ਤੋੜ ਵਿਛੋੜਾ ਕਰਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ।