ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿਥੇ 5, 8ਵੀਂ ਅਤੇ ਦਸਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤਾ ਗਿਆ ਹੈ। ਉਥੇ ਹੀ 12 ਵੀ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਸੀ। ਪੰਜਾਬ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਬੱਚਿਆਂ ਦੀ ਪੜ੍ਹਾਈ ਲਗਾਤਾਰ ਆਨਲਾਈਨ ਜਾਰੀ ਰੱਖੀ ਜਾ ਰਹੀ ਹੈ। ਜਿਹੜੀਆਂ ਕਲਾਸਾਂ ਦੀਆਂ ਪ੍ਰੀਖਿਆਵਾਂ ਸਰਕਾਰ ਵੱਲੋਂ ਰੱਦ ਕੀਤੀਆਂ ਗਈਆਂ ਹਨ , ਉਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਸਰਕਾਰ ਵੱਲੋਂ ਪਹਿਲਾਂ ਬੋਰਡ ਦੀਆਂ ਹੋਈਆਂ ਪ੍ਰੀਖਿਆਵਾਂ ਦੇ ਅੰਕਾਂ ਦੇ ਆਧਾਰ ਤੇ ਘੋਸ਼ਿਤ ਕੀਤੇ ਜਾਣਗੇ।
ਇਨ੍ਹਾਂ ਵਿਦਿਆਰਥੀਆਂ ਬਾਰੇ ਹੁਣੇ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਵਿਚ ਜਾਰੀ ਹੈ। ਸਰਕਾਰ ਵੱਲੋਂ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਜਿੱਥੇ ਪਹਿਲਾਂ ਮੁਲਤਵੀ ਕੀਤਾ ਗਿਆ ਸੀ। ਉਥੇ ਹੀ ਸਰਕਾਰ ਵੱਲੋਂ ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਪੰਜਵੀਂ ,ਅੱਠਵੀਂ ਅਤੇ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਤੇ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਕੁਝ ਸਮੇਂ ਲਈ ਮੁਲਤਵੀ ਕੀਤਾ ਗਿਆ ਸੀ ਜਿਸ ਬਾਰੇ ਵਿਦਿਆਰਥੀਆ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਇਤਜ਼ਾਰ ਕੀਤਾ ਜਾ ਰਿਹਾ ਹੈ।
ਹੁਣ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਬਾਰੇ ਰਮੇਸ਼ ਪੋਖਰਿਆਲ ਵਲੋ 1 ਜੂਨ ਨੂੰ ਜਾਣਕਾਰੀ ਦਿੱਤੀ ਜਾਵੇਗੀ। ਉੱਥੇ ਹੀ ਮੀਟਿੰਗ ਵਿਚ ਸੂਬਾ ਬੋਰਡ ਆਪਣੇ ਹਿਸਾਬ ਨਾਲ ਸੀ ਬੀ ਐਸ ਈ, ਨੀਟ, ਜੇ ਈ ਈ, ਪ੍ਰੀਖਿਆ ਲੈਣ ਦਾ ਐਲਾਨ ਕਰੇਗਾ। ਸਾਰੇ ਸੂਬਿਆਂ ਦੇ ਸਿਖਿਆ ਮੰਤਰੀਆਂ ਦੀ ਅੱਜ ਹੋਈ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਇਸ ਮੀਟਿੰਗ ਵਿੱਚ ਜਿੱਥੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਸੱਦੀ ਗਈ ਮੀਟਿੰਗ ਵਿਚ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਸ਼ਾਮਲ ਹੋਏ, ਉਥੇ ਹੀ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ, ਪ੍ਰਕਾਸ਼ ਜਾਵੇਡਕਰ, ਹੋਰ ਰਾਜਾਂ ਦੇ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵੀ ਇਸ ਮੀਟਿੰਗ ਵਿੱਚ ਸ਼ਾਮਲ ਸਨ।
ਇਨ੍ਹਾਂ ਸਭ ਵਲੋ ਕਰੋਨਾ ਦੀ ਸਥਿਤੀ ਅਤੇ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਕਈ ਫੈਸਲੇ ਲਏ ਜਾ ਰਹੇ ਹਨ। ਉਥੇ ਹੀ ਦਿੱਲੀ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਕਿਹਾ ਹੈ ਕਿ ਉਹ ਪ੍ਰੀਖਿਆਵਾਂ ਕਰਵਾਉਣ ਦੇ ਹੱਕ ਵਿਚ ਨਹੀ ਹੈ। ਕਿਉਂਕਿ ਇਸ ਸਮੇਂ ਰਾਜਧਾਨੀ ਦਿੱਲੀ ਵਿੱਚ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ।
Previous Postਅਚਾਨਕ ਇਥੇ 8 ਜੂਨ ਤੱਕ ਲਈ ਹੋ ਗਿਆ ਲਾਕਡਾਊਨ ਦਾ ਐਲਾਨ – ਆਈ ਤਾਜਾ ਵੱਡੀ ਖਬਰ
Next Postਪੰਜਾਬ ਚ ਲੱਗੀ ਤਾਲਾ ਬੰਦੀ ਦੇ ਕਰਕੇ ਇਥੋਂ ਆਈ ਇਹ ਵੱਡੀ ਤਾਜਾ ਮਾੜੀ ਖਬਰ