ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਬਾਰੇ ਆਈ ਇਥੋਂ ਮਾੜੀ ਖਬਰ, ਕਰਾਇਆ ਗਿਆ ਹਸਪਤਾਲ ਦਾਖਲ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਅੱਜ ਭਾਰਤ ਵਿਚ ਆਏ ਦਿਨ ਕਰੋਨਾ ਕੇਸਾਂ ਦੇ ਮਾਮਲੇ ਵਧਦੇ ਨਜ਼ਰ ਆ ਰਹੇ ਹਨ,ਜਿਸ ਕਾਰਨ ਸਰਕਾਰ ਬਹੁਤ ਚਿੰਤਾ ਵਿੱਚ ਹੈ। ਕਰੋਨਾ ਦੇ ਵਾਧੇ ਨੂੰ ਰੋਕਣ ਲਈ ਸਰਕਾਰ ਵੱਲੋਂ ਕਈ ਤਰਾਂ ਦੀਆਂ ਸਖ਼ਤ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਹਨ। ਆਏ ਦਿਨ ਹੀ ਕਰੋਨਾ ਦੇ ਮਾਮਲੇ ਵਧਣ ਕਾਰਨ ਬਹੁਤ ਸਾਰੀਆਂ ਸ਼ਖਸੀਅਤਾਂ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਹਨ। ਜਿਥੇ ਮਹਾਰਾਸ਼ਟਰ ਵਿੱਚ ਬਹੁਤ ਸਾਰੇ ਲੋਕ ਕਰੋਨਾ ਦੇ ਪ੍ਰਭਾਵ ਹੇਠ ਆਏ ਹੋਏ ਹਨ, ਉਥੇ ਹੀ ਫਿਲਮੀ, ਰਾਜਨੀਤਿਕ, ਖੇਡ ਅਤੇ ਹੋਰ ਵੱਖ ਵੱਖ ਖੇਤਰਾਂ ਦੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ।

ਇਸ ਲਈ ਕਿ ਸੂਬਾ ਸਰਕਾਰ ਵੱਲੋਂ ਬਾਰ-ਬਾਰ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਲੋਕ ਸੁਰੱਖਿਅਤ ਰਹਿਣ ਅਤੇ ਇਸ ਦੇ ਪ੍ਰਭਾਵ ਹੇਠ ਨਾ ਆ ਸਕਣ। ਹੁਣ ਸਾਬਕਾ ਮੁੱਖ ਮੰਤਰੀ ਬਾਰੇ ਇਹ ਮਾੜੀ ਖਬਰ ਸਾਹਮਣੇ ਆਈ ਹੈ, ਜਿਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਦੇ ਸਾਬਕਾ ਮੁਖ ਮੰਤਰੀ ਬੁਧਦੇਵ ਭੱਟਾਚਾਰੀਆ ਅਤੇ ਕਰੋਨਾ ਤੋਂ ਸੰਕ੍ਰਮਿਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਨ੍ਹਾਂ ਬਾਰੇ ਦੱਸਿਆ ਗਿਆ ਹੈ ਕਿ ਪਿਛਲੇ ਕੁਝ ਦਿਨ ਪਹਿਲਾਂ ਹੀ ਉਹ ਕਰੋਨਾ ਤੋ ਪ੍ਰਭਾਵਿਤ ਹੋ ਗਏ ਸਨ। ਜਿੱਥੇ ਉਨ੍ਹਾਂ ਨੂੰ ਘਰ ਵਿੱਚ ਹੀ ਇਕਾਂਤ ਵਾਸ ਕੀਤਾ ਗਿਆ ਹੈ। ਸੁਤਰਾ ਮੁਤਾਬਕ ਸਾਬਕਾ ਮੁੱਖ ਮੰਤਰੀ ਆਪਣੇ ਘਰ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਇਕਾਂਤਵਾਸ ਕੀਤੇ ਗਏ ਹਨ। ਸਾਬਕਾ ਮੁੱਖ ਮੰਤਰੀ ਬੁੱਧ ਦੇਵ ਭੱਟਾਚਾਰੀਆ 77 ਸਾਲਾ ਦੇ ਹਨ। ਇਸ ਤੋਂ ਪਹਿਲਾਂ ਸਿਹਤ ਵਿਭਾਗ ਦੇ ਵੱਲੋਂ ਦੱਸੀ ਗਈ ਜਾਣਕਾਰੀ ਦੇ ਅਨੁਸਾਰ ਉਨ੍ਹਾਂ ਦੀ ਪਤਨੀ ਮੀਰਾ ਭੱਟਾਚਾਰੀਆ ਵੀ ਕਰੋਨਾ ਸੰਕਰਮਿਤ ਹੋ ਗਏ ਸਨ ।

ਜਿਸ ਕਾਰਨ ਉਨ੍ਹਾਂ ਦੀ ਪਤਨੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿਸ ਦੀ ਪੁਸ਼ਟੀ ਮੈਡੀਕਲ ਬੋਰਡ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੀ ਕਰੋਨਾ ਸੰਕਰਮਿਤ ਹੋਣ ਤੇ ਹੀ ਉਨ੍ਹਾਂ ਦੇ ਪਤੀ ਸਾਬਕਾ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਦੀ ਦੇਖਭਾਲ ਕਰਨ ਵਾਲੇ ਵਿਅਕਤੀ ਦੇ ਕਰੋਨਾ ਟੈਸਟ ਕੀਤੇ ਗਏ ਸਨ,ਜਿਸ ਤੋਂ ਬਾਅਦ ਸਾਬਕਾ ਮੰਤਰੀ ਦੇ ਕਰੋਨਾ ਸੰਕ੍ਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ।