ਹੁਣੇ ਪੰਜਾਬ ਚ ਹੋ ਗਿਆ ਅੱਗ ਦਾ ਤਾਂਡਵ ਮਚੀ ਹਾਹਾਕਾਰ ਬਚਾਅ ਕਾਰਜ ਜੋਰਾਂ ਤੇ ਜਾਰੀ , 7 ਗੱਡੀਆਂ ਲਗੀਆਂ ਬੁਝਾਉਣ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਦੇਸ਼ ਅੰਦਰ ਜਿਥੇ ਕੋਰੋਨਾ ਕਾਰਨ ਹਾਹਾਕਾਰ ਮੱਚੀ ਹੋਈ ਹੈ। ਉਥੇ ਹੀ ਵੱਖ ਵੱਖ ਸੂਬਿਆਂ ਵਿਚ ਹੋਰ ਵੀ ਬਹੁਤ ਸਾਰੀਆਂ ਭਿਆਨਕ ਘਟਨਾ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਦਾ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਪੈਂਦਾ ਹੈ। ਆਏ ਦਿਨ ਵਾਪਰਨ ਵਾਲੇ ਇਨ੍ਹਾਂ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਦੇ ਆਉਣ ਨਾਲ ਬਹੁਤ ਸਾਰੇ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ। ਉੱਥੇ ਹੀ ਅਚਾਨਕ ਵਾਪਰਨ ਵਾਲੇ ਹਾਦਸੇ ਕਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਵੱਖ-ਵੱਖ ਦੁਖਦਾਈ ਘਟਨਾ ਸਾਹਮਣੇ ਆਉਂਦੀਆਂ ਰਹੀਆਂ ਹਨ, ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਪੰਜਾਬ ਵਿੱਚ ਇਥੇ ਹੁਣ ਹੋ ਗਿਆ ਹੈ ਅੱਗ ਦਾ ਤਾਂਡਵ, ਜਿਸ ਕਾਰਨ ਹਾਹਾਕਾਰ ਮਚ ਗਈ ਹੈ ਅਤੇ ਬਚਾਅ ਕਾਰਜ ਜ਼ੋਰਾਂ ਸ਼ੋਰਾਂ ਉਪਰ ਜਾਰੀ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸ਼ਹਿਰ ਕਪੂਰਥਲਾ ਵਿਖੇ ਰੇਲ ਕੋਚ ਫੈਕਟਰੀ ਬਹੁਤ ਹੀ ਜ਼ਿਆਦਾ ਮਸ਼ਹੂਰ ਹੈ। ਉਥੇ ਹੀ ਇਸ ਫੈਕਟਰੀ ਦੇ ਬਾਹਰ ਇੱਕ ਅੱਗ ਲੱਗਣ ਦਾ ਹਾਦਸਾ ਸਾਹਮਣੇ ਆਇਆ ਹੈ। ਇਹ ਘਟਨਾ ਉਸ ਸਮੇਂ ਵਾਪਰੀ , ਜਦੋਂ ਫੈਕਟਰੀ ਦੇ ਬਾਹਰ ਬਣੀਆਂ ਹੋਈਆਂ 50 ਤੋਂ 60 ਝੁੱਗੀਆਂ ਵਿੱਚ ਅਚਾਨਕ ਅੱਗ ਲੱਗ ਗਈ।

ਰੇਲ ਕੋਚ ਫੈਕਟਰੀ ਦੇ ਬਾਹਰ ਝੁੱਗੀਆਂ ਵਿੱਚ ਲੱਗੀ ਹੋਈ ਭਿਆਨਕ ਅੱਗ ਨੂੰ ਵੇਖਦੇ ਹੋਏ ਤੁਰੰਤ ਅੱਗ ਉਪਰ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਵਿਭਾਗ ਵੱਲੋਂ ਤੁਰੰਤ ਹੀ 7 ਗੱਡੀਆਂ ਨੂੰ ਮੌਕੇ ਉਪਰ ਭੇਜ ਦਿੱਤਾ ਗਿਆ ਜਿਨ੍ਹਾਂ ਵੱਲੋਂ ਅੱਗ ਉਪਰ ਕਾਬੂ ਪਾਇਆ ਜਾ ਰਿਹਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਭਾਰੀ ਮਾਤਰਾ ਵਿੱਚ ਪੁਲਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ।

ਅੱਗ ਉਪਰ ਕਾਬੂ ਕਰਨ ਲਈ ਪੁਲਿਸ ਫੋਰਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵੱਲੋਂ ਜੱਦੋਜਹਿਦ ਕੀਤੀ ਜਾ ਰਹੀ ਹੈ। ਤਾਂ ਜੋ ਭਾਰੀ ਨੁਕਸਾਨ ਹੋਣ ਤੋਂ ਬਚਾਅ ਕੀਤਾ ਜਾ ਸਕੇ। ਅਜੇ ਤੱਕ ਇਸ ਘਟਨਾ ਵਿੱਚ ਕੋਈ ਵੀ ਜਾਨੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਨਹੀਂ ਹੋਇਆ ਹੈ। ਇਸ ਅੱਗ ਉੱਪਰ ਕਾਬੂ ਪਾਉਣ ਲਈ ਕਪੂਰਥਲਾ, ਸੁਲਤਾਨਪੁਰ ਲੋਧੀ ,ਰੇਲ ਕੋਚ ਫੈਕਟਰੀ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਆਈਆਂ ਹੋਈਆਂ ਹਨ ।