ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਕਰੋਨਾ ਕੇਸਾਂ ਦੇ ਵਾਧੇ ਨੂੰ ਵੇਖਦੇ ਹੋਏ ਮਿੰਨੀ ਤਾਲਾਬੰਦੀ ਲਗਾਈ ਗਈ ਹੈ। ਜੋ 31 ਮਈ ਤੱਕ ਜਾਰੀ ਹੈ। ਆਏ ਦਿਨ ਹੀ ਕਰੋਨਾ ਕੇਸਾਂ ਵਿੱਚ ਵਾਧੇ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਰੋਨਾ ਟੈਸਟ ਕਰਨ ਦੀ ਸਮਰੱਥਾ ਨੂੰ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਬਹੁਤ ਸਾਰੀਆ ਪਾਬੰਦੀਆਂ ਲਗਾਈਆਂ ਗਈਆਂ ਹਨ, ਜਿਸ ਨਾਲ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਵਿੱਚ ਕਰੋਨਾ ਦੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਵੀ ਦਿੱਤੇ ਗਏ ਹਨ। ਜਿਸ ਦੇ ਅਨੁਸਾਰ ਵੱਖ-ਵੱਖ ਜਿਲ੍ਹਾ ਮਜਿਸਟਰੇਟ ਵੱਲੋ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।
ਪੰਜਾਬ ਵਿਚ ਇਥੇ 10 ਦਿਨਾ ਲਈ ਇਹਨਾਂ ਥਾਵਾਂ ਨੂੰ ਮਾਈਕਰੋ ਕੰਟੇਨਮੈਂਟ ਜੋਨ ਐਲਾਨ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਹੁਸ਼ਿਆਰਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋ ਧਾਰਾ 144 ਸੀ ਆਰ ਪੀ ਸੀ ਤਹਿਤ ਮਿਲੇ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਚੱਕੋਵਾਲ ਦੇ ਅਧੀਨ ਆਉਂਦੇ ਪਿੰਡਾਂ ਵਿੱਚ ਕੁੱਝ ਕਰੋਨਾ ਕੇਸ ਸਾਹਮਣੇ ਆਉਣ ਤੇ ਕੁਝ ਪਿੰਡਾਂ ਨੂੰ ਮਾਈਕਰੋ ਕਟੇਨਮੇਂਟ ਜੋਨ ਐਲਾਨਿਆ ਗਿਆ ਹੈ।
ਜਿਨ੍ਹਾਂ ਵਿੱਚ ਆਜੋਪੁਰ ,ਫਤਿਹਪੁਰ, ਘਾਸੀਪੁਰ ਪਿੰਡਾਂ ਨੂੰ ਸ਼ਾਮਲ ਕੀਤਾ ਗਿਆ। ਉਥੇ ਹੀ ਜਿਲ੍ਹਾ ਮਜਿਸਟਰੇਟ ਵੱਲੋਂ ਆਖਿਆ ਗਿਆ ਹੈ ਕਿ ਜਿਨ੍ਹਾਂ ਪਿੰਡਾਂ ਵਿੱਚ ਇੱਕ ਹਫ਼ਤੇ ਦੌਰਾਨ ਇੱਕ ਤੋਂ ਵੱਧ ਮਾਮਲੇ ਸਾਹਮਣੇ ਨਹੀਂ ਆਉਣਗੇ, ਉਨ੍ਹਾਂ ਪਿੰਡਾਂ ਵਿੱਚ ਮਾਇਕਰੋ ਕੰਟੇਨਮੈਂਟ ਜੋਨ ਨੂੰ ਖੋਲ ਦਿੱਤਾ ਜਾਵੇਗਾ। ਉੱਥੇ ਹੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਕਰੋਨਾ ਸੰਪਰਕ ਦੀ ਟ੍ਰੇਸਿੰਗ ਕੀਤੀ ਜਾ ਰਹੀ ਹੈ।
ਜਿਲਾ ਮਜਿਸਟ੍ਰੇਟ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਆਫਤਾਂ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੇ ਜਾਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਉੱਥੇ ਹੀ ਉਨ੍ਹਾਂ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਜਿਸਦੇ ਅਨੁਸਾਰ ਮਾਈਕਰੋ ਕੰਟੇਨਮੈਂਟ ਜੋਨ ਵਿੱਚ ਸਿਰਫ ਮੈਡੀਕਲ ਐਮਰਜੈਂਸੀ ਅਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਕਰੋਨਾ ਸੰਕ੍ਰਮਿਤ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ।
Previous Postਪੰਜਾਬ : ਦੁਕਾਨਾਂ ਖੋਲਣ ਅਤੇ ਬੰਦ ਕਰਨ ਨੂੰ ਲੈ ਕੇ ਇਥੇ ਹੋ ਗਿਆ ਇਹ ਐਲਾਨ – ਆਈ ਤਾਜਾ ਵੱਡੀ ਖਬਰ
Next Postਪੰਜਾਬ : ਸਫ਼ਰ ਕਰਨ ਵਾਲਿਆਂ ਲਈ ਆਈ ਇਹ ਵੱਡੀ ਖਬਰ , ਇਹਨਾਂ ਲੋਕਾਂ ਚ ਖੁਸ਼ੀ