ਸਾਵਧਾਨ : ਪੰਜਾਬ ਚ ਆਉਣ ਵਾਲੇ 48 ਘੰਟਿਆਂ ਬਾਰੇ ਮੌਸਮ ਵਿਭਾਗ ਵਲੋਂ ਜਾਰੀ ਹੋਇਆ ਇਹ ਵੱਡਾ ਅਲਰਟ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਗਰਮੀ ਦੇ ਮੌਸਮ ਵਿਚ ਜਿਥੇ ਬਹੁਤ ਸਾਰੇ ਕਾਰੋਬਾਰ ਵੀ ਪ੍ਰਭਾਵਤ ਹੋਏ ਹਨ। ਉਥੇ ਹੀ ਲੋਕਾਂ ਦੇ ਜਨਜੀਵਨ ਉਪਰ ਵੀ ਇਸ ਗਰਮੀ ਦਾ ਪ੍ਰਭਾਵ ਦੇਖਿਆ ਜਾ ਰਿਹਾ ਹੈ। ਕੱਲ ਜਿੱਥੇ ਵਗਣ ਵਾਲੀਆਂ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਉਥੇ ਹੀ ਤੇਜ਼ ਹਨੇਰੀ ਅਤੇ ਝੱਖੜ ਕਾਰਨ ਭਾਰੀ ਨੁਕਸਾਨ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਮੌਸਮ ਵਿਭਾਗ ਵੱਲੋਂ ਮੌਸਮ ਸਬੰਧੀ ਸਮੇਂ-ਸਮੇਂ ਤੇ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਜਿਸ ਸਦਕਾ ਲੋਕ ਪਹਿਲਾਂ ਹੀ ਆਪਣਾ ਇੰਤਜ਼ਾਮ ਕਰ ਸਕਣ।

ਪੰਜਾਬ ਵਿੱਚ ਆਉਣ ਵਾਲੇ 48 ਘੰਟਿਆਂ ਬਾਰੇ ਮੌਸਮ ਵਿਭਾਗ ਵੱਲੋਂ ਇਕ ਵੱਡਾ ਅਲਰਟ ਜਾਰੀ ਹੋਇਆ ਹੈ। ਮੌਸਮ ਵਿਭਾਗ ਵੱਲੋਂ ਜਿੱਥੇ ਪਿਛਲੇ ਕੁਝ ਦਿਨ ਪਹਿਲਾਂ ਹੀ ਮੌਨਸੂਨ ਦੇ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਜਾਣ ਦੀ ਖਬਰ ਦਿੱਤੀ ਗਈ ਸੀ। ਉੱਥੇ ਹੀ ਹੁਣ ਆਉਣ ਵਾਲੇ ਦਿਨਾਂ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਸ਼ਨੀਵਾਰ ਨੂੰ ਜਿਥੇ ਝੱਖੜ ਅਤੇ ਤੇਜ਼ ਹਵਾਵਾਂ ਕਾਰਨ, ਗਰਮੀ ਤੋਂ ਰਾਹਤ ਮਿਲੀ ਉੱਥੇ ਹੀ ਐਤਵਾਰ ਨੂੰ ਲੋਕਾਂ ਨੂੰ ਫਿਰ ਤੋਂ ਗਰਮ ਹਵਾਵਾਂ ਦਾ ਸਾਹਮਣਾ ਕਰਨਾ ਪਿਆ।

ਹੁਣ ਮੌਸਮ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਮੌਸਮ ਸਬੰਧੀ ਜਾਣਕਾਰੀ ਜਾਰੀ ਕਰਦੇ ਹੋਏ ਪ੍ਰਭਜੋਤ ਕੌਰ ਨੇ ਦੱਸਿਆ ਕਿ ਆਉਣ ਵਾਲੇ 24 ਤੋਂ 48 ਘੰਟਿਆਂ ਵਿੱਚ ਪੰਜਾਬ ਅੰਦਰ ਤੇਜ਼ ਹਵਾਵਾਂ , ਹਨੇਰੀ ਅਤੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਜੂਨ ਦੇ ਆਖ਼ਰੀ ਹਫ਼ਤੇ ਤੱਕ ਮੌਨਸੂਨ ਪੰਜਾਬ ਵਿੱਚ ਪਹੁੰਚਣ ਦੀ ਸੰਭਾਵਨਾ ਹੈ। ਕਿਉਂਕਿ ਇਸ ਤੋਂ ਪਹਿਲਾਂ ਮੌਨਸੂਨ ਅਜੇ ਕੇਰਲ ਵੀ ਨਹੀਂ ਪਹੁੰਚਾ,ਅੰਡੇਮਾਨ ਅਤੇ ਨਿਕੋਬਾਰ ਬਾਅਦ ਵਿੱਚ ਹੀ ਇਹ ਮੌਨਸੂਨ ਕੇਰਲ ਪਹੁੰਚੇਗੀ, ਤੇ ਉਸ ਤੋਂ ਪਿਛੋਂ ਪੰਜਾਬ।

ਉਥੇ ਹੀ ਦੱਸਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਹੋਵੇਗਾ। ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਵਿੱਚ ਜੋ ਗਰਮੀ ਪੈ ਰਹੀ ਸੀ, ਮੌਸਮ ਉਸਦੇ ਅਨੁਕੂਲ ਹੈ। ਜੇ ਉੱਤਰੀ ਭਾਰਤ ਵਿੱਚ ਵੱਧ ਗਰਮੀ ਪੈਂਦੀ ਹੈ ਤਾਂ ਘੱਟ ਦਬਾਅ ਬਣਦਾ ਹੈ ਤੇ ਕੁਦਰਤੀ ਹਵਾਵਾਂ ਚੱਲਦੀਆਂ ਹਨ।