ਅੱਕੇ ਹੋਏ ਕਿਸਾਨਾਂ ਵਲੋਂ ਆਈ ਵੱਡੀ ਖਬਰ ਜੋਗਿੰਦਰ ਸਿੰਘ ਉਗਰਾਹਾਂ ਨੇ 5 ਜੂਨ ਲਈ ਕਰਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਕਿਸਾਨਾਂ ਵੱਲੋਂ ਜਿਥੇ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ 26 ਨਵੰਬਰ 2020 ਤੋਂ ਸ਼ੁਰੂ ਹੋਇਆ ਇਹ ਕਿਸਾਨੀ ਸੰਘਰਸ਼ ਛੇ ਮਹੀਨੇ ਦਾ ਸਮਾਂ ਪੂਰਾ ਕਰ ਚੁੱਕਾ ਹੈ। ਉਥੇ ਹੁਣ ਕਿਸਾਨਾਂ ਵੱਲੋਂ ਛੇ ਮਹੀਨੇ ਬੀਤਣ ਤੇ 26 ਮਈ ਨੂੰ ਕਾਲਾ ਦਿਵਸ ਮਨਾਇਆ ਗਿਆ ਅਤੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਉਸ ਦਿਨ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਸਾਰੇ ਲੋਕਾਂ ਨੂੰ ਆਪਣੇ ਘਰਾਂ, ਗੱਡੀਆਂ ਉੱਪਰ ਕਾਲੇ ਝੰਡੇ ਲਿਆਉਣ ਲਈ ਅਪੀਲ ਕੀਤੀ ਗਈ ਸੀ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆ ਹੁਣ ਤੱਕ ਦੀਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।

ਅੱਕੇ ਹੋਏ ਕਿਸਾਨਾਂ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ,ਜਿੱਥੇ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ 5 ਜੂਨ ਲਈ ਇਹ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਜਿਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਉਥੇ ਹੀ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸਟੇਜ ਤੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਇਨ੍ਹਾਂ ਆਰਡੀਨੈਸਾਂ ਨੂੰ ਸਰਕਾਰ ਵੱਲੋਂ ਲਾਗੂ ਕੀਤੇ ਜਾਣ ਦਾ ਇੱਕ ਸਾਲ ਹੋ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਅਤੇ ਭਾਜਪਾ ਦੇ ਆਗੂਆਂ ਦੇ ਘਰਾਂ ਸਾਹਮਣੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੇ ਜਾਣ ਦਾ ਐਲਾਨ ਕੀਤਾ ਗਿਆ ਹੈ।

26 ਮਈ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਲਾਗੂ ਕੀਤੇ ਗਏ ਇਸ ਕਿਸਾਨੀ ਸੰਘਰਸ਼ ਨੂੰ 6 ਮਹੀਨੇ ਦਾ ਸਮਾਂ ਬੀਤਣ ਤੇ ਕਿਸਾਨਾਂ ਵੱਲੋਂ ਕਾਲਾ ਦਿਵਸ ਮਨਾਇਆ ਗਿਆ, ਉਥੇ ਹੀ 5 ਜੂਨ ਨੂੰ ਸਾਰੇ ਕਿਸਾਨਾਂ ਨੂੰ ਭਾਜਪਾ ਦੇ ਆਗੂਆਂ ਦੇ ਘਰਾਂ ਦੇ ਬਾਹਰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੇ ਜਾਣ ਅਤੇ ਕੇਂਦਰ ਸਰਕਾਰ ਖ਼ਿਲਾਫ਼ ਕਾਲੇ ਝੰਡੇ ਲੈ ਕੇ ਪ੍ਰਦਰਸ਼ਨ ਕਰਨ ਲਈ ਅਪੀਲ ਕੀਤੀ ਗਈ ਹੈ।

ਉਥੇ ਹੀ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਆਖਿਆ ਗਿਆ ਹੈ ਕਿ ਪਿਛਲੇ ਛੇ ਮਹੀਨਿਆਂ ਤੋਂ ਕਿਸਾਨ ਕੜਾਕੇ ਦੀ ਠੰਡ ਅਤੇ ਅੱਤ ਦੀ ਗਰਮੀ, ਮੀਂਹ, ਹਨੇਰ੍ਹੀ, ਧੁੱਪਾਂ ਦੇ ਵਿੱਚ, ਅਤੇ ਕਰੋਨਾ ਕਹਿਰ ਦੇ ਦੌਰਾਨ ਵੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ। ਜਦੋਂ ਤੱਕ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।