ਹੁਣੇ ਹੁਣੇ ਮੌਜੂਦਾ ਹਾਲਾਤਾਂ ਨੂੰ ਦੇਖ ਕੇ ਪੰਜਾਬ ਦੇ ਸਿਹਤ ਮੰਤਰੀ ਵਲੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਸਥਿਤੀ ਦੇ ਅਨੁਸਾਰ ਫੈਸਲੇ ਲਏ ਜਾ ਰਹੇ ਹਨ। ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਠੱਲ ਪਾਉਣ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ ਸਮੇਂ ਤੇ ਉੱਚ ਅਧਿਕਾਰੀਆਂ ਨਾਲ ਕਰੋਨਾ ਸਥਿਤੀ ਉਪਰ ਵਿਚਾਰ ਚਰਚਾ ਤੋਂ ਬਾਅਦ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਤਾਂ ਜੋ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਪੰਜਾਬ ਅੰਦਰ ਜਿੱਥੇ 10 ਜੂਨ ਤੱਕ ਮਿੰਨੀ ਤਾਲਾਬੰਦੀ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੀ ਰਾਤ ਦਾ ਕਰਫਿਊ ਵੀ ਲਾਗੂ ਹੈ। ਵੱਖ ਵੱਖ ਜਿਲ੍ਹਿਆਂ ਵਿੱਚ ਕਰੋਨਾ ਸਥਿਤੀ ਦੇ ਅਨੁਸਾਰ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਫੈਸਲੇ ਲਏ ਜਾ ਰਹੇ ਹਨ।

ਹੁਣ ਮੌਜੂਦਾ ਹਾਲਾਤਾਂ ਨੂੰ ਦੇਖ ਕੇ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਸੂਬੇ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਜਿੱਥੇ ਨਿੱਜੀ ਹਸਪਤਾਲਾਂ ਵਿੱਚ ਵੀ ਕਰੋਨਾ ਦਾ ਇਲਾਜ ਕੀਤੇ ਜਾਣ ਨੂੰ ਮਨਜ਼ੂਰੀ ਦਿੱਤੀ ਗਈ ਸੀ। ਤਾਂ ਜੋ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ। ਉੱਥੇ ਹੀ ਬਹੁਤ ਸਾਰੇ ਨਿੱਜੀ ਹਸਪਤਾਲਾਂ ਵੱਲੋਂ ਕਰੋਨਾ ਦੇ ਇਲਾਜ ਦੌਰਾਨ ਲੋਕਾਂ ਤੋਂ ਵੱਧ ਪੈਸੇ ਵਸੂਲਣ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਹਨ। ਇਸ ਉਪਰ ਫੈਸਲਾ ਲੈਂਦੇ ਹੋਏ ਸਿਹਤ ਮੰਤਰੀ ਵੱਲੋਂ ਸਾਰੇ ਸੂਬੇ ਦੇ ਸਿਵਲ ਸਰਜਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹਨਾ ਸਾਰੇ ਹਸਪਤਾਲਾਂ ਦੇ ਬਾਹਰ ਕਰੋਨਾ ਦੇ ਇਲਾਜ ਦੌਰਾਨ ਹੋਣ ਵਾਲੇ ਖਰਚਿਆਂ ਸਬੰਧੀ ਪੂਰੀ ਜਾਣਕਾਰੀ ਬੋਰਡ ਉਪਰ ਜਾਰੀ ਕਰਕੇ ਲਗਾਏ ਜਾਣ ਨੂੰ ਯਕੀਨੀ ਬਣਾਉਣ।

ਉੱਥੇ ਕਰੋਨਾ ਕੇਸਾਂ ਵਿੱਚ ਆਈ ਨੂੰ ਦੇਖਦੇ ਹੋਏ, ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਨੂੰ ਵੀ ਬਹਾਲ ਕਰਨ ਦਾ ਫੈਸਲਾ ਲਿਆ ਗਿਆ ਹੈ। ਉਥੇ ਹੀ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਚੋਣਵੀਆਂ ਸਰਜਰੀਆਂ ਕੀਤੇ ਜਾਣ ਦੀ ਵੀ ਸਹਿਮਤੀ ਦੇ ਦਿੱਤੀ ਗਈ ਹੈ। ਕਿਉਂਕਿ ਪਹਿਲਾਂ ਬਹੁਤ ਸਾਰੀਆਂ ਸਰਜਰੀਆਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਿਹਤ ਮੰਤਰੀ ਵੱਲੋਂ ਕੀਤੀ ਗਈ ਮੀਟਿੰਗ ਵਿਚ ਅਹਿਮ ਫੈਸਲੇ ਲਏ ਗਏ ਹਨ ਜਿਨ੍ਹਾਂ ਨੂੰ ਲਾਗੂ ਕੀਤਾ ਗਿਆ ਹੈ ਜਿਸ ਦੇ ਅਧਾਰ ਤੇ ਹੀ ਨਿੱਜੀ ਹਸਪਤਾਲਾਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਜੋ ਲੋਕਾਂ ਤੋਂ ਵੱਧ ਪੈਸੇ ਵਸੂਲ ਰਹੇ ਹਨ।

ਉੱਥੇ ਹੀ ਹਸਪਤਾਲਾਂ ਵਿੱਚ ਚੋਣਵੀਆਂ ਸਰਜਰੀਆਂ ਨੂੰ ਵੀ ਮਨਜ਼ੂਰੀ ਦਿੱਤੀ ਹੈ। ਉਥੇ ਹੀ ਨਿੱਜੀ ਹਸਪਤਾਲਾਂ ਵੱਲੋਂ ਕਰੋਨਾ ਤੋਂ ਪੀੜਤ ਮਰੀਜ਼ਾਂ ਤੋਂ ਵਧੇਰੇ ਪੈਸੇ ਵਸੂਲੇ ਜਾ ਰਹੇ ਹਨ। ਜਾਰੀ ਕੀਤੇ ਗਏ ਖਰਚਿਆਂ ਤੋਂ ਇਲਾਵਾ ਨਿੱਜੀ ਹਸਪਤਾਲ ਵਾਧੂ ਪੈਸੇ ਨਹੀਂ ਵਸੂਲ ਸਕਦੇ, ਅਗਰ ਕੋਈ ਹਸਪਤਾਲ਼ ਇਸ ਤਰਾਂ ਕਰਦਾ ਹੈ ਤਾਂ ਉਸ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।