ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਦੇ ਕੇਸਾਂ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਇਸ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਥਾਵਾਂ ਤੇ ਤਾਲਾਬੰਦੀ ਕੀਤੀ ਗਈ ਹੈ। ਉੱਥੇ ਕੀ ਪੰਜਾਬ ਵਿੱਚ ਹੋਣ ਵਾਲੇ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਇੱਕਠਾਂ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ, ਤਾਂ ਜੋ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਠੱਲ ਪਾਈ ਜਾ ਸਕੇ । ਉਥੇ ਹੀ ਸਰਕਾਰ ਵੱਲੋਂ ਵਿਆਹ ਅਤੇ ਅੰਤਿਮ ਸੰਸਕਾਰ ਵਿਚ ਵੀ 10 ਵਿਅਕਤੀਆਂ ਦੇ ਸ਼ਾਮਲ ਹੋਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਤਾਂ ਜੋ ਵਧੇਰੇ ਲੋਕਾਂ ਨੂੰ ਇਕੱਠੇ ਹੋਣ ਤੋਂ ਰੋਕਿਆ ਜਾ ਸਕੇ।
ਹੁਣ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰੋਂ ਆਈ ਇਹ ਵੱਡੀ ਤਾਜਾ ਖਬਰ ,ਜਿਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਜਿੱਥੇ ਸਰਕਾਰ ਵੱਲੋਂ ਪੰਜਾਬ ਅੰਦਰ ਹੋਣ ਵਾਲੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਇਕੱਠ ਉਪਰ ਪਾਬੰਦੀ ਲਗਾਈ ਗਈ ਹੈ। ਉੱਥੇ ਹੀ ਪੰਜਾਬ ਦੇ ਚਾਰ ਜਿਲਿਆਂ ਵਿੱਚ ਦਲ ਖਾਲਸਾ ਵੱਲੋਂ ਘੱਲੂਘਾਰਾ ਦੇ 37 ਸਾਲ ਪੂਰੇ ਹੋ ਜਾਣ ਤੇ ਕੁਝ ਪ੍ਰੋਗਰਾਮ ਉਲੀਕੇ ਗਏ ਹਨ। ਕਰੋਨਾ ਦੀਆਂ ਜਾਰੀ ਪਾਬੰਦੀਆਂ ਦੇ ਕਾਰਨ ਵਿਸ਼ਾਲ ਮਾਰਚ ਨਹੀਂ ਕੱਢਿਆ ਜਾ ਰਿਹਾ । ਉੱਥੇ ਹੀ ਖਾਲਸਾ ਦਲ ਵੱਲੋਂ 84 ਦੇ ਸ਼ਹੀਦਾਂ ਨੂੰ ਸਿਜਦਾ ਕਰਨ ਲਈ 6 ਜੂਨ ਨੂੰ ਅੰਮ੍ਰਿਤਸਰ ਨੂੰ ਬੰਦ ਰੱਖੇ ਜਾਣ ਦਾ ਸੱਦਾ ਦਿੱਤਾ ਗਿਆ ਹੈ।
ਉੱਥੇ ਹੀ ਇਸ ਬੰਦ ਨੂੰ ਪੂਰਨ ਤੌਰ ਤੇ ਬੰਦ ਰੱਖਣ ਲਈ ਸ਼ਹਿਰ ਵਾਸੀਆਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਗਈ ਸੀ। ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਤੇ ਗੁਰਦੁਆਰਾ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਲੁਧਿਆਣਾ ਵਿਖੇ 3 ਜੂਨ ਨੂੰ, ਸ੍ਰੀ ਗੁਰੂ ਸਿੰਘ ਸਭਾ ਬਠਿੰਡਾ ਵਿਖੇ 4 ਜੂਨ ਅਤੇ ਭਾਈ ਗੁਰਦਾਸ ਹਾਲ ਅੰਮ੍ਰਿਤਸਰ ਵਿਖੇ 5 ਜੂਨ ਦੀ ਸ਼ਾਮ ਨੂੰ ਸਮਾਗਮ ਕੀਤੇ ਜਾਣਗੇ। ਉੱਥੇ ਹੀ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿਸ ਦੇ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਭਾਰੀ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ।
ਤਾਂ ਜੋ ਕਿਸੇ ਵੀ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਤੈਨਾਤ ਕੀਤੇ ਗਏ ਪੁਲਸ ਬਲ ਵਿੱਚ ਸਧਾਰਨ ਵਰਦੀ ਤੋਂ ਇਲਾਵਾ ਚਿੱਟੇ ਕੱਪੜਿਆਂ ਵਾਲੇ ਪੁਲਿਸ ਵਾਲੇ ਵੀ ਸ਼ਾਮਿਲ ਕੀਤੇ ਗਏ। ਤਾਂ ਜੋ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਉਪਰ ਨਜ਼ਰ ਰੱਖੀ ਜਾ ਸਕੇ। ਕਿਉਂਕਿ ਕਰੋਨਾ ਦੇ ਚੱਲਦੇ ਹੋਏ ਚੌਕਸੀ ਵਰਤਣੀ ਜ਼ਰੂਰੀ ਕੀਤੀ ਗਈ ਹੈ।
Previous Postਹੁਣੇ ਹੁਣੇ ਪੰਜਾਬ ਵਾਸੀਆਂ ਲਈ ਆਈ ਖੁਸ਼ਖਬਰੀ – ਹੋ ਗਿਆ ਇਹ ਐਲਾਨ , ਲੋਕਾਂ ਚ ਖੁਸ਼ੀ ਦੀ ਲਹਿਰ
Next Postਹੁਣੇ ਹੁਣੇ ਪੰਜਾਬ ਚ ਇਥੇ ਅਸਮਾਨੋਂ ਆਈ ਤਬਾਹੀ , ਬਚਾਅ ਕਾਰਜ ਜੋਰਾਂ ਤੇ ਜਾਰੀ – ਮਚੀ ਹਾਹਾਕਾਰ