ਆਈ ਤਾਜਾ ਵੱਡੀ ਖਬਰ
ਪਿਛਲੇ ਕੁਝ ਦਿਨਾਂ ਤੋਂ ਭਾਵੇਂ ਕਰੋਨਾ ਵਾਇਰਸ ਦੇ ਕਾਰਨ ਵੱਧ ਰਹੇ ਮਾਮਲਿਆਂ ਵਿਚ ਗਿਰਾਵਟ ਦਰਜ ਕੀਤੀ ਗਈ ਹੈ ਪਰ ਕਰੋਨਾ ਵਾਇਰਸ ਦੇ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਜਿਉਂ ਦੀ ਤਿਉਂ ਬਣੀ ਹੋਈ ਹੈ। ਜਿਸ ਲਈ ਪ੍ਰਸ਼ਾਸਨ ਤੇ ਸਰਕਾਰ ਚਿੰ-ਤਾ ਵਿਚ ਨਜ਼ਰ ਆ ਰਹੀ ਹੈ ਅਤੇ ਇਸੇ ਕਾਰਨ ਸੂਬਾ ਸਰਕਾਰਾਂ ਦੇ ਵੱਲੋਂ ਆਪਣੇ ਪੱਧਰ ਤੇ ਸਖ਼ਤੀ ਅਪਣਾਈ ਜਾਂਦੀ ਹੈ ਤਾਂ ਜੋ ਕਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਤੇ ਰੋਕਥਾਮ ਲਗਾਈ ਜਾ ਸਕੇ। ਇਸੇ ਤਰ੍ਹਾਂ ਹੁਣ ਇਸ ਸੂਬੇ ਨਾਲ ਸੰਬੰਧਿਤ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਲਈ ਜੇਕਰ ਤੁਸੀਂ ਇਸ ਸੂਬੇ ਨਾਲ ਸਬੰਧ ਰੱਖਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ
ਦਰਅਸਲ ਇਹ ਖ਼ਬਰ ਦੱਖਣੀ ਭਾਰਤ ਦੇ ਕਰਨਾਟਕ ਸੂਬੇ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਸੂਬਾ ਸਰਕਾਰ ਦੇ ਵੱਲੋਂ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਵਿੱਚ ਤਾਲਾਬੰਦੀ ਵਧਾਉਣ ਦਾ ਫੈਸਲਾ ਲਿਆ ਹੈ। ਦੱਸ ਦੇਈਏ ਕਿ ਹੁਣ ਕਰਨਾਟਕ ਵਿਚ 14 ਜੂਨ ਤੱਕ ਤਾਲਾਬੰਦੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਤਾਲਾਬੰਦੀ ਦੀਆਂ ਪਾਬੰਦੀਆਂ 14 ਜੂਨ ਨੂੰ ਸਵੇਰੇ 6 ਵਜੇ ਤੱਕ ਲਾਗੂ ਰਹਿਣਗੀਆਂ।
ਦੱਸ ਦਈਏ ਕਿ ਸੂਬੇ ਦੇ ਮੁੱਖ ਮੰਤਰੀ ਯੇਦੀਯੁਰੱਪਾ ਗਏ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਕਿ ਪੇਂਡੂ ਖੇਤਰ ਵਿੱਚ ਕਰੋਨਾ ਸੰਕਰਮਿਤ ਮਾਮਲਿਆਂ ਦੀ ਗਿਣਤੀ ਜ਼ਿਆਦਾ ਹੈ ਅਤੇ ਤਾਲਾਬੰਦੀ ਵਿਚ ਰਿਆਇਤ ਦੇਣ ਸਬੰਧੀ ਸਚੇਤ ਫੈਸਲਾ ਲੈਣ ਦੀ ਜ਼ਰੂਰਤ ਹੈ। ਦੱਸਿਆ ਕਿ ਸੂਬੇ ਦੀ ਕੋਵਿਡ ਤਕਨੀਕੀ ਸਲਾਹਕਾਰ ਕਮੇਟੀ ਦੇ ਵੱਲੋਂ ਸਰਕਾਰ ਨੂੰ ਇਕ ਰਿਪੋਰਟ ਸੌਂਪੀ ਗਈ ਜਿਸ ਵਿਚ ਉਸ ਨੇ ਦੱਸਿਆ ਕਿ ਪਾਬੰਦੀਆਂ ਵਿੱਚ ਢਿੱਲ ਦੇਣ ਉਸ ਸਮੇਂ ਤੱਕ ਉਚਿਤ ਨਹੀਂ ਹੋਵੇਗਾ ਜਦੋਂ ਤੱਕ ਕਰੋਨਾ ਸਕਰਾਤਮਕ ਮਾਮਲਿਆਂ ਦੀ ਦਰ ਪੰਜ ਫ਼ੀਸਦੀ ਤੱਕ ਨਹੀਂ ਆਉਂਦੀ।
ਦੱਸੀਏ ਕੇ ਸੂਬੇ ਵਿੱਚ ਰੋਜ਼ਾਨਾ ਕਰੋਨਾ ਮਾਮਲਿਆਂ ਦੀ ਗਿਣਤੀ ਤਕਰੀਬਨ ਪੰਜ ਹਜ਼ਾਰ ਤੋਂ ਘੱਟ ਰਹਿੰਦੀ ਹੈ। ਪਰ ਤਾਲਾਬੰਦੀ ਦੇ ਦੌਰਾਨ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਜ਼ਰੂਰੀ ਕੰਮ ਲਈ ਹੀ ਬਾਹਰ ਜਾਣ ਲਈ ਕਿਹਾ ਗਿਆ ਹੈ।
Previous Postਹੁਣੇ ਹੁਣੇ ਦਿੱਲੀ ਬਾਡਰ ਤੋਂ ਆਈ ਇਹ ਮਾੜੀ ਖਬਰ- ਕਿਸਾਨਾਂ ਚ ਛਾਈ ਸੋਗ ਦੀ ਲਹਿਰ
Next Postਹੁਣੇ ਹੁਣੇ ਪੰਜਾਬ ਵਾਸੀਆਂ ਲਈ ਆਈ ਖੁਸ਼ਖਬਰੀ – ਹੋ ਗਿਆ ਇਹ ਐਲਾਨ , ਲੋਕਾਂ ਚ ਖੁਸ਼ੀ ਦੀ ਲਹਿਰ